Tue. Apr 23rd, 2019

ਪਿੰਡ ਸਹਿਜੜਾ ਵਿਖੇ ਕਰੰਟ ਲੱਗਣ ਨਾਲ ਇਕ ਮਜ਼ਦੂਰ ਦੀ ਮੌਤ

ਪਿੰਡ ਸਹਿਜੜਾ ਵਿਖੇ ਕਰੰਟ ਲੱਗਣ ਨਾਲ ਇਕ ਮਜ਼ਦੂਰ ਦੀ ਮੌਤ

8-29 (2)

ਮਹਿਲ ਕਲਾਂ ((ਗੁਰਭਿੰਦਰ ਗੁਰੀ/ ਪ੍ਰਦੀਪ ਕੁਮਾਰ ) – ਥਾਣਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਸਹਿਜੜਾ ਵਿਖੇ ਇੱਕ ਕਿਸਾਨ ਦੇ ਖੇਤ ਵਿੱਚ ਮਿਹਨਤ ਮਜ਼ਦੂਰੀ ਕਰਦੇ ਇੱਕ ਕਿਸਾਨ ਨੂੰ ਬਿਜਲੀ ਦਾ ਕਰੰਟ ਲੱਗਣ ਕਾਰਣ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ਥਾਣਾ ਮਹਿਲ ਕਲਾਂ ਦੇ ਏ ਐਸ ਆਈ ਕੁਲਦੀਪ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਮ੍ਰਿਤਕ ਮਜ਼ਦੂਰ ਬੰਤ ਸਿੰਘ (42) ਪੁੱਤਰ ਗੁਰਦਿਆਲ ਸਿੰਘ ਵਾਸੀ ਸਹਿਜੜਾ ਜੋ ਕਿ ਪਿੰਡ ਦੇ ਕਿਸਾਨ ਕਰਨੈਲ ਸਿੰਘ ਗਾਂਧੀ ਦੇ ਖੇਤ ਵਿੱਚ ਦਿਹਾੜੀ ਤੇ ਕੰਮ ਕਰਨ ਲਈ ਗਿਆ ਹੋਇਆ ਸੀ ਪਰ ਉਸ ਨੂੰ ਅਚਾਨਕ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ । ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਭਰਾ ਸੁਰਜੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਦੇ ਬਿਆਨਾ ਦੇ ਆਧਾਰ ਤੇ174 ਦੀ ਕਾਰਵਾਈ ਕਰਦਿਆ ਲਾਸ ਦਾ ਪੋਸਟਮਾਰਟਮ ਕਰਵਾ ਕੇ ਲਾਸ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ। ਇਸ ਦੁਖਦਾਈ ਘਟਨਾ ਤੇ ਅਕਾਲੀ ਆਗੂ ਡਾ ਰਾਮ ਗੋਪਾਲ,ਪੰਚ ਗੁਰਦੇਵ ਸਿੰਘ ਸਹਿਜੜਾ,ਮਹਿੰਦਰ ਸਿੰਘ, ਗਿਆਨੀ ਮਨਜੀਤ ਸਿੰਘ,ਹਰਮੇਲ ਸਿੰਘ ਸਹਿਜੜਾ,ਜੋਗਿੰਦਰ ਸਿੰਘ ਆਦਿ ਨੇ ਮ੍ਰਿਤਕ ਮਜ਼ਦੂਰ ਦੀ ਮੌਤ ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।

Share Button

Leave a Reply

Your email address will not be published. Required fields are marked *

%d bloggers like this: