ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. May 29th, 2020

ਪੁਲਿਸ ਮੁਲਾਜ਼ਮ ਨੇ ਨੌਜਵਾਨ ਨੂੰ ਮਾਰੀ ਚਪੇੜ, ਵੀਡੀਓ ਵਾਇਰਲ

ਪੁਲਿਸ ਮੁਲਾਜ਼ਮ ਨੇ ਨੌਜਵਾਨ ਨੂੰ ਮਾਰੀ ਚਪੇੜ, ਵੀਡੀਓ ਵਾਇਰਲ

 

ਬਠਿੰਡਾ ਪੁਲਿਸ ਵੱਲੋਂ ਇੱਕ ਨੌਜਵਾਨ ਨੂੰ ਥੱਪੜ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਦੌਰਾਨ ਪੀੜਤ ਨੌਜਵਾਨ ਨਾਲ ਇੱਕ ਮਹਿਲਾ ਵੀ ਮੌਜੂਦ ਸੀ ਜਿਸ ਨੇ ਪੁਲਿਸ ਨੂੰ ਥੱਪੜ ਮਾਰਨ ਤੋਂ ਰੋਕਿਆ। ਇਸ ਦੌਰਾਨ ਡੀਐਸਪੀ ਬਠਿੰਡਾ ਦਿਹਾਤੀ ਗੋਪਾਲ ਚੰਦ ਵੀ ਮੌਕੇ ‘ਤੇ ਮੌਜੂਦ ਸਨ ਪਰ ਜਦ ਉਨ੍ਹਾਂ ਤੋਂ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਮੌਕੇ ‘ਤੇ ਮੌਜੂਦ ਹੋਣ ਤੋਂ ਇਨਕਾਰ ਕਰ ਦਿੱਤਾ।

ਦਰਅਸਲ ਬਠਿੰਡਾ ਦੇ ਭੁੱਚੋ ਵਿਖੇ ਨਥਾਣਾ ਰੋਡ ‘ਤੇ ਪੁਲਿਸ ਨਾਕੇ ਦੌਰਾਨ ਚੈਕਿੰਗ ਕੀਤੀ ਜਾ ਰਹੀ ਸੀ। ਜਦੋਂ ਉੱਥੋਂ ਇੱਕ ਕਾਰ ਗੁਜ਼ਰ ਰਹੀ ਸੀ ਤਾਂ ਪੁਲਿਸ ਮੁਲਾਜ਼ਮ ਨੇ ਉਸ ਨੂੰ ਰੋਕਣਾ ਚਾਹਿਆ। ਕਾਰ ਸਵਾਰ ਨੌਜਵਾਨ ਗੱਡੀ ਸਾਈਡ ‘ਤੇ ਲਾ ਕੇ ਜਦ ਉੱਤਰਿਆ ਤਾਂ ਦੂਰੋਂ ਆ ਰਹੇ ਪੁਲਿਸ ਮੁਲਾਜ਼ਮਾਂ ਵਿੱਚੋਂ ਇੱਕ ਨੇ ਨੌਜਵਾਨ ਦੇ ਥੱਪੜ ਮਾਰ ਦਿੱਤਾ।

ਇਸ ਪੂਰੇ ਮਾਮਲੇ ਵਿੱਚ ਬਠਿੰਡਾ ਦਿਹਾਤੀ ਦੇ ਡੀਐੱਸਪੀ ਗੋਪਾਲ ਚੰਦ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਜਾਂਚ ਕਰ ਰਹੇ ਹਨ, ਬਣਦੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *

%d bloggers like this: