ਪ੍ਰਸ਼ਾਂਤ ਕਿਸ਼ੋਰ ਵਰਗੇ ਲੋਕ ਕਾਂਗਰਸ ਦੀ ਡੁੱਬਦੀ ਬੇੜੀ ਨੂੰ ਨਹੀ ਬਚਾ ਸਕਦੇ – ਸਰਪੰਚ ਰਸਾਲ ਸਿੰਘ

ss1

ਪ੍ਰਸ਼ਾਂਤ ਕਿਸ਼ੋਰ ਵਰਗੇ ਲੋਕ ਕਾਂਗਰਸ ਦੀ ਡੁੱਬਦੀ ਬੇੜੀ ਨੂੰ ਨਹੀ ਬਚਾ ਸਕਦੇ – ਸਰਪੰਚ ਰਸਾਲ ਸਿੰਘ

2ਭਿੱਖੀਵਿੰਡ 20 ਅਕਤੂਬਰ (ਹਰਜਿੰਦਰ ਸਿੰਘ ਗੋਲ੍ਹਣ)-ਕਾਂਗਰਸ ਪਾਰਟੀ ਵੱਲੋਂ ਕਿਸਾਨਾਂ ਦੇ ਕਰਜਾ ਮੁਕਤੀ ਫਾਰਮ ਭਰਨਾ ਕਿਸਾਨਾਂ ਨੂੰ ਗੁੰਮਰਾਹ ਕਰਨ ਦੇ ਬਰਾਬਰ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਖੇਮਕਰਨ ਦੇ ਸੀਨੀਅਰ ਅਕਾਲੀ ਆਗੂਆਂ ਸਰਪੰਚ ਰਸਾਲ ਸਿੰਘ ਕਾਲੇ, ਸਰਪੰਚ ਹਰਜੀਤ ਸਿੰਘ ਬਲ੍ਹੇਰ, ਸਰਪੰਚ ਹਰਪਾਲ ਸਿੰਘ ਫਰੰਦੀਪੁਰ ਨੇ ਸਾਂਝੇ ਤੌਰ ‘ਤੇ ਕੀਤਾ ਤੇ ਆਖਿਆ ਕਿ ਕਾਂਗਰਸ ਪਾਰਟੀ ਨੂੰ ਪਿੱਛੇ ਰੱਖ ਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਸਾਥੀਆਂ ਕੋਲੋ ਕੈਪਟਨ, ਕੈਪਟਨ ਹੀ ਕਰਵਾਇਆ ਜਾ ਰਿਹਾ ਹੈ, ਪਰ ਪੰਜਾਬ ਦੇ ਲੋਕ ਇਹਨਾਂ ਦੀਆਂ ਚਾਲਾਂ ਵਿਚ ਨਹੀ ਆਉਣਗੇ। ਉਹਨਾਂ ਨੇ ਆਖਿਆ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਵਿਧਾਇਕ ਵਿਰਸਾ ਸਿੰਘ ਵਲਟੋਹਾ ਆਦਿ ਆਗੂਆਂ ਦੀ ਅਗਵਾਈ ਹੇਠ ਪੰਜਾਬ ਦੇ ਕੀਤੇ ਗਏ ਸਰਵਪੱਖੀ ਵਿਕਾਸ ਤੋਂ ਲੋਕ ਜਾਣੂ ਹਨ ਤੇ ਫਿਰ ਤੀਜੀ ਵਾਰ ਪੰਜਾਬ ਵਿਚ ਅਕਾਲੀ-ਭਾਜਪਾ ਸਰਕਾਰ ਬਣਾਉਣ ਲਈ ਉਤਾਵਲੇ ਹੋਏ ਪਏ ਹਨ। ਸਰਪੰਚ ਰਸਾਲ ਸਿੰਘ ਕਾਲੇ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪ੍ਰਸ਼ਾਂਤ ਕਿਸ਼ੋਰ ਵਰਗੇ ਵਿਅਕਤੀਆਂ ਨੂੰ ਕਰੋੜਾ ਰੁਪਏ ਵਿਚ ਖ੍ਰੀਦ ਕੇ ਉਹਨਾਂ ਦੇ ਦਿਸ਼ਾ-ਨਿਰਦੇਸ਼ ‘ਤੇ ਹਲਕੇ ਵਿਚ ਕੈਪਟਨ, ਕੈਪਟਨ ਵਿਦ ਕੋਫੀ, ਕੈਪਟਨ ਕਿਸ਼ਾਨ ਯਾਤਰਾ ਆਦਿ ਗਤੀਵਿਧੀਆਂ ਕਰਕੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਸੂਬਾ ਸੂਝਵਾਨ ਲੋਕ ਕਾਂਗਰਸ ਪਾਰਟੀਆਂ ਦੀਆਂ ਨੀਤੀਆਂ ਤੇ ਕੈਪਟਨ ਅਮਰਿੰਦਰ ਸਿੰਘ ਦੇ ਕੀਤੇ ਕਾਰਨਾਮਿਆਂ ਤੋਂ ਭਲੀਭਾਂਤ ਜਾਣੂ ਹਨ। ਸਰਪੰਚ ਰਸਾਲ ਸਿੰਘ ਨੇ ਆਖਿਆ ਕਿ ਵਿਧਾਇਕ ਵਿਰਸਾ ਸਿੰਘ ਵੱਲੋਂ ਹਲਕਾ ਖੇਮਕਰਨ ਅੰਦਰ ਪਿਛਲੇ ਦਸ ਸਾਲਾਂ ਤੋਂ ਕਰਵਾਏ ਗਏ ਰਿਕਾਰਡਤੋੜ ਵਿਕਾਸ ਦੇ ਕਾਰਨ ਹੀ ਵਲਟੋਹਾ ਪਰਿਵਾਰ ਲੋਕਾਂ ਦੀ ਜਿੰਦਜਾਨ ਬਣਿਆ ਹੋਇਆ ਹੈ। ਉਹਨਾਂ ਨੇ ਸੂਬਾ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਲੜੀਆਂ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਪੂਰਨ ਰੂਪ ਵਿਚ ਸਾਥ ਦੇਣ ਤਾਂ ਜੋ ਪੰਜਾਬ ਦੇ ਵਿਕਾਸ ਨੂੰ ਜਾਰੀ ਰੱਖਿਆ ਜਾ ਸਕੇ।

Share Button

Leave a Reply

Your email address will not be published. Required fields are marked *