Thu. May 23rd, 2019

ਪਿੰਡ ਜਰਗ ਵਿਖੇ ਸ਼ਹੀਦ ਭਾਈ ਕੇਹਰ ਸਿੰਘ ਅਤੇ ਭਾਈ ਦਰਬਾਰਾ ਸਿੰਘ ਖਾਲਸਾ ਨਰਸਿੰਗ ਕਾਲਜ ਦਾ ਨੀਂਹ ਪੱਥਰ

ਪਿੰਡ ਜਰਗ ਵਿਖੇ ਸ਼ਹੀਦ ਭਾਈ ਕੇਹਰ ਸਿੰਘ ਅਤੇ ਭਾਈ ਦਰਬਾਰਾ ਸਿੰਘ ਖਾਲਸਾ ਨਰਸਿੰਗ ਕਾਲਜ ਦਾ ਨੀਂਹ ਪੱਥਰ

-ਇੱਕ ਸਾਲ ਵਿੱਚ ਤਿਆਰ ਕੀਤੀ ਜਾਵੇਗੀ ਕਾਲਜ ਦੀ ਇਮਾਰਤ-ਸਪੀਕਰ ਡਾ. ਅਟਵਾਲ

31-29

ਜਰਗ /ਲੁਧਿਆਣਾ (ਪ੍ਰੀਤੀ ਸ਼ਰਮਾ) ਹਲਕਾ ਪਾਇਲ ਦੀ ਲਾਗਤ ਨਾਲ ਬਣੇਗੀ ਇਮਾਰਤ ਅਤੇ ਨਾਲ ਲੱਗਦੇ ਖੇਤਰਾਂ ਦੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਸਿੱਖਿਆ ਮੁਹੱਈਆ ਕਰਾਉਣ ਦੇ ਉਪਰਾਲੇ ਤਹਿਤ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਵੱਲੋਂ ਅੱਜ ਪਿੰਡ ਜਰਗ ਵਿਖੇ ‘ਸ਼ਹੀਦ ਭਾਈ ਕੇਹਰ ਸਿੰਘ ਅਤੇ ਭਾਈ ਦਰਬਾਰਾ ਸਿੰਘ ਖਾਲਸਾ ਨਰਸਿੰਗ ਕਾਲਜ’ ਦਾ ਨੀਂਹ ਪੱਥਰ ਰੱਖਿਆ ਗਿਆ। ਕਸਬਾ ਮਲੌਦ ਵਿਖੇ ਬਾਬਾ ਮਹਾਰਾਜ ਸਿੰਘ ਸਰਕਾਰੀ ਆਈ. ਟੀ. ਆਈ. ਦੀ ਸਥਾਪਨਾ ਕਰਾਉਣ ਤੋਂ ਬਾਅਦ ਹਲਕਾ ਪਾਇਲ ਦਾ ਇਹ ਦੂਜਾ ਸਭ ਤੋਂ ਵੱਡਾ ਸਿੱਖਿਆ ਪ੍ਰੋਜੈਕਟ ਹੈ, ਜੋ ਕਿ ਡਾ. ਅਟਵਾਲ ਦੀਆਂ ਵਿਸ਼ੇਸ਼ ਕੋਸ਼ਿਸ਼ਾਂ ਦਾ ਸਿੱਟਾ ਹੈ। ਇਹ ਨਰਸਿੰਗ ਕਾਲਜ ਸਾਕਾ ਨਨਕਾਣਾ ਦੇ ਸ਼ਹੀਦ ਭਾਈ ਕੇਹਰ ਸਿੰਘ ਅਤੇ ਭਾਈ ਦਰਬਾਰਾ ਸਿੰਘ ਦੀ ਯਾਦ ਨੂੰ ਸਮਰਪਿਤ ਹੋਵੇਗਾ। ਇਸ ਮੌਕੇ ਰੱਖੇ ਸਮਾਗਮ ਦੌਰਾਨ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਡਾ. ਅਟਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਜਦੋਂ ਤੋਂ ਹਲਕਾ ਪਾਇਲ ਵਿੱਚ ਵਿਧਾਇਕ ਵਜੋਂ ਜਿੱਤ ਹਾਸਿਲ ਕੀਤੀ ਹੈ ਤਾਂ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਉਹ ਇਸ ਹਲਕੇ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਹਲਕਾ ਬਣਾਉਣ। ਉਨ੍ਹਾਂ ਕਿਹਾ ਕਿ ਇਹ ਨਰਸਿੰਗ ਕਾਲਜ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ’ਤੇ 5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਇਆ ਜਾਵੇਗਾ। ਇਥੇ ਇਹ ਦੱਸਣਯੋਗ ਹੈ ਕਿ ਪਿਛਲੇ ਸਾਲ 24 ਅਗਸਤ ਨੂੰ ਕਸਬਾ ਮਲੌਦ ਵਿਖੇ ਬਾਬਾ ਮਹਾਰਾਜ ਸਿੰਘ ਸਰਕਾਰੀ ਆਈ. ਟੀ. ਆਈ. ਦਾ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਵੱਲੋਂ ਨੀਂਹ ਪੱਥਰ ਰੱਖਿਆ ਗਿਆ ਸੀ। ਇਹ ਆਈ. ਟੀ. ਆਈ. ਵੀ 6 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ, ਜੋ ਕਿ ਰਿਕਾਰਡ 11 ਮਹੀਨੇ ਦੇ ਸਮੇਂ ਵਿੱਚ ਤਿਆਰ ਹੋਈ ਹੈ। ਇਸ ਆਈ. ਟੀ. ਆਈ. ਵਿੱਚ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਜਲਦ ਕੀਤੀ ਜਾ ਰਹੀ ਹੈ।

