ਪੁਟੀਆ ਵੱਲੋਂ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ਿਆਂ ਦੀ 650 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਦੀ ਪੁਰਜ਼ੋਰ ਮੰਗ

ss1

ਪੁਟੀਆ ਵੱਲੋਂ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ਿਆਂ ਦੀ 650 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਦੀ ਪੁਰਜ਼ੋਰ ਮੰਗ

photo-putia-copyਮੁਹਾਲੀ : ਪੁਟੀਆ ਦੀ ਮੁਹਾਲੀ ਵਿਖੇ ਹੋਈ ਰਾਜ ਪੱਧਰੀ ਮੀਟਿੰਗ ‘ਚ ਪੰਜਾਬ ਦੀਆਂ ਸਮੂਹ ਤਕਨੀਕੀ ਸੰਸਥਾਵਾਂ ਦੇ ਪ੍ਰਬੰਧਕਾਂ ਨੇ ਕੀਤੀ ਸ਼ਮੂਲੀਅਤ ਪੁਟੀਆ ਵੱਲੋਂ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਨਿੱਜੀ ਦਖ਼ਲ ਦੇ ਕੇ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ਿਆਂ ਦੀ ਬਕਾਇਆ ਰਾਸ਼ੀ ਜਾਰੀ ਕਰਵਾਉਣ ਦੀ ਕੀਤੀ ਮੰਗ

ਪੰਜਾਬ ਦੀਆਂ ਸਮੂਹ ਤਕਨੀਕੀ ਸਿੱਖਿਆ ਸੰਸਥਾਵਾਂ ਦੀ ਜਥੇਬੰਦੀ ਪੰਜਾਬ ਅਨਏਡਿਡ ਟੈਕਨੀਕਲ ਇੰਸਟੀਚਿਊਸ਼ਨਜ਼ (ਪੁਟੀਆ) ਦੀ ਰਾਜ ਪੱਧਰੀ ਮੀਟਿੰਗ ‘ਚ ਲੰਮੇ ਸਮੇਂ ਤੋਂ ਬਕਾਇਆ ਪਏ ਦਲਿਤ ਵਿਦਿਆਰਥੀਆਂ ਦੀ ਸਕਾਲਰਸ਼ਿਪ ਦੇ ਪੈਸੇ ਤੁਰੰਤ ਜਾਰੀ ਕਰਨ ਦੀ ਪੁਰਜ਼ੋਰ ਮੰਗ ਕੀਤੀ ਗਈ ਹੈ। ਪੁਟੀਆ ਦੇ ਪ੍ਰਧਾਨ ਡਾ. ਜੇ. ਅੇੱਸ. ਧਾਲੀਵਾਲ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਮੁਹਾਲੀ ਵਿਖੇ ਹੋਈ ਇਸ ਮਹੱਤਵਪੂਰਨ ਮੀਟਿੰਗ ‘ਚ ਪੰਜਾਬ ਭਰ ਦੀਆਂ ਪ੍ਰਮੁੱਖ ਤਕਨੀਕੀ ਸੰਸਥਾਵਾਂ ਦੇ ਪ੍ਰਬੰਧਕਾਂ ਨੇ ਸ਼ਮੂਲੀਅਤ ਕੀਤੀ।
ਪੁਟੀਆ ਦੇ ਸਕੱਤਰ ਸ੍ਰੀ ਹਰਿੰਦਰ ਕਾਂਡਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਲ 2014-15 ਦੀ ਲਗਭਗ 131 ਕਰੋੜ ਅਤੇ ਸਾਲ 2015-16 ਦੀ 500 ਕਰੋੜ ਦੀ ਬਕਾਇਆ ਵਜ਼ੀਫ਼ਾ ਰਾਸ਼ੀ ਤਕਨੀਕੀ ਸੰਸਥਾਵਾਂ ਨੂੰ ਜਾਰੀ ਨਾ ਕੀਤੇ ਜਾਣ ਕਾਰਨ ਪੰਜਾਬ ਦੇ ਦਲਿਤ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਤਹਿਤ ਮੁਫ਼ਤ ਸਿੱਖਿਆ ਪ੍ਰਦਾਨ ਕਰ ਰਹੀਆਂ ਵੱਡੀ ਗਿਣਤੀ ‘ਚ ਸੰਸਥਾਵਾਂ ਵਿੱਤੀ ਸੰਕਟ ਦਾ ਸ਼ਿਕਾਰ ਹੋ ਗਈਆਂ ਹਨ। ਮੀਟਿੰਗ ‘ਚ ਪੁੱਜੇ ਸਮੂਹ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਮਾਮਲੇ ‘ਚ ਨਿੱਜੀ ਦਖ਼ਲ ਦੇ ਕੇ ਲੰਬਿਤ ਪਈ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਜਾਰੀ ਕਰਵਾਉਣ ਦੀ ਮੰਗ ਕੀਤੀ ਹੈ।
ਪੁਟੀਆ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਦਲਿਤ ਵਿਦਿਆਰਥੀਆਂ ਦੀ ਭਲਾਈ ਵਾਸਤੇ ਸ਼ੁਰੂ ਕੀਤੀ ਗਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਪੰਜਾਬ ਦੀਆਂ ਡਿਪਲੋਮਾ ਅਤੇ ਡਿਗਰੀ ਪੱਧਰ ਦੀਆਂ ਤਕਨੀਕੀ ਸੰਸਥਾਵਾਂ ਨੇ ਹਜ਼ਾਰਾਂ ਦੀ ਗਿਣਤੀ ‘ਚ ਦਲਿਤ ਵਿਦਿਆਰਥੀਆਂ ਨੂੰ ਦਾਖ਼ਲੇ ਦਿੱਤੇ, ਪਰ ਸਰਕਾਰ ਨੇ ਇਨ•ਾਂ ਵਿਦਿਆਰਥੀਆਂ ਨੂੰ ਪੜ•ਾਉਣ ਲਈ ਦਿੱਤੀ ਜਾਣ ਵਾਲੀ ਬਕਾਇਆ 650 ਕਰੋੜ ਰੁਪਏ ਦੀ ਰਾਸ਼ੀ ਲੰਮੇ ਸਮੇਂ ਤੋਂ ਕਾਲਜਾਂ ਨੂੰ ਜਾਰੀ ਨਹੀਂ ਕੀਤੀ, ਜਿਸ ਕਾਰਨ ਪੰਜਾਬ ਦੀਆਂ ਜ਼ਿਆਦਾਤਰ ਸੰਸਥਾਵਾਂ ਨੂੰ ਜਿੱਥੇ ਅਧਿਆਪਕਾਂ ਦੀਆਂ ਤਨਖਾਹਾਂ ਦੇਣ ‘ਚ ਮੁਸ਼ਕਿਲ ਆ ਰਹੀ ਹੈ ਉੱਥੇ ਦੂਜੇ ਪਾਸੇ ਆਪਣਾ ਪ੍ਰਬੰਧ ਚਲਾਉਣਾ ਵੀ ਮੁਸ਼ਕਿਲ ਹੋ ਰਿਹਾ ਹੈ। ਉਨ•ਾਂ ਕਿਹਾ ਕਿ ਸਰਕਾਰ ਵੱਲੋਂ ਗ੍ਰਾਂਟ ਨਾ ਜਾਰੀ ਕੀਤੇ ਜਾਣ ਕਾਰਨ ਇਹ ਸੰਸਥਾਵਾਂ ਬੰਦ ਹੋਣ ਕਿਨਾਰੇ ਪੁੱਜ ਗਈਆਂ ਹਨ।
ਪੁਟੀਆ ਆਗੂਆਂ ਨੇ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ ਵੱਲੋਂ ਤਕਨੀਕੀ ਸਿੱਖਿਆ ਦੇ ਖੇਤਰ ‘ਚ ਸੁਧਾਰਾਂ ਲਈ ਰਾਜ ਪੱਧਰੀ ਸਲਾਹਕਾਰ ਕੌਂਸਲ ਗਠਿਤ ਕਰਨ ਦੇ ਫੈਸਲੇ ਦਾ ਸੁਆਗਤ ਕੀਤਾ ਹੈ। ਜ਼ਿਕਰਯੋਗ ਹੈ ਕਿ ਤਕਨੀਕੀ ਸਿੱਖਿਆ ਵਿਭਾਗ ਵੱਲੋਂ ਰਾਜ ਦੀਆਂ ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ ਦੇ ਪ੍ਰਤੀਨਿਧਾਂ ਉੱਤੇ ਆਧਾਰਿਤ ਸਲਾਹਕਾਰ ਕੌਂਸਲ ਸਿੱਖਿਆ ਸੁਧਾਰਾਂ ਅਤੇ ਮਿਆਰੀਕਰਨ ਦੇ ਨਾਲ-ਨਾਲ ਸਾਰੇ ਸਟੇਕ ਹੋਲਡਰਾਂ ਦੇ ਹਿੱਤਾਂ ਦਾ ਖ਼ਿਆਲ ਰੱਖਦੇ ਹੋਏ ਸਰਕਾਰ ਨੂੰ ਨਵੀਆਂ ਨੀਤੀਆਂ ਘੜਨ ਲਈ ਸਲਾਹ ਪ੍ਰਦਾਨ ਕਰੇਗੀ। ਇਸਦੇ ਨਾਲ ਹੀ ਪੁਟੀਆ ਨੇ ਪੰਜਾਬ ਦੀਆਂ ਤਕਨੀਕੀ ਯੂਨੀਵਰਸਿਟੀਆਂ ਦੇ ਬੋਰਡ ਆਫ ਗਵਰਨਰ ‘ਚ ਪ੍ਰਾਈਵੇਟ ਸੰਸਥਾਵਾਂ ਨੂੰ ਵੀ ਨੁਮਾਇੰਦਿਗੀ ਦੇਣ ਦੀ ਮੰਗ ਕੀਤੀ ਹੈ। ਪੁਟੀਆ ਦੀ ਰਾਜ ਪੱਧਰੀ ਮੀਟਿੰਗ ‘ਚ ਹੋਰਨਾਂ ਤੋਂ ਇਲਾਵਾ ਸ. ਸਤਨਾਮ ਸਿੰਘ ਸੰਧੂ ਚਾਂਸਲਰ ਚੰਡੀਗੜ ਯੂਨੀਵਰਸਿਟੀ, ਸ. ਰਸ਼ਪਾਲ ਸਿੰਘ ਧਾਲੀਵਾਲ ਸੀ. ਜੀ. ਸੀ. ਲਾਂਡਰਾਂ, ਸ. ਮਨਜੀਤ ਸਿੰਘ ਦੁਆਬਾ ਗਰੁੱਪ, ਸ੍ਰੀ ਸੁਖਦੇਵ ਸਿੰਗਲਾ ਇੰਡੋ ਗਲੋਬਲ ਗਰੁੱਪ, ਸ. ਹਾਕਮ ਸਿੰਘ ਜਵੰਧਾ ਭਾਈ ਗੁਰਦਾਸ ਗਰੁੱਪ ਸੰਗਰੂਰ, ਸ. ਅੇੱਸ. ਅੇੱਸ. ਗਿੱਲ ਸੁਖਜਿੰਦਰਾ ਗਰੁੱਪ ਗੁਰਦਾਸਪੁਰ, ਡਾ. ਨਰੇਸ਼ ਨਾਗਪਾਲ ਸ੍ਰੀ ਸਾਈ ਗਰੁੱਪ, ਸ. ਦਵਿੰਦਰਪਾਲ ਸਿੰਘ ਰਿੰਪੀ ਮੋਗਾ ਦੇਸ਼ ਭਗਤ ਗਰੁੱਪ, ਸ. ਗੁਰਵਿੰਦਰ ਸਿੰਘ ਅਤੇ ਡਾ. ਅਨੀਤ ਸਿੰਘ ਗਿਆਨ ਜੋਤੀ ਗਰੁੱਪ, ਸ੍ਰੀ ਮਾਨਵ ਧਵਨ ਪੀ. ਸੀ. ਈ. ਟੀ. ਲਾਲੜੂ, ਲਖਵੀਰ ਸਿੰਘ ਗਿੱਲ ਨੌਰਥ ਵੈੱਸਟ ਗਰੁੱਪ, ਡਾ. ਜੀ. ਡੀ. ਬਾਂਸਲ ਸੀ. ਜੀ. ਸੀ. ਝੰਜੇੜੀ, ਡਾ. ਅੇੱਮ. ਐੱਸ. ਗਰੇਵਾਲ ਕੌਂਟੀਨੈਂਟਲ ਅਤੇ ਡਾ. ਪੀ. ਐੱਸ. ਬੇਦੀ ਸੀ. ਟੀ. ਗਰੁੱਪ ਜਲੰਧਰ ਗਰੁੱਪ ਵੀ ਹਾਜ਼ਰ ਸਨ।

Share Button

Leave a Reply

Your email address will not be published. Required fields are marked *