ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Thu. Jun 4th, 2020

ਪ੍ਰਵਾਸੀ ਭਾਰਤੀਆਂ/ ਵਿਦੇਸ਼ੀ ਯਾਤਰੂਆਂ ਦੀ ਸਹੂਲਤ ਲਈ ਸਵੈ-ਘੋਸ਼ਣਾ ਫਾਰਮ ਜਾਰੀ

ਪ੍ਰਵਾਸੀ ਭਾਰਤੀਆਂ/ ਵਿਦੇਸ਼ੀ ਯਾਤਰੂਆਂ ਦੀ ਸਹੂਲਤ ਲਈ ਸਵੈ-ਘੋਸ਼ਣਾ ਫਾਰਮ ਜਾਰੀ

ਰਾਏਕੋਟ ਮਾਰਚ, ਗੁਰਭਿੰਦਰ ਗੁਰੀ: ਪੰਜਾਬ ਨੂੰ ਸੁਰੱਖਿਅਤ ਰੱਖਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਉਨਾਂ ਐਨ.ਆਰ.ਆਈ. ਅਤੇ ਵਿਦੇਸ਼ੀ ਯਾਤਰੂਆਂ ਲਈ ਸਵੈ-ਘੋਸ਼ਣਾ ਫਾਰਮ ਜਾਰੀ ਕੀਤਾ ਹੈ ਜੋ ਕਿ 30 ਜਨਵਰੀ 2020 ਤੋਂ ਬਾਅਦ ਪੰਜਾਬ ਵਿੱਚ ਦਾਖਲ ਹੋਏ ਹਨ ਪਰ ਉਨ੍ਹਾਂ ਨੇ ਅਜੇ ਤੱਕ ਆਪਣੇ ਜ਼ਿਲੇ ਦੇ ਸਬੰਧਤ ਡਿਪਟੀ ਕਮਿਸ਼ਨਰ, ਸਿਵਲ ਸਰਜਨ ਜਾਂ ਪੁਲਿਸ ਨਾਲ ਆਪਣੇ ਪੰਜਾਬ ਆਉਣ ਸਬੰਧੀ ਸੰਪਰਕ ਨਹੀਂ ਕੀਤਾ।

ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ 30 ਜਨਵਰੀ 2020 ਤੋਂ ਬਾਅਦ ਪੰਜਾਬ ਵਿੱਚ ਦਾਖਲ ਹੋਏ ਕੁਝ ਪ੍ਰਵਾਸੀ ਭਾਰਤੀਆਂ ਨੇ ਜਾਣੂ ਕਰਵਾ ਦਿੱਤਾ ਹੈ। ਉਨਾਂ ਕਿਹਾ ਕਿ ਜਿੰਨ੍ਹਾਂ ਪ੍ਰਵਾਸੀ ਭਾਰਤੀਆਂ/ਵਿਦੇਸ਼ੀ ਯਾਤਰੀਆਂ ਦੀ ਹਾਲੇ ਤੱਕ ਵੀ ਤਸਦੀਕ ਨਹੀਂ ਹੋਈ ਉਨਾਂ ਲਈ ਇਹ ਸਵੈ-ਘੋਸ਼ਣਾ ਫਾਰਮ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਵਾਸੀ ਭਾਰਤੀ ਤੇ ਵਿਦੇਸ਼ੀ ਯਾਤਰੂ ਇਹ ਸਵੈ-ਘੋਸ਼ਣਾ ਫਾਰਮ ‘ਡਾਇਲ -112’ ਨੈਸ਼ਨਲ ਐਮਰਜੈਂਸੀ ਰਿਸਪਾਂਸ ਸਿਸਟਮ (ਈਆਰਐਸਐਸ) ਵਿਖੇ ਤੁਰੰਤ ਜਮਾ ਕਰਵਾ ਦੇਣ।

ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਪ੍ਰਵਾਸੀ ਭਾਰਤੀ/ਵਿਦੇਸ਼ੀ ਯਾਤਰੀ ਆਪਣੇ ਵੇਰਵੇ ‘ਡਾਇਲ -112 ਐਪ’ ‘ਤੇ (ਜੋ ਕਿ ਗੂਗਲ ਪਲੇਅ ਸਟੋਰ ‘ਤੇ ਉਪਲਬਧ ਹੈ) ਉਤੇ ਜਾਂ dial-੧੧੨0punjabpolice.gov.in ਈਮੇਲ ਜਾਂ http://ners.in/ ਡਾਇਲ -112 ਵੈਬਸਾਈਟ ਉਪਰ ਵੀ ਭੇਜ ਸਕਦੇ ਹਨ। ਜੇ ਕੋਈ ਵੀ ਦਿੱਤੇ ਹੋਏ ਇਸ ਈਮੇਲ ਜਾਂ ਪੋਰਟਲ ‘ਤੇ ਲੋੜੀਂਦੇ ਵੇਰਵੇ ਭੇਜਣ ਵਿਚ ਅਸਮਰੱਥ ਰਹਿੰਦਾ ਹੈ, ਤਾਂ ਇਸ ਤਰਾਂ ਦੇ ਵੇਰਵੇ ਵਟਸਐਪ ਨੰਬਰ 97799-20404 ‘ਤੇ ਵੀ ਭੇਜੇ ਜਾ ਸਕਦੇ ਹਨ। ਹਾਲਾਂਕਿ, ਉਸਨੇ ਸਪੱਸ਼ਟ ਕੀਤਾ ਕਿ 112 ਨੰਬਰ ਉਦੋਂ ਹੀ ਡਾਇਲ ਕੀਤਾ ਜਾਵੇ ਜਦੋਂ ਕੋਈ ਉੱਪਰ ਦੱਸੇ ਪਲੇਟਫਾਰਮਾਂ ‘ਤੇ ਜਾਣਕਾਰੀ ਭੇਜਣ ਤੋਂ ਅਸਮਰੱਥ ਰਹਿੰਦਾ ਹੈ।

ਉਨਾਂ ਕਿਹਾ ਕਿ ਇੰਨਾਂ ਪ੍ਰਵਾਸੀ ਭਾਰਤੀਆਂ/ਵਿਦੇਸ਼ੀ ਯਾਤਰੂਆਂ ਨੂੰ ਆਪਣੇ ਵੇਰਵਿਆਂ ਵਿੱਚ ਉਨ੍ਹਾਂ ਦੇ ਪੰਜਾਬ ਵਿੱਚ ਆਉਣ ਦੀ ਤਾਰੀਕ ਅਤੇ ਹਵਾਈ ਅੱਡੇ ਦਾ ਨਾਮ ਜਿਥੇ ਉਹ ਉਤਰੇ ਸੀ ਅਤੇ ਹਵਾਈ ਅੱਡੇ ਉਪਰ ਉਤਰਨ ਦੀ ਤਾਰੀਕ ਆਦਿ ਲਿਖਣੀ ਪਵੇਗੀ। ਇਸ ਤੋਂ ਇਲਾਵਾ ਉਹ ਪੰਜਾਬ ਵਿਚ ਜਿੰਨਾਂ-ਜਿੰਨਾਂ ਸਥਾਨਾਂ ਉਪਰ ਗਏ ਅਤੇ ਉਨ੍ਹਾਂ ਦੇ ਪਾਸਪੋਰਟ ਨੰਬਰ ਸਮੇਤ ਉਨ੍ਹਾਂ ਨਾਮ ਅਤੇ ਸੰਪਰਕ ਵੇਰਵਿਆਂ ਜਿਵੇਂ ਮੋਬਾਈਲ ਨੰਬਰ, ਲੈਂਡਲਾਈਨ ਨੰਬਰ ਅਤੇ ਈਮੇਲ-ਆਈਡੀ ਨਾਲ ਸਬੰਧਤ ਜਾਣਕਾਰੀ ਵੀ ਫਾਰਮ ਵਿੱਚ ਲਿਖਣੀ ਪਵੇਗੀ। ਉਨ੍ਹਾਂ ਨੂੰ ਆਪਣੇ ਪਾਸਪੋਰਟ ਵਿਚ ਦੱਸੇ ਅਨੁਸਾਰ ਆਪਣਾ ਸਥਾਈ ਪਤਾ ਵੀ ਲਿਖਣਾ ਚਾਹੀਦਾ ਹੈ ਅਤੇ ਇਸ ਫੇਰੀ ਦੌਰਾਨ ਜੇਕਰ ਉਹ ਕਿਸੇ ਹੋਟਲ ਵਿਚ ਰਹੋ ਅਤੇ ਹੁਣ ਕਿਸ ਮੌਜੂਦਾ ਪਤੇ ਉਪਰ ਉਹ ਰਹਿੰਦੇ ਹਨ, ਉਸ ਸਬੰਧੀ ਵੀ ਜਾਣਕਾਰੀ ਇਸ ਫ਼ਾਰਮ ਵਿੱਚ ਭਰਨੀ ਹੋਵੇਗੀ।

Leave a Reply

Your email address will not be published. Required fields are marked *

%d bloggers like this: