ਪ੍ਰਧਾਨ ਮੰਤਰੀ ਜਲਦ ਰਖਣਗੇ ਏਮਜ਼ ਦਾ ਨੀਂਹ ਪੱਥਰ-ਹਰਸਿਮਰਤ ਕੌਰ ਬਾਦਲ

ss1

ਪ੍ਰਧਾਨ ਮੰਤਰੀ ਜਲਦ ਰਖਣਗੇ ਏਮਜ਼ ਦਾ ਨੀਂਹ ਪੱਥਰ-ਹਰਸਿਮਰਤ ਕੌਰ ਬਾਦਲ
926 ਕਰੋੜ ਰੁਪਏ ਦੇ ਪ੍ਰਾਜੈਕਟ ਨਾਲ ਲੋਕਾਂ ਨੂੰ ਮਿਲਣਗੀਆਂ ਵਿਸ਼ਵ ਪੱਧਰੀ ਸਿਹਤ ਸਹੂਲਤਾਂ
ਦਿੱਲੀ ਵਿੱਚ ਡੇਂਗੂ ਅਤੇ ਕੇਜਰੀਵਾਲ ਤੇ ਸਾਥੀ ਮੰਤਰੀ ਬਾਹਰਲੇ ਸੂਬਿਆਂ ਵਿੱਚ
ਚੌਥਾ ਫਰੰਟ ਲੋਕਾਂ ਵਲੋਂ ਨਕਾਰੇ ਸਿਆਸੀ ਆਗੂਆਂ ਦਾ ਟੋਲਾ
ਪੰਜਾਬੀਆਂ ਨੂੰ ਆਪ ਦੇ ਕੋਝੇ ਮਨਸੂਬਿਆਂ ਤੋਂ ਸੁਚੇਤ ਰਹਿਣ ਦਾ ਸੱਦਾ

ਬਠਿੰਡਾ: 16 ਸਤੰਬਰ (ਪਰਵਿੰਦਰ ਜੀਤ ਸਿੰਘ): ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜਲਦ ਹੀ ਬਠਿੰਡਾ ਵਿੱਚ 926 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਹੋਣ ਵਾਲੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ ਦਾ ਨੀਂਹ ਪੱਥਰ ਰੱਖਣਗੇ।
ਪਿੰਡ ਜੱਸੀ ਪੌ ਵਾਲੀ ਵਿੱਚ ਸੇਵਾ ਕੇਂਦਰ ਦੇ ਉਦਘਾਟਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਰਾਬਤਾ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਇਸ ਸਬੰਧੀ ਤਰੀਕ ਮਿਲਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ 750 ਬਿਸਤਰਿਆਂ ਵਾਲੇ ਏਮਜ਼ ਦੀ ਸਥਾਪਤੀ ਨਾਲ ਪੰਜਾਬ ਅਤੇ ਨੇੜਲੇ ਰਾਜਾਂ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਹੋਣਗੀਆ ।
ਦਿੱਲੀ ਵਿਚ ਫੈਲੇ ਡੇਂਗੂ ਸਬੰਧੀ ਪੁੱਛੇ ਜਾਣ ‘ਤੇ ਸ੍ਰੀਮਤੀ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਸਾਥੀ ਮੰਤਰੀ ਵਿਦੇਸ਼ ਅਤੇ ਦੇਸ਼ ਦੇ ਹੋਰਨਾਂ ਰਾਜਾਂ ਵਿਚ ਸੈਰ ਕਰ ਰਹੇ ਹਨ ਜਦਕਿ ਦਿੱਲੀ ਦੇ ਲੋਕ ਬੁਰੀ ਤਰ੍ਹਾਂ ਡੇਂਗੂ ਦੀ ਚਪੇਟ ਵਿਚ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਅਤੇ ਸਾਥੀ ਮੰਤਰੀਆਂ ਦਾ ਇਕ ਨੁਕਾਤੀ ਪ੍ਰੋਗਰਾਮ ਸਿਰਫ਼ ਤੇ ਸਿਰਫ਼ ਵੋਟ ਦੀ ਰਾਜਨੀਤੀ ਹੈ ਜਿਸ ਬਾਰੇ ਪੂਰੇ ਦੇਸ਼ ਨੂੰ ਚਾਨਣ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਆਮ ਲੋੋਕਾਂ ਨਾਲ ਕੋਈ ਸਰੋਕਾਰ ਨਹੀਂ ਹੈ ਅਤੇ ਇਹ ਲੋਕਾਂ ਦੀ ਅੱਖਾਂ ਵਿਚ ਘੱਟਾ ਪਾ ਕੇ ਦਿੱਲੀ ਦੀ ਸਤਾ ਤੇ ਕਾਬਜ ਹੋਏ ਹਨ ।
ਸ੍ਰੀ ਅਰਵਿੰਦ ਕੇਜਰੀਵਾਲ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਸ੍ਰੀਮਤੀ ਬਾਦਲ ਨੇ ਕਿਹਾ ਕਿ ਲੋਕ ਹੁਣ ਕੇਜਰੀਵਾਲ ਨੂੰ ਉਸਦੀਆਂ ਸਰਗਰਮੀਆਂ ਦੇਖਕੇ ‘ਕਿੰਗ ਕੇਜਰੀ’ ਕਹਿਣ ਲਗ ਪਏ ਹਨ ਜੋ ਇਕ-ਇਕ ਕਰਕੇ ਪਾਰਟੀ ਆਗੂਆਂ ਨੂੰ ਚਲਦਾ ਕਰਨ ਵਿਚ ਰੁੱਝਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸ੍ਰੀ ਕੇਜਰੀਵਾਲ ਦੀ ਕਹਿਣੀ ਅਤੇ ਕਰਨੀ ਵਿਚਲਾ ਫਰਕ ਚੰਗੀ ਤਰ੍ਹਾਂ ਜਾਣ ਚੁੱਕੇ ਹਨ ਅਤੇ ਆਉਂਦੀਆ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਬੁਰੀ ਤਰ੍ਹਾਂ ਭਾਂਜ ਦੇਣਗੇ।
ਪੰਜਾਬ ਵਿਚ ਚਲ ਰਹੇ ਚੌਥੇ ਫਰੰਟ ਦੀਆ ਕਿਆਸਰਾਈਆਂ ਸਬੰਧੀ ਸਵਾਲ ਦੇ ਜਵਾਬ ਵਿੱਚ ਸ੍ਰੀਮਤੀ ਬਾਦਲ ਨੇ ਕਿਹਾ ਕਿ ਲੋਕਾਂ ਵਲੋਂ ਬੁਰੀ ਤਰ੍ਹਾ ਨਕਾਰੇ ਸਿਆਸੀ ਆਗੂਆਂ ਦਾ ਟੋਲਾ ਹੈ ਜਿਸ ਨੂੰ ਆਉਂਦੀਆ ਚੋਣਾਂ ਵਿੱਚ ਲੋਕ ਇਸ ਦੇ ਆਧਾਰ ਬਾਰੇ ਚਾਨਣ ਕਰਾ ਦੇਣਗੇ। ਉਨ੍ਹਾਂ ਕਿਹਾ ਕਿ ਇਸ ਫਰੰਟ ਦਾ ਹਾਲ ਵੀ ਪੰਜਾਬ ਵਿਚ ਕੁਝ ਸਮਾਂ ਪਹਿਲਾਂ ਬਣੀ ਪੀਪਲਜ ਪਾਰਟੀ ਆਫ ਪੰਜਾਬ ਵਾਲਾ ਹੋਵੇਗਾ।
ਮੌਜੂਦਾ ਗਠਜੋੜ ਸਰਕਾਰ ਦੀ ਆਉਂਦੀਆਂ ਚੋਣਾਂ ਬਾਰੇ ਰਣਨੀਤੀ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਵਿਕਾਸ ਅਤੇ ਸੇਵਾ ਦੇ ਮੁੱਦੇ ‘ਤੇ ਚੋਣਾਂ ਲੜੇਗਾ ਅਤੇ ਤੀਜੀ ਵਾਰ ਸਰਕਾਰ ਬਣਾਏਗਾ।
ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸ . ਦਰਸ਼ਨ ਸਿੰਘ ਕੋਟਫੱਤਾ, ਸਾਬਕਾ ਲੋਕ ਸਭਾ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *