Fri. Jul 19th, 2019

ਪ੍ਰਾਇਵੇਟ ਸਕੂਲਾਂ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਦੀ ਕੀਤੀ ਜਾਂਦੀ ਲੁੱਟ ਬੰਦ ਕਰਵਾਈ ਜਾਵੇ : ਜੇ ਪੀ ਸਿੰਘ

ਪ੍ਰਾਇਵੇਟ ਸਕੂਲਾਂ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਦੀ ਕੀਤੀ ਜਾਂਦੀ ਲੁੱਟ ਬੰਦ ਕਰਵਾਈ ਜਾਵੇ : ਜੇ ਪੀ ਸਿੰਘ

ਐਸ ਏ ਐਸ ਨਗਰ: ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਲੋਂ ਫੀਸਾਂ ਤੇ ਵਰਦੀਆਂ ਦੇ ਨਾਮ ਤੇ ਵਿਦਿਆਰਥੀਆਂ ਦੇ ਮਾਪਿਆਂ ਦੀ ਕੀਤੀ ਜਾਂਦੀ ਲੁੱਟ ਬੰਦ ਕਰਵਾਈ ਜਾਵੇ| ਇੱਥੇ ਜਾਰੀ ਇੱਕ ਬਿਆਨ ਵਿੱਚ ਸ੍ਰ. ਜੇ. ਪੀ. ਸਿੰਘ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਵਾਲਿਆਂ ਵਲੋਂ ਹਰ ਸਾਲ ਹਰ ਕਲਾਸ ਦੀਆਂ ਦਾਖਲਾ ਫੀਸਾਂ ਲਈਆਂ ਜਾਂਦੀਆਂ ਹਨ, ਜਿਸ ਦੀ ਕੋਈ ਤੁਕ ਨਹੀਂ ਬਣਦੀ, ਜਦੋਂ ਵਿਦਿਆਰਥੀ ਉਸ ਸਕੂਲ ਵਿੱਚ ਦਾਖਲ ਹੋਣ ਸਮੇਂ ਦਾਖਲਾ ਫੀਸ ਜਮਾਂ ਕਰਵਾ ਚੁਕਿਆ ਹੁੰਦਾ ਹੈ, ਫੇਰ ਹਰ ਕਲਾਸ ਵਿੱਚ ਜਾਣ ਤੇ ਉਸਤੋਂ ਹਰ ਸਾਲ ਦਾਖਲਾ ਫੀਸ ਲੈਣੀ ਗਲਤ ਹੈ|
ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ ਦੀ ਫੀਸ ਬਹੁਤ ਜਿਆਦਾ ਹੈ ਜੋ ਕਿ ਆਮ ਆਦਮੀ ਨਹੀਂ ਦੇ ਸਕਦਾ| ਦਿਨੋ ਦਿਨ ਸਿਖਿਆ ਮਹਿੰਗੀ ਹੁੰਦੀ ਜਾ ਰਹੀ ਹੈ| ਇਹਨਾਂ ਪ੍ਰਾਈਵੇਟ ਸਕੂਲਾਂ ਵਲੋਂ ਆਪਣੇ ਸਕੂਲਾਂ ਵਿੱਚ ਸਿਖਿਆ ਬੋਰਡ ਜਾਂ ਸੀ ਬੀ ਐਸ ਈ ਵਲੋਂ ਨਿਰਧਾਰਿਤ ਕਿਤਾਬਾਂ ਦੀ ਥਾਂ ਪ੍ਰਾਈਵੇਟ ਪਬਲਿਸ਼ਰਾਂ ਦੀਆਂ ਕਿਤਾਬਾਂ ਲਗਾਈਆਂ ਜਾਂਦੀਆਂ ਹਨ, ਜੋ ਕਿ ਬਹੁਤ ਮਹਿੰਗੀਆਂ ਹੁੰਦੀਆਂ ਹਨ ਅਤੇ ਇਹਨਾਂ ਦੀ ਵਿਕਰੀ ਤੋਂ ਸਕੂਲਾਂ ਵਾਲਿਆਂ ਨੂੰ ਮੋਟਾ ਕਮਿਸ਼ਨ ਹਾਸਿਲ ਹੁੰਦਾ ਹੈ| ਇਸ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ ਵਲੋਂ ਵਰਦੀਆਂ, ਟਿਊਸ਼ਨ ਫੀਸ, ਬਿਲਡਿੰਗ ਫੰਡ, ਸਪੋਰਟਸ ਫੰਡ ਅਤੇ ਹੋਰ ਕਈ ਤਰਾਂ ਦੇ ਬਹਾਨੇ ਲਾ ਕੇ ਵਿਦਿਆਰਥੀਆਂ ਦੇ ਮਾਪਿਆਂ ਦੀ ਆਰਥਿਕ ਲੁੱਟ ਕੀਤੀ ਜਾਂਦੀ ਹੈ|
ਉਹਨਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੇ ਖਰਚੇ ਬਹੁਤ ਜਿਆਦਾ ਹੋਣ ਦੇ ਬਾਵਜੂਦ ਲੋਕ ਆਪਣੇ ਬੱਚੇ ਪ੍ਰਾਈਵੇਟ ਸਕੂਲਾਂ ਵਿਚ ਪੜਾਉਣ ਲਈ ਮਜਬੂਰ ਹਨ, ਕਿਉਂਕਿ ਵੱਡੀ ਗਿਣਤੀ ਸਰਕਾਰੀ ਸਕੂਲਾਂ ਵਿੱਚ ਸਿਖਿਆ ਦਾ ਮਿਆਰ ਸਹੀ ਨਹੀ ਂਹੈ| ਸਰਕਾਰੀ ਅਧਿਆਪਕਾਂ ਦੇ ਤਾਂ ਖੁਦ ਦੇ ਬੱਚੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਹਨ| ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਮੌਕੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਸਸਤੀ ਸਿਖਿਆ ਮੁਹਈਆ ਕਰਵਾਈ ਜਾਵੇਗੀ ਪਰ ਅਜੇ ਵੀ ਪ੍ਰਾਈਵੇਟ ਸਕੂਲਾਂ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਦੀ ਲੁਟ ਜਾਰੀ ਹੈ|
ਉਹਨਾਂ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਪ੍ਰਾਈਵੈਟ ਸਕੂਲਾਂ ਵਾਲਿਆਂ ਵਲੋਂ ਕੀਤੀ ਜਾਂਦੀ ਵਿਦਿਆਰਥੀਆਂ ਦੇ ਮਾਪਿਆਂ ਦੀ ਆਰਥਿਕ ਲੁੱਟ ਬੰਦ ਕਰਵਾਈ ਜਾਵੇ ਅਤੇ ਪੰਜਾਬ ਵਿੱਚ ਸਸਤੀ ਤੇ ਮਿਆਰੀ ਸਿਖਿਆ ਮੁਹਈਆ ਕਰਵਾਉਣ ਲਈ ਉਪਰਾਲੇ ਕੀਤੇ ਜਾਣ|

Leave a Reply

Your email address will not be published. Required fields are marked *

%d bloggers like this: