ਪੁੱਠਾ ਪਿਆ ਥਰਮਲ ਪਲਾਂਟ ਬੰਦ ਕਰਨ ਦਾ ਫੈਸਲਾ

ss1

ਪੁੱਠਾ ਪਿਆ ਥਰਮਲ ਪਲਾਂਟ ਬੰਦ ਕਰਨ ਦਾ ਫੈਸਲਾ

ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਦੇ ਚਾਰ ਯੂਨਿਟ ਅਤੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਦੋ ਯੂਨਿਟ ਬੰਦ ਕਰਨ ਦੇ ਫੈਸਲੇ ‘ਤੇ ਕੈਪਟਨ ਸਰਕਾਰ ਚਾਰੇ ਪਾਸਿਓਂ ਘਿਰਦੀ ਨਜ਼ਰ ਆ ਰਹੀ ਹੈ। ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਅਤੇ ਪੰਜਾਬ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ ‘ਤੇ ਸ਼ੁੱਕਰਵਾਰ ਨੂੰ ਸੁਖਰਾਮਪੁਰ ਉਪ ਮੰਡਲ, ਮੰਡਲ ਦਫਤਰ, ਸਰਕਲ ਦਫਤਰ, ਸਬ ਸਟੋਰ, ਏ. ਓ. ਟੀ. ਐੱਲ. ਅਤੇ ਉਪ ਮੰਡਲ ਮੀਆਂਪੁਰ ਦੇ ਬਿਜਲੀ ਕਰਮਚਾਰੀਆਂ ਵਲੋਂ ਸਰਕਾਰੀ ਥਰਮਲ ਪਲਾਂਟ ਬੰਦ ਕਰਨ ਦੇ ਵਿਰੁੱਧ ‘ਚ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਵੀ ਪਿਛਲੀ ਅਕਾਲੀ-ਭਜਪਾ ਸਰਕਾਰ ਦੀਆਂ ਨੀਤੀਆਂ ‘ਤੇ ਚੱਲ ਕੇ ਸਰਕਾਰੀ ਅਦਾਰੇ ਬੰਦ ਕਰਵਾ ਕੇ ਨਿੱਜੀ ਕੰਪਨੀਆਂ ਨੁੰ ਲਾਭ ਪਹੁੰਚਾ ਰਹੀ ਹੈ ਅਤੇ ਸਸਤੀ ਬਿਜਲੀ ਪੈਦਾ ਕਰਨ ਦੇ ਸਾਧਨ ਵੇਚ ਕੇ ਆਮ ਲੋਕਾਂ ਨੂੰ ਮਹਿੰਗੀ ਬਿਜਲੀ ਖ੍ਰੀਦਣ ਲਈ ਮਜਬੂਰ ਕੀਤਾ ਜਾ ਰਿਹਾ ਹੈ।
ਉਨਾਂ ਕਿਹਾ ਕਿ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਦੇ ਚਾਰ ਯੂਨਿਟ ਅਤੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਦੋ ਯੂਨਿਟ ਬੰਦ ਕਰਨ ਦਾ ਫੈਸਲਾ ਮੰਦਭਾਗਾ ਹੈ ਜਦਕਿ ਇਸ ਫੈਸਲੇ ਕਾਰਨ ਜਿੱਥੇ ਹਜ਼ਾਰਾਂ ਮੁਲਾਜ਼ਮ ਪ੍ਰਭਾਵਿਤ ਹੋਣਗੇ, ਉਥੇ ਹੀ ਕੱਚੇ ਜਾਂ ਠੇਕਾ ਕਾਮਿਆਂ ਦੇ ਰੁਜ਼ਗਾਰ ਤੇ ਛਾਂਟੀ ਦੀ ਤਲਵਾਰ ਚੱਲੇਗੀ।

Share Button

Leave a Reply

Your email address will not be published. Required fields are marked *