Mon. May 27th, 2019

ਪੁਲਵਾਮਾ ਫਿਦਾਈਨ ਹਮਲੇ ਮਗਰੋਂ ਪਾਕਿ ਖ਼ਿਲਾਫ਼ ਭਾਰਤ ਦੀ ਵੱਡੀ ਕਾਰਵਾਈ

ਪੁਲਵਾਮਾ ਫਿਦਾਈਨ ਹਮਲੇ ਮਗਰੋਂ ਪਾਕਿ ਖ਼ਿਲਾਫ਼ ਭਾਰਤ ਦੀ ਵੱਡੀ ਕਾਰਵਾਈ

ਨਵੀਂ ਦਿੱਲੀ: ਪੁਲਵਾਮਾ ਵਿੱਚ ਸੀਆਰਪੀਐਫ ਦੇ ਕਾਫ਼ਲੇ ‘ਤੇ 42 ਜਵਾਨਾਂ ਦੀ ਸ਼ਹਾਦਤ ਮਗਰੋਂ ਸੁਰੱਖਿਆ ਸਬੰਧੀ ਕਮੇਟੀ (ਸੀਸੀਐਸ) ਦੀ ਸ਼ੁੱਕਰਵਾਰ ਸਵੇਰੇ ਅਹਿਮ ਬੈਠਕ ਹੋਈ। ਇਸ ਵਿੱਚ ਪਾਕਿਸਤਾਨ ਤੋਂ ਮੋਸਟ ਫੇਵਰਡ ਨੇਸ਼ਨ ਯਾਨੀ ਐਮਐਫਐਨ ਦਰਜਾ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਗੁਆਂਢੀ ਦੇਸ਼ ਤੇ ਅੱਤਵਾਦੀ ਬਹੁਤ ਵੱਡੀ ਗ਼ਲਤੀ ਕਰ ਚੁੱਕੇ ਹਨ ਤੇ ਇਸ ਹਮਲੇ ਦੇ ਗੁਨਾਹਗਾਰਾਂ ਨੂੰ ਸਜ਼ਾ ਜ਼ਰੂਰ ਮਿਲੇਗੀ।
ਇਲਾਜ ਮਗਰੋਂ ਮੁੜ ਤੋਂ ਆਪਣਾ ਅਹੁਦਾ ਸੰਭਾਲ ਚੁੱਕੇ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਹੈ ਕਿ ਪੁਲਵਾਮਾ ਵਿੱਚ ਜੋ ਹੋਇਆ, ਉਸ ਸਬੰਧੀ ਸੀਸੀਐਸ ਦੀ ਚਰਚਾ ਹੋਈ, ਪਰ ਇਸ ਬਾਰੇ ਉਹ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਸਕਦੇ। ਉਨ੍ਹਾਂ ਇਹ ਜ਼ਰੂਰ ਕਿਹਾ ਕਿ ਅਸੀਂ ਕੌਮਾਂਤਰੀ ਪੱਧਰ ‘ਤੇ ਪਾਕਿਸਤਾਨ ਨੂੰ ਅਲੱਗ-ਥਲੱਗ ਕਰ ਦਿਆਂਗੇ।

Leave a Reply

Your email address will not be published. Required fields are marked *

%d bloggers like this: