ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Mon. Jul 13th, 2020

ਪੁਲੀਸ ਵਲੋਂ 8 ਜੁਲਾਈ ਨੂੰ ਪਿੰਡ ਛੱਤ ਵਿੱਚ ਫਾਰਮ ਹਾਊਸ ਤੇ 2 ਵਿਅਕਤੀਆਂ ਦੇ ਅੰਨੇ ਕਤਲ ਕੇਸ ਦਾ ਮਾਮਲਾ ਸੁਲਝਾਉਣ ਦਾ ਦਾਅਵਾ

ਪੁਲੀਸ ਵਲੋਂ 8 ਜੁਲਾਈ ਨੂੰ ਪਿੰਡ ਛੱਤ ਵਿੱਚ ਫਾਰਮ ਹਾਊਸ ਤੇ 2 ਵਿਅਕਤੀਆਂ ਦੇ ਅੰਨੇ ਕਤਲ ਕੇਸ ਦਾ ਮਾਮਲਾ ਸੁਲਝਾਉਣ ਦਾ ਦਾਅਵਾ

ਮੁਹਾਲੀ ਪੁਲੀਸ ਨੇ 8 ਜੁਲਾਈ ਦੀ ਰਾਤ ਨੂੰ ਪਿੰਡ ਛੱਤ ਵਿਖੇ ਇੱਕ ਫਾਰਮ ਹਾਊਸ ਤੇ 2 ਵਿਅਕਤੀਆਂ ਦੇ ਅੰਨੇ ਕਤਲ ਕੇਸ ਸੁਲਝਾਉਣ ਦਾ ਦਾਅਵਾ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ|
ਜਿਲ੍ਹੇ ਦੇ ਐਸ ਐਸ ਪੀ ਸ੍ਰ.ਹਰਚਰਨ ਸਿੰਘ ਭੁੱਲਰ ਨੇ ਅੱਜ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 9 ਜੁਲਾਈ ਨੂੰ ਰਾਜੇਸ਼ ਖਾਨ ਵਾਸੀ ਪਿੰਡ ਛੱਤ ਨੂੰ ਪੁਲੀਸ ਨੂੰ ਇਤਲਾਹ ਦਿੱਤੀ ਸੀ ਕਿ ਉਸਦੇ ਪਿਤਾ ਫਜਲਦੀਪ (ਉਮਰ ਕਰੀਬ 62 ਸਾਲ) ਅਤੇ ਅਜੈ ਕੁਮਾਰ ਨਾਮ ਦੇ ਇੱਕ ਵਿਅਕਤੀ ਦਾ ਕਿਸੇ ਨੇ ਕਤਲ ਕਰ ਦਿੱਤਾ ਹੈ|
ਉਸਨੇ ਪੁਲੀਸ ਨੂੰ ਦੱਸਿਆ ਸੀ ਕਿ ਉਸਦਾ ਪਿਤਾ ਪਿੰਡ ਛੱਤ ਵਿੱਚ ਪੈਂਦੇ ਆਰ.ਐਮ.ਸਿੰਗਲਾ ਦੇ ਫਾਰਮ ਹਾਊਸ ਵਿਖੇ ਚੌਕੀਦਾਰੀ ਕਰਦਾ ਸੀ ਅਤੇ ਫਾਰਮ ਹਾਉਸ ਦੇ ਨੇੜੇ ਹੀ ਇਕਬਾਲ ਸਿੰਘ ਵਾਸੀ ਪਿੰਡ ਛੱਤ ਦੀ ਜਮੀਨ ਹੈ, ਜੋ ਰਜਿੰਦਰ ਸਿੰਘ ਟਾਮ ਦੇ ਇੱਕ ਵਿਅਕਤੀ ਨੇ ਠੇਕੇ ਤੇ ਲਈ ਹੋਈ ਹੈ ਅਤੇ ਉੱਥੇ ਮੱਝਾਂ ਤੇ ਗਾਵਾਂ ਰੱਖੀਆਂ ਹੋਈਆਂ ਹਨ ਜਿੱਥੇ ਅਜੇ ਕੁਮਾਰ ਵਾਸੀ ਪਿੰਡ ਰਾਘਵਪੁਰ ਜਿਲਾ ਮੁਜੱਫਰਪੁਰ (ਬਿਹਾਰ) ਨੌਕਰੀ ਕਰਦਾ ਹੈ ਅਤੇ ਉਸਦੇ ਪਿਤਾ ਅਕਸਰ ਗੱਲਾਂ-ਬਾਤਾਂ ਕਰਨ ਜਾਂ ਮੋਟਰ ਤੋਂ ਪਾਣੀ ਲੈਣ ਉਸ ਕੋਲ ਜਾਂਦੇ ਸੀ| ਉਸਨੇ ਦੱਸਿਆ ਕਿ ਜਦੋਂ 9 ਜੁਲਾਈ ਨੂੰ ਸਵੇਰੇ ਉਹ ਆਪਣੇ ਪਿਤਾ ਫਜਲਦੀਨ ਲਈ ਫਾਰਮ ਹਾਊਸ ਤੇ ਚਾਹ ਲੈ ਕੇ ਗਿਆ ਤਾਂ ਉਸ ਦੇ ਪਿਤਾ ਦੀ ਖੂਨ ਨਾਲ ਲੱਥਪੱਥ ਲਾਸ਼ ਇਕਬਾਲ ਸਿੰਘ ਦੀ ਮੋਟਰ ਦੇ ਨੇੜੇ ਪਈ ਸੀ ਅਤੇ ਅਜੇ ਕੁਮਾਰ ਦੀ ਲਾਸ਼ ਵੀ ਇਸ ਮੋਟਰ ਦੇ ਨੇੜੇ ਮੰਜੇ ਤੇ ਖੂਨ ਨਾਲ ਲੱਥਪੱਥ ਪਈ ਸੀ|
ਸ੍ਰ. ਭੁੱਲਰ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਨੇ ਆਈ ਪੀ ਸੀ ਦੀ ਧਾਰਾ 302,34 ਦੇ ਤਹਿਤ ਥਾਣਾ ਜੀਰਕਪੁਰ ਵਿੱਚ ਮਾਮਲਾ ਦਰਜ ਕੀਤਾ ਸੀ ਅਤੇ ਉਨ੍ਹਾਂ ਵੱਲੋਂ ਇਸ ਦੋਹਰੇ ਕਤਲ ਕੇਸ ਦੇ ਹਾਲਤਾਂ ਦਾ ਮੌਕਾ ਤੇ ਨਿਰੀਖਣ ਕਰਨ ਉਪਰੰਤ ਇਸ ਕੇਸ ਨੂੰ ਜਲਦੀ ਹੱਲ ਕਰਨ ਲਈ ਮੁਕੱਦਮਾਂ ਦੀ ਤਫਦੀਸ਼ ਵੱਖ-ਵੱਖ ਬਿਊਰੀਆਂ ਕੇ ਆਧਾਰਿਤ ਕਰਨ ਵਾਸਤੇ ਸ੍ਰੀ ਵਰੁਣ ਸ਼ਰਮਾ, ਆਈ.ਪੀ.ਐਸ ਕਪਤਾਨ ਪੁਲੀਸ (ਇਨਵੈਸਟੀਗੇਸ਼ਨ) ਮੁਹਾਲੀ ਦੀ ਅਗਵਾਈ ਹੇਠ ਸ੍ਰੀ ਗੁਰਦੇਵ ਸਿੰਘ ਧਾਲੀਵਾਲ, ਡੀ.ਐਸ.ਪੀ (ਇਨਵੈਸਟੀਗੇਸ਼ਨ) ਮੁਹਾਲੀ, ਸ੍ਰੀ ਗੁਰਬਖਸ਼ੀਸ਼ ਸਿੰਘ ਡੀ.ਐਸ.ਪੀ. ਸਰਕਲ ਡੇਰਾਬਸੀ, ਇੰਸਪੈਕਟਰ ਸਤਵੰਤ ਸਿੰਘ ਇੰਚਾਰਜ ਸੀ.ਆਈ.ਏ.ਸਟਾਫ ਮੁਹਾਲੀ, ਇੰਸਪੈਕਟਰ ਗੁਰਚਰਨ ਸਿੰਘ ਮੁੱਖ ਅਫਸਰ ਥਾਣਾ ਜੀਰਕਪੁਰ ਅਤੇ ਇੰਸਪੈਕਟਰ ਜੋਗਿੰਦਰ ਸਿੰਘ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਬਣਾਕੇ ਡਿਊਟੀ ਲਗਾਈ ਸੀ|
ਉਹਨਾਂ ਦੱਸਿਆ ਕਿ ਇਸ ਟੀਮ ਵੱਲੋਂ ਵੱਖ-ਵੱਖ ਬਿਊਰੀਆਂ ਦੇ ਆਧਾਰਿਤ ਤਫਤੀਸ਼ ਕੀਤੀ ਗਈ| ਜਿਸ ਦੌਰਾਨ ਇਹ ਟੀਮ ਅਸਲ ਦੋਸ਼ੀ ਤੱਕ ਪਹੁੰਚਣ ਵਿੱਚ ਕਾਮਯਾਬ ਹੋਈ ਅਤੇ ਇਸ ਮਾਮਲੇ ਵਿੱਚ ਅਸ਼ੋਕ ਕੁਮਾਰ ਵਾਸੀ ਪਿੰਡ ਸਕਰਵਿਹਾਰ ਥਾਣਾ ਸਮਸਤੀਪੁਰ ਜਿਲ੍ਹਾ ਸਮਸਤੀਪੁਰ(ਬਿਹਾਰ) ਹਾਲ ਵਾਸੀ ਮੋਟਰ ਪਰਮਜੀਤ ਸਿੰਘ ਪੁੱਤਰ ਰੁਲਦਾ ਰਾਮ ਵਾਸੀ ਪਿੰਡ ਛੱਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ| ਪੁਲੀਸ ਵਲੋਂ ਇਸ ਦੋਹਰੇ ਕਤਲ ਕਾਂਡ ਦੇ ਹੋਰ ਦੋਸ਼ੀਆਂ ਸੰਤੋਸ਼ ਕੁਮਾਰ, ਸੂਰਜ ਕੁਮਾਰ, ਕ੍ਰਿਸ ਵਾਸੀ ਵਾਰਡ ਨੰਬਰ 5 ਪੰਚਪਰ ਰਸੇੜਾ, ਜਿਲ੍ਹਾ ਸਮਸਤੀਪੁਰ (ਬਿਹਾਰ) ਦੀ ਗ੍ਰਿਫਤਾਰੀ ਲਈ ਪੁਲੀਸ ਪਾਰਟੀਆਂ ਬਿਹਾਰ ਲਈ ਰਵਾਨਾ ਕੀਤੀਆਂ ਗਈਆਂ ਹਨ ਅਤੇ ਉਹਨਾਂ ਸਾਰਿਆਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ|
ਉਹਨਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਅਸ਼ੋਕ ਕੁਮਾਰ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਉਸ ਦੀ ਘਰਵਾਲੀ ਨਾਲ ਮ੍ਰਿਤਕ ਅਜੇ ਕੁਮਾਰ ਦੇ ਨਾਜਾਇਜ ਸਬੰਧ ਸਨ, ਜਿਸ ਨੂੰ ਉਸ ਨੇ ਇਥੋਂ ਜਾਣ ਲਈ ਕਿਹਾ ਸੀ, ਪ੍ਰੰਤੂ ਉਹ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆਇਆ ਸੀ| ਜਿਸ ਕਰਕੇ ਉਸ ਨੇ ਆਪਣੇ ਭਾਣਜਿਆਂ ਨਾਲ ਸਲਾਹ-ਮਸ਼ਵਰਾ ਕਰਕੇ ਅਣਖ ਦੀ ਖਾਤਰ 8 ਜੁਲਾਈ ਦੀ ਰਾਤ ਨੂੰ ਅਜੇ ਕੁਮਾਰ ਦਾ ਕਤਲ ਕਰ ਦਿੱਤਾ ਸੀ| ਵਾਰਦਾਤ ਦੌਰਾਨ ਕੁੱਤੇ ਭੌਕਣ ਦੀ ਆਵਾਜ਼ ਸੁਣ ਕੇ ਜਦੋਂ ਫਜਲਦੀਨ ਨੇ ਨੇੜੇ ਆ ਕੇ ਲਲਕਾਰਾ ਮਾਰਿਆ ਤਾਂ ਉਸ ਦੇ ਭਾਣਜੇ ਕ੍ਰਿਸ਼ ਨੇ ਫਜਲਦੀਨ ਨੂੰ ਜੱਫਾ ਮਾਰ ਕੇ ਧਰਤੀ ਤੇ ਸੁੱਟ ਲਿਆ ਅਤੇ ਉਸ ਦੇ ਸਿਰ ਵਿੱਚ ਇੱਟ ਮਾਰ ਕੇ ਉਸ ਦਾ ਵੀ ਕਤਲ ਕਰ ਦਿੱਤਾ ਸੀ| ਦੋਸ਼ੀ ਅਸ਼ੋਕ ਕੁਮਾਰ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮੁਕੱਦਮਾ ਦੀ ਤਫਤੀਸ਼ ਜਾਰੀ ਹੈ|

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: