Thu. Dec 12th, 2019

ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ, ਪਹਿਲਾ ਜੱਥਾ ਕੀਤਾ ਰਵਾਨਾ

ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ, ਪਹਿਲਾ ਜੱਥਾ ਕੀਤਾ ਰਵਾਨਾ

ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕੀਤਾ ਤੇ ਪਹਿਲੇ ਜੱਥੇ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਲਈ ਰਵਾਨਾ ਕੀਤਾ।

ਇਸ ਜੱਥੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ੍ਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਕੇਂਦਰੀ ਸ਼ਹਿਰੀ ਹਵਾਬਾਜ਼ੀ ਮਾਮਲਿਆਂ ਤੇ ਮਕਾਨ ਉਸਾਰੀ ਮੰਤਰੀ ਸ੍ਰੀ ਹਰਦੀਪ ਸਿੰਘ ਪੁਰੀ, ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਜਿਹੀਆਂ ਹੋਰ ਅਨੇਕ ਅਹਿਮ ਸ਼ਖ਼ਸੀਅਤਾਂ ਮੌਜੂਦ ਸਨ।

ਸ੍ਰੀ ਨਰਿੰਦਰ ਮੋਦੀ ਨੇ ਅੱਜ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਤੋਂ ਪਹਿਲਾਂ ਪੰਜਾਬ ਦੀ ਸਿੱਖ ਸੰਗਤ ਦੇ ਨਾਲ–ਨਾਲ ਰਾਸ਼ਟਰ ਨੂੰ ਸੰਬੋਧਨ ਕੀਤਾ। ਉਨ੍ਹਾਂ ਆਪਣੇ ਇਸ ਸੰਬੋਧਨ ਦੌਰਾਨ ਜਿੱਥੇ ਇਸ ਲਾਂਘੇ ਦੀ ਉਸਾਰੀ ਦਾ ਕੰਮ ਸਮੇਂ–ਸਿਰ ਮੁਕੰਮਲ ਕਰਨ ਵਾਲੀਆਂ ਨਿਰਮਾਣ–ਟੀਮਾਂ ਦਾ ਧੰਨਵਾਦ ਕੀਤਾ; ਉੱਥੇ ਉਨ੍ਹਾਂ ਇਸ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ੍ਰੀ ਇਮਰਾਨ ਖ਼ਾਨ ਦਾ ਵੀ ਸ਼ੁਕਰੀਆ ਅਦਾ ਕੀਤਾ। ਉਨ੍ਹਾਂ ਕਿਹਾ ਕਿ ਇਹ ਲਾਂਘਾ ਖੁੱਲ੍ਹਣ ਨਾਲ ਹੁਣ ਕਰਤਾਰਪੁਰ ਸਾਹਿਬ ਸਥਿਤ ਗੁਰੂਘਰ ਦੇ ਦਰਸ਼ਨ ਸੁਖਾਲ਼ੇ ਹੋ ਜਾਣਗੇ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦੀ ਧਰਤੀ ਦੇ ਕਣ–ਕਣ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਸੀਨੇ ਦੀ ਮਹਿਕ ਮਹਿਸੂਸ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਮਨੁੱਖਤਾ ਦੇ ਪੁੰਜ ਹਨ।

ਸ੍ਰੀ ਮੋਦੀ ਨੇ ਕਿਹਾ ਕਿ ਧਾਰਾ–370 ਖ਼ਤਮ ਹੋਣ ਤੋਂ ਬਾਅਦ ਹੁਣ ਜੰਮੂ–ਕਸ਼ਮੀਰ ਤੇ ਲੱਦਾਖ ਜਿਹੇ ਖੇਤਰਾਂ ਵਿੱਚ ਵੀ ਸਿੱਖਾਂ ਨੂੰ ਉਨ੍ਹਾਂ ਦੇ ਪੂਰੇ ਅਧਿਕਾਰ ਆਸਾਨੀ ਨਾਲ ਮਿਲ ਸਕਣਗੇ।

ਸ੍ਰੀ ਮੋਦੀ ਨੇ ਕਿਹਾ ਸਾਨੂੰ ਸਭ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਦਿਆਂ ਪਾਣੀ ਨੂੰ ਪਿਤਾ ਤੇ ਧਰਤੀ ਨੂੰ ਮਾਤਾ ਮੰਨਣਾ ਤੇ ਸਮਝਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਦਾ ਵਹਿਮਾਂ–ਭਰਮਾਂ ਦਾ ਟਾਕਰਾ ਕੀਤਾ ਤੇ ਇਨ੍ਹਾਂ ਵਿੱਚ ਕਦੇ ਵੀ ਨਾ ਫਸਣ ਦਾ ਸੱਦਾ ਦਿੱਤਾ।

ਸ੍ਰੀ ਮੋਦੀ ਨੇ ਕਿਹਾ ਕਿ ਜਿਹੋ ਜਿਹੀਆਂ ਸਿੱਖਿਆਵਾਂ ਗੁਰੂ ਨਾਨਕ ਦੇਵ ਜੀ ਨੇ ਦਿੱਤੀਆਂ, ਉਹ ਕਦੇ ਵੀ ਖ਼ਤਮ ਨਹੀਂ ਹੋਇਆ ਕਰਦੀਆਂ। ਗੁਰੂ ਜੀ ਦੀ ਬਾਣੀ ਯਕੀਨੀ ਤੌਰ ਸਮੂਹ ਦੇਸ਼ ਵਾਸੀਆਂ ਨੂੰ ਊਰਜਾ ਦਿੰਦੀ ਹੈ।

ਪਹਿਲੇ ਜੱਥੇ ਨੂੰ ਰਵਾਨਾ ਕਰਦੇ ਸਮੇਂ ਸ੍ਰੀ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਕਰਤਾਰਪੁਰ ਸਾਹਿਬ ਯਾਤਰਾ ਲਈ ਸ਼ੁਭ–ਕਾਮਨਾਵਾਂ ਦਿੱਤੀਆਂ। ਬਾਅਦ ‘ਚ ਪ੍ਰਧਾਨ ਮੰਤਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਜੱਥੇ ਦੇ ਲਗਭਗ ਹਰੇਕ ਮੈਂਬਰ ਨੂੰ ਮਿਲੇ ਤੇ ਉਨ੍ਹਾਂ ‘ਚੋਂ ਬਹੁਤਿਆਂ ਨਾਲ ਹੱਥ ਮਿਲਾਇਆ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: