ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Wed. Jun 3rd, 2020

ਪ੍ਰਧਾਨ ਮੰਤਰੀ ਮੋਦੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਿਹਾੜੇ ‘ਤੇ ਸਰਕਾਰੀ ਛੁੱਟੀ ਦਾ ਐਲਾਨ ਕਰੇ: ਬਾਬਾ ਹਰਨਾਮ ਸਿੰਘ ਖ਼ਾਲਸਾ

ਪ੍ਰਧਾਨ ਮੰਤਰੀ ਮੋਦੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਿਹਾੜੇ ‘ਤੇ ਸਰਕਾਰੀ ਛੁੱਟੀ ਦਾ ਐਲਾਨ ਕਰੇ: ਬਾਬਾ ਹਰਨਾਮ ਸਿੰਘ ਖ਼ਾਲਸਾ
ਦਮਦਮੀ ਟਕਸਾਲ ਮੁਖੀ ਨੇ ਸਿਆਸੀ ਸਿੱਖ ਕੈਦੀਆਂ ਦੀ ਰਿਹਾਈ ਸਮੇਤ ਦੇਸ਼ ਦੇ ਸਮੁਚੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੀ ਵੀ ਕੀਤੀ ਮੰਗ
ਦਿੱਲੀ ਦੇ ਗੁਰਦਵਾਰਾ ਸੀਸਗੰਜ ਸਾਹਿਬ ਵਿਖੇ ਪੂਰੀ ਸ਼ਰਧਾ ਨਾਲ ਸ਼ਹੀਦੀ ਦਿਹਾੜਾ ਮਨਾਇਆ ਗਿਆ

ਚੌਕ ਮਹਿਤਾ 13 ਦਸੰਬਰ: ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਅਕੀਦਤ ਭੇਟ ਕਰਨ ਲਈ ਸ਼ਹੀਦੀ ਦਿਹਾੜੇ ‘ਤੇ ਨਿਸ਼ਚਿਤ ਤੌਰ ‘ਤੇ ਸਰਕਾਰੀ ਛੁੱਟੀ ਦਾ ਐਲਾਨ ਕਰਨ, ਦੇਸ਼ ਭਰ ਵਿੱਚ ਵਿਸ਼ੇਸ਼ ਸ਼ਹੀਦੀ ਸਮਾਗਮ ਕਰਾਏ ਜਾਣ ਤੋਂ ਇਲਾਵਾ ਸਜਾਵਾਂ ਪੂਰੀਆਂ ਕਰ ਚੁਕੇ ਸਿਆਸੀ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਅਤੇ ਦੇਸ਼ ਦੇ ਸਮੁਚੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੀ ਮੰਗ ਕੀਤੀ ਹੈ।
ਇਸ ਦੌਰਾਨ ਦਿੱਲੀ ਦੇ ਚਾਂਦਨੀ ਚੌਕ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਅਸਥਾਨ ਗੁਰਦਵਾਰਾ ਸੀਸਗੰਜ ਸਾਹਿਬ ਵਿਖੇ ਪੂਰੀ ਸ਼ਰਧਾ ਨਾਲ ਸ਼ਹੀਦੀ ਦਿਹਾੜਾ ਮਨਾ ਰਹੀਆਂ ਸੰਗਤਾਂ ਨੂੰ ਦਮਦਮੀ ਟਕਸਾਲ ਦੇ ਮੁਖੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਪ੍ਰਸੰਗ ਸਰਵਨ ਕਰਾਇਆ ਗਿਆ। ਗੁਰੂ ਸਾਹਿਬ ਦੀ 12 ਵੱਜ ਕੇ 24 ਮਿੰਟ ‘ਤੇ ਸ਼ਹਾਦਤ ਹੋਣ ਅਤੇ ਸ਼ਹੀਦੀ ਤੋਂ ਪਹਿਲਾਂ ਗੁਰੂ ਸਾਹਿਬ ਵਲੋਂ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤੇ ਜਾਣ ਨੂੰ ਮੁੱਖ ਰਖਦਿਆਂ ਸ਼ਹੀਦੀ ਦਿਹਾੜੇ ‘ਤੇ ਹਰ ਸਾਲ ਦੁਪਹਿਰ 12 ਵਜੇ ਜਪੁਜੀ ਸਾਹਿਬ ਦਾ ਪਾਠ ਕਰਨ ਦੀ ਬੀਤੇ ਸਾਲ ਤੋਂ ਕਾਇਮ ਕਾਇਮ ਕੀਤੀ ਗਈ ਪਰੰਪਰਾ ਅਨੁਸਾਰ ਸੰਗਤ ਵਲੋਂ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ। ਸੰਤ ਹਰਨਾਮ ਸਿੰਘ ਖ਼ਾਲਸਾ ਨੇ ਹੁਕਮਨਾਮੇ ਦੀ ਕਥਾ ਦੌਰਾਨ ਕਿਹਾ ਕਿ ਗੁਰੂ ਤੇਗਬਹਾਰਦ ਸਾਹਿਬ ਜੀ ਦੀ ਦੂਜੇ ਧਰਮ ਦੀ ਧਾਰਮਿਕ ਹੱਕਾਂ ਨੂੰ ਲੈ ਕੇ ਕੁਰਬਾਨੀ ਦੁਨਿਆ ‘ਚ ਲਾਮਿਸਾਲ ਹੈ, ਜਿਸ ਬਾਰੇ ਦਸਮੇਸ਼ ਪਿਤਾ ਨੇ ਵੀ ਕਿਹਾ ਹੈ ਕਿ ਕਲਯੁਗ ਵਿੱਚ ਇੰਨਾ ਵੱਡਾ ਸਾਕਾ ਕਦੀ ਨਹੀਂ ਦੇਖਿਆ ਗਿਆ। ਉਹਨਾਂ ਕਿਹਾ ਕਿ ਕਿਸੇ ਵੀ ਪੀਰ, ਪੈਗੰਬਰ, ਅਵਤਾਰ ਜਾਂ ਰਹਿਬਰ ਵੱਲੋਂ ਕਿਸੇ ਦੂਸਰੇ ਧਰਮ ਲਈ ਇੰਨੀ ਵੱਡੀ ਕੁਰਬਾਨੀ ਜਾਂ ਸ਼ਹਾਦਤ ਨਹੀਂ ਦਿੱਤੀ ਗਈ। ਗੁਰੂ ਤੇਗ ਬਹਾਦਰ ਸਾਹਿਬ ਨੇ ਬਾਦਸ਼ਾਹ ਔਰੰਗਜ਼ੇਬ ਦੇ ਹਰ ਜ਼ੁਲਮ ਨੂੰ ਖਿੜੇ ਮੱਥੇ ਸਹਾਰਦਿਆਂ ਹਿੰਦੂ ਧਰਮ ਦੀ ਰੱਖਿਆ ਲਈ ਮਹਾਨ ਸ਼ਹਾਦਤ ਦਿਤੀ ਹੈ, ਜਿਸ ਲਈ ਹਰ ਹਿੰਦੂ ਨੂੰ ਅਜ ਦੇ ਦਿਨ ਗੁਰੂ ਸਾਹਿਬ ਦੀ ਯਾਦ ‘ਚ ਪਾਠ ਅਤੇ ਅਰਦਾਸ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਪ੍ਰਸੰਗ ਨੂੰ ਦੁਨੀਆ ਭਰ ‘ਚ ਪਹੁੰਚਾਇਆ ਜਾਣਾ ਚਾਹੀਦਾ ਹੈ।ਉਹਨਾਂ ਬਚਿਆਂ ਨੂੰ ਗੁਰਸਿੱਖੀ ਅਤੇ ਵਿਰਸੇ ਨਾਲ ਜੋੜੀ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਹਨਾਂ ਸੰਗਤ ਨੂੰ ਅੰਮ੍ਰਿਤਧਾਰੀ ਹੋਣ ਅਤੇ ਗੁਰਸਿੱਖੀ ‘ਚ ਪਰਪੱਕ ਹੋਣ ਲਈ ਪ੍ਰੇਰਿਆ। ਉਹਨਾਂ ਕਿਹਾ ਕਿ ਖ਼ਾਲਸੇ ਦੀ ਜ਼ੁਲਮ ਨਾਲ ਟੱਕਰ ਰਹੀ ਅਤੇ ਰਹੇਗੀ। ਉਹਨਾਂ ਗੁ: ਕਰਤਾਰਪੁਰ ਲਾਂਘੇ ਪ੍ਰਤੀ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅੜਿਕਾਪਾਊ ਬਿਆਨ ਨੂੰ ਮੰਦਭਾਗਾ ਦਸਿਆ ਅਤੇ ਉਹਨਾਂ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜੇ ਮਾਮਲਿਆਂ ‘ਤੇ ਨਾਕਾਰਾਤਮਕ ਬਿਆਨਬਾਜ਼ੀ ਤੋਂ ਗੁਰੇਜ ਕਰਨ ਦੀ ਸਲਾਹ ਦਿਤੀ।

Leave a Reply

Your email address will not be published. Required fields are marked *

%d bloggers like this: