ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Thu. Jun 4th, 2020

ਪੁਲਿਸ ਨੇ ਕਿਸਾਨਾਂ ਨੂੰ ਵਿਧਾਨ ਸਭਾ ਵੱਲ ਜਾਣੋਂ ਰੋਕਿਆ

ਪੁਲਿਸ ਨੇ ਕਿਸਾਨਾਂ ਨੂੰ ਵਿਧਾਨ ਸਭਾ ਵੱਲ ਜਾਣੋਂ ਰੋਕਿਆ

ਪੁਲਿਸ ਨੇ ਕਿਸਾਨਾਂ ਨੂੰ ਵਿਧਾਨ ਸਭਾ ਵੱਲ ਜਾਣੋਂ ਰੋਕਿਆਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਅੱਜ ਕਰਜ਼ਾ ਮੁਆਫੀ ਤੇ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ ਕੀਤਾ। ਕਿਸਾਨ ਯੂਨੀਅਨ ਨੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ।

ਅੱਜ ਸਵੇਰੇ ਕਿਸਾਨ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਏ। ਇੱਥੋਂ 12:00 ਵਜੇ ਦੇ ਕਰੀਬ ਵਿਧਾਨ ਸਭਾ ਦੇ ਵੱਲ ਕੂਚ ਕੀਤਾ ਪਰ ਪੁਲਿਸ ਨੇ ਉਨ੍ਹਾਂ ਨੂੰ ਵਾਈਪੀਐਸ ਚੌਕ ‘ਤੇ ਰੋਕ ਲਿਆ। ਇੱਥੇ ਕਿਸਾਨਾ ਨੇ ਸੜਕ ਉੱਪਰ ਜਾਮ ਲਾ ਦਿੱਤਾ ਜਿਸ ਕਾਰਨ ਟ੍ਰੈਫਿਕ ਜਾਮ ਹੋ ਗਿਆ।

ਕਿਸਾਨ ਯੂਨੀਆਨ ਨੇ ਵਿਧਾਨ ਸਭਾ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਸੀ। ਇਸੇ ਲਈ ਕਿਸਾਨ ਧਰਨਾ ਦੇਣ ਦੇ ਲਈ ਵਿਧਾਨ ਸਭਾ ਨੂੰ ਜਾ ਰਹੇ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ। ਕਿਸਾਨਾਂ ਨੇ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਚੰਡੀਗੜ੍ਹ ਨੂੰ ਦੁੱਧ ਤੇ ਸਬਜ਼ੀਆਂ ਦੀ ਸਪਲਾਈ ਰੋਕ ਦਿੱਤੀ ਜਾਏਗੀ।

Leave a Reply

Your email address will not be published. Required fields are marked *

%d bloggers like this: