ਪਿੰਡ ਬੈਂਕਾ ਵਿਖੇ 60 ਪਰਿਵਾਰਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਝਾੜੂ

ss1

ਪਿੰਡ ਬੈਂਕਾ ਵਿਖੇ 60 ਪਰਿਵਾਰਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਝਾੜੂ
ਆਪ ਆਗੂ ਸੁਖਬੀਰ ਵਲਟੋਹਾ ਨੇ ਸਾਮਲ ਹੋਏ ਲੋਕਾਂ ਦਾ ਕੀਤਾ ਸਵਾਗਤ

SAMSUNG CAMERA PICTURES

ਭਿੱਖੀਵਿੰਡ 8 ਅਗਸਤ (ਹਰਜਿੰਦਰ ਸਿੰਘ ਗੋਲ੍ਹਣ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਦੇ ਪਿੰਡ ਬੈਂਕਾ ਵਿਖੇ ਬੂਥ ਇੰਚਾਰਜ ਜਸਪਾਲ ਸਿੰਘ ਦੇ ਉਦਮ ਸਦਕਾ 60 ਦੇ ਕਰੀਬ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਸੂਬਾ ਮੀਤ ਪ੍ਰਧਾਨ ਸੁਖਬੀਰ ਸਿੰਘ ਵਲਟੋਹਾ ਦੀ ਹਾਜਰੀ ਵਿੱਚ ਆਪ ਵਿੱਚ ਸਾਮਲ ਹੋਣ ਦਾ ਐਲਾਨ ਕੀਤਾ। ਇਸ ਸਮੇਂ ਪਾਰਟੀ ਵਿੱਚ ਸਾਮਲ ਹੋਏ ਗੁਰਲਾਲ ਸਿੰਘ, ਜਸਪਾਲ ਸਿੰਘ, ਬਾਬਾ ਹੀਰਾ ਸਿੰਘ, ਮਨਜਿੰਦਰ ਸਿੰਘ, ਭਗਵੰਤ ਸਿੰਘ, ਕਿਸਾਨ ਜਸਪਾਲ ਸਿੰਘ, ਜਗਦੀਪ ਸਿੰਘ, ਗੁਰਜੰਟ ਸਿੰਘ, ਵਰਿੰਦਰ ਸਿੰਘ, ਹਰਚੰਦ ਸਿੰਘ, ਵਪਾਰੀ ਨਿੰਦਰ ਸਿੰਘ, ਲੱਭਾ ਸਿੰਘ, ਹਰਜਿੰਦਰ ਸਿੰਘ ਦੋਧੀ, ਜਸਬੀਰ ਸਿੰਘ, ਬਲਵਿੰਦਰ ਸਿੰਘ, ਸੁਲੱਖਣ ਸਿੰਘ, ਗੁਰਦੀਪ ਸਿੰਘ, ਮਿਸਤਰੀ ਰਸਾਲ ਸਿੰਘ, ਹਲਵਾਈ ਨਿਸ਼ਾਨ ਸਿੰਘ, ਸੁਖਚੈਨ ਸਿੰਘ, ਅਮਰੀਕ ਸਿੰਘ, ਤਰਸੇਮ ਸਿੰਘ, ਹਰਜੀਤ ਸਿੰਘ, ਵਰਿਆਮ ਸਿੰਘ, ਮੇਜਰ ਸਿੰਘ, ਬਲਵੀਰ ਸਿੰਘ, ਅਮਰੀਕ ਸਿੰਘ, ਚੌਕੀਦਾਰ ਜਗਤਾਰ ਸਿੰਘ, ਸੋਹਣ ਸਿੰਘ, ਮਨਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਸੁਖਦੇਵ ਸਿੰਘ ਸੁੱਖਾ, ਬਲਵਿੰਦਰ ਸਿੰਘ, ਤਰਸੇਮ ਸਿੰਘ ਸਮੇਤ ਆਦਿ ਪਰਿਵਾਰਾਂ ਨੂੰ ਆਪ ਆਗੂ ਸੁਖਬੀਰ ਸਿੰਘ ਵਲਟੋਹਾ, ਰਜਿੰਦਰ ਸਿੰਘ ਪੂਹਲਾ, ਕਰਮਜੀਤ ਸਿੰਘ ਦਿਉਲ, ਗੁਰਤੇਜ ਸਿੰਘ ਦਿਉਲ, ਗੁਰਦੇਵ ਸਿੰਘ ਲਾਖਣਾ, ਨੰਬਰਦਾਰ ਦਿਲਬਾਗ ਸਿੰਘ ਭਿੱਖੀਵਿੰਡ ਆਦਿ ਆਗੂਆਂ ਵੱਲੋਂ ਸਵਾਗਤ ਕੀਤਾ ਗਿਆ। ਸੁਖਬੀਰ ਵਲਟੋਹਾ ਨੇ ਪਾਰਟੀ ਵਿੱਚ ਸਾਮਲ ਹੋਏ ਲੋਕਾਂ ਨੂੰ ਵਿਸ਼ਵਾਸ ਦਿਵਾਉਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਆਸਾਂ ਤੇ ਉਮੀਦਾਂ ਉਪਰ ਖਰੀ ਸਾਬਤ ਹੋਵੇਗੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਜਿਥੇ ਕਿਸਾਨਾਂ, ਵਪਾਰੀਆਂ, ਦੁਕਾਨਦਾਰਾਂ, ਟਰਾਂਸਪੋਰਟਰਾਂ, ਮੁਲਾਜਮਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕੀਤਾ ਜਾਵੇਗਾ, ਉਥੇ ਦਲਿਤ ਵਰਗ, ਪੱਛੜੇ ਸਮਾਜ ਨੂੰ ਬਰਾਬਰ-ਬਰਾਬਰ ਸਹੂਲਤਾਂ ਦਿੱਤੀਆਂ ਜਾਣਗੀਆਂ ਅਤੇ ਬੇਰੋਜਗਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ‘ਤੇ ਰੋਜਗਾਰ ਪ੍ਰਦਾਨ ਕੀਤਾ ਜਾਵੇਗਾ ਅਤੇ ਮਾਰੂੰ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ।

Share Button

Leave a Reply

Your email address will not be published. Required fields are marked *