Wed. Jul 24th, 2019

ਪੀਡੀਏ ਨੇ ਗੁਰਦਾਸਪੁਰ ਤੋਂ ਲਾਲ ਚੰਦ ਨੂੰ ਐਲਾਨਿਆ ਉਮੀਦਵਾਰ

ਪੀਡੀਏ ਨੇ ਗੁਰਦਾਸਪੁਰ ਤੋਂ ਲਾਲ ਚੰਦ ਨੂੰ ਐਲਾਨਿਆ ਉਮੀਦਵਾਰ

”ਪੰਜਾਬ ਡੈਮੋਕ੍ਰੇਟਿਕ ਅਲਾਇੰਸ” ਨੇ ਲੋਕ ਸਭਾ ਚੋਣਾਂ ਲਈ ਗੁਰਦਾਸਪੁਰ ਤੋਂ ਆਰਐਮਪੀਆਈ ਪਾਰਟੀ ਦੇ ਆਗੂ ਲਾਲ ਚੰਦ ਨੂੰ ਆਪਣਾ ਉਮੀਦਵਾਰ ਐਲਾਨ ਕੀਤਾ ਹੈ। ਗੁਰਦਾਸਪੁਰ ਸੀਟ ਤੋਂ ਹਾਲੇ ਕਾਂਗਰਸ ਅਤੇ ਭਾਜਪਾ ਨੇ ਆਪਣਾ ਕੋਈ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਪਠਾਨਕੋਟ ਦੇ ਪਿੰਡ ਕਟਾਰੂਚਕ ਵਾਸੀ ਲਾਲ ਚੰਦ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦਾ ਧੰਨਵਾਦ ਕਰਦੇ ਹੋਏ ਕਿਹਾ ਲੋਕਹਿਤ ਦੇ ਮੁੱਦਿਆਂ ਨੂੰ ਸੁਲਝਾਉਣ ਲਈ ਹਰ ਮੁਸ਼ਕਿਲ ਦਾ ਸਾਹਮਣਾ ਕਰਨਗੇ।

ਇਸਤੋਂ ਪਹਿਲਾਂ ਡੈਮੋਕ੍ਰੇਟਿਕ ਪਾਰਟੀ ਮਾਸਟਰ ਬਲਦੇਵ ਸਿੰਘ ਨੂੰ ਜੈਤੋ ਤੋਂ, ਪਰਮਜੀਤ ਕੌਰ ਖਾਲੜਾ ਖਡੂਰ ਸਾਹਿਬ ਤੋਂ, ਪੰਜਾਬ ਮੰਚ ਪਾਰਟੀ ਦੇ ਪ੍ਰਧਾਨ ਧਰਮਵੀਰ ਗਾਂਧੀ ਪਟਿਆਲਾ ਤੋਂ, ਸ੍ਰੀ ਆਨੰਦਪੁਰ ਸਾਹਿਬ ਤੋਂ ਬਿਕਮਰ ਸਿੰਘ ਸੋਢੀ (ਬਸਪਾ) , ਜਲੰਧਰ ਤੋਂ ਬਲਵਿੰਦਰ ਕੁਮਾਰ (ਬਸਪਾ), ਫਤਿਹਗੜ ਸਾਹਿਬ ਤੋਂ ਮਨਵਿੰਦਰ ਸਿੰਘ, ਹੁਸ਼ਿਆਰਪੁਰ ਤੋਂ ਖੁਸ਼ੀ ਰਾਮ (ਬਸਪਾ) ਅਤੇ ਸੁਖਪਾਲ ਸਿੰਘ ਖਹਿਰਾ (ਪੰਜਾਬ ਏਕਤਾ ਪਾਰਟੀ) ਬਠਿੰਡਾ ਤੋਂ ਚੋਣਾਂ ਲੜਨ ਲਈ ਆਪਣੇ ਉਮੀਦਵਾਰ ਐਲਾਨ ਕਰ ਚੁੱਕੀ ਹੈ।

Leave a Reply

Your email address will not be published. Required fields are marked *

%d bloggers like this: