ਪੀਆਰਟੀਸੀ ਨੇ ਸੂਬਾ ਸਰਕਾਰ ਦੇ ਖਿਲਾਫ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ

ss1

ਪੀਆਰਟੀਸੀ ਨੇ ਸੂਬਾ ਸਰਕਾਰ ਦੇ ਖਿਲਾਫ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ

ਪਟਿਆਲਾ:- ਸੂਬਾ ਸਰਕਾਰ ਵੱਲੋਂ ਪਟਨਾ ਸਾਹਿਬ ਦੀ ਯਾਤਰਾ ਲਈ 300 ਸਰਕਾਰੀ ਬੱਸਾਂ ਭੇਜੇ ਜਾਣ ਦੇ ਖਿਲਾਫ ਪੀਆਰਟੀਸੀ ਦੇ ਮੁਲਾਜ਼ਮ ਆਗੂਆਂ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕਰ ਕੇ ਤੁਰੰਤ ਅਜਿਹੀ ਕਾਰਵਾਈ ਨੂੰ ਰੋਕੇ ਜਾਣ ਦੀ ਮੰਗ ਕੀਤੀ ਹੈ। ਪੀਆਰਟੀਸੀ ਮੁਲਾਜ਼ਮਾਂ ਨੇ ਇਸ ਦਾ ਸਖਤ ਵਿਰੋਧ ਕਰਦਿਆਂ ਇਸ ਨੂੰ ‘ਵੋਟਰ ਭਰਮਾਊ ਸਕੀਮ’ ਦਾ ਨਾਮ ਦਿੱਤਾ ਹੈ। ਕਮੇਟੀ ਦੇ ਆਗੂਆਂ ਨੇ ਦਲੀਲ ਦਿੱਤੀ ਕਿ ਪੀਆਰਟੀਸੀ ਪਹਿਲਾਂ ਹੀ ਵਿੱਤੀ ਸੰਕਟ ਵਿੱਚੋਂ ਗੁਜ਼ਰ ਰਹੀ ਹੈ ਅਤੇ ਸੂਬਾ ਸਰਕਾਰ ਅਦਾਰੇ ਦਾ ਕਰੋੜਾਂ ਰੁਪਿਆ ਦੱਬੀ ਬੈਠੀ ਹੈ।
ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਲਈ ਪੀਆਰਟੀਸੀ, ਪੰਜਾਬ ਰੋਡਵੇਜ਼ ਅਤੇ ਪਨਬਸ ਤੋਂ 100-100 ਬੱਸਾਂ ਭੇਜੀਆਂ ਜਾਣੀਆਂ ਹਨ। ਜਦਕਿ ਪਹਿਲਾਂ ਵੀ ਅੰਮ੍ਰਿਤਸਰ ਯਾਤਰਾ ਦੇ 12 ਕਰੋੜ ਵਿੱਚੋਂ ਸਰਕਾਰ ਨੇ ਅਜੇ ਦੋ ਕਰੋੜ ਹੀ ਅਦਾ ਕੀਤੇ ਹਨ। ਉਨ੍ਹਾਂ ਇਹ ਵੀ ਸ਼ਿਕਾਇਤ ਕੀਤੀ ਕਿ ਅਦਾਰੇ ਦੀ ਵਿੱਤੀ ਹਾਲਤ ਠੀਕ ਨਾ ਹੋਣ ਕਰ ਕੇ ਮੁਲਾਜ਼ਮਾਂ ਦੀ ਸੇਵਾਮੁਕਤੀ ਅਤੇ ਮੈਡੀਕਲ ਬਿੱਲਾਂ ਦੀ ਅਦਾਇਗੀ ਨਹੀਂ ਹੋ ਰਹੀ ਅਤੇ ਤਨਖ਼ਾਹਾਂ ਸਮੇਂ ਸਿਰ ਨਹੀਂ ਮਿਲ ਰਹੀਆਂ।
Share Button

Leave a Reply

Your email address will not be published. Required fields are marked *