ਡਾ. ਅਟਵਾਲ ਨੇ ਕਿਹਾ ਕਿ ਪਿੰਡ ਜਰਗ ਵਿਖੇ ਬਣਨ ਵਾਲਾ ਇਹ ਨਰਸਿੰਗ ਕਾਲਜ ਇੱਕ ਸਾਲ ਵਿੱਚ ਤਿਆਰ ਕਰ ਲਿਆ ਜਾਵੇਗਾ। ਇਸ ਖੇਤਰ ਦੇ ਲੋਕਾਂ ਦੀ ਕਾਲਜ ਦੀ ਮੰਗ ਬੜੇ ਲੰਮੇ ਸਮੇਂ ਦੀ ਬਕਾਇਆ ਸੀ। ਉਨ੍ਹਾਂ ਇਸ ਕਾਲਜ ਲਈ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ, ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਅਵਤਾਰ ਸਿੰਘ ਦਾ ਧੰਨਵਾਦ ਕੀਤਾ। ਡਾ. ਅਟਵਾਲ ਨੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾਂ ਕੋਸ਼ਿਸ਼ ਰਹਿੰਦੀ ਹੈ ਕਿ ਬੱਚੇ ਦੇ ਬੁਨਿਆਦੀ ਸਰਬਪੱਖੀ ਵਿਕਾਸ ਲਈ ਮੁੱਢਲੀ ਸਿੱਖਿਆ ਨੂੰ ਹੇਠਲੇ ਪੱਧਰ ’ਤੇ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਪਿਛਲੇ ਸਾਢੇ 9 ਸਾਲ ਦੇ ਕਾਰਜਕਾਲ ਦੌਰਾਨ ਹਲਕਾ ਪਾਇਲ ਵਿੱਚ ਬਹੁਤ ਵਿਕਾਸ ਹੋਇਆ ਹੈ ਅਤੇ ਇਹ ਹਲਕਾ ਪੰਜਾਬ ਦੇ ਸਭ ਤੋਂ ਵੱਧ ਵਿਕਸਤ ਹਲਕਿਆਂ ਵਿੱਚੋਂ ਇੱਕ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਭੁਪਿੰਦਰ ਸਿੰਘ ਰਾੜਾ ਸਾਹਿਬ ਵਾਲੇੇ, ਸਾਬਕਾ ਵਿਧਾਇਕ ਸ੍ਰ. ਇੰਦਰ ਇਕਬਾਲ ਸਿੰਘ ਅਟਵਾਲ, ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰ. ਸੰਤਾ ਸਿੰਘ ਉਮੈਦਪੁਰੀ, ਬਾਬਾ ਜਗਰੂਪ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ੍ਰ. ਰਘਬੀਰ ਸਿੰਘ ਸਹਾਰਨਮਾਜਰਾ ਤੇ ਸ੍ਰ. ਹਰਪਾਲ ਸਿੰਘ ਜੱਲ੍ਹਾ, ਸ੍ਰ. ਹਰਵਿੰਦਰ ਸਿੰਘ ਮੰਡੇਰ, ਸ੍ਰ. ਕ੍ਰਿਸ਼ਨ ਸਿੰਘ ਨਾਹਨ, ਸ੍ਰ. ਬਿਕਰਮ ਸਿੰਘ ਚੀਮਾ, ਬੀਬੀ ਇੰਦਰਜੀਤ ਕੌਰ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Leave a Reply

Your email address will not be published. Required fields are marked *

%d bloggers like this: