Tue. Jun 25th, 2019

ਪ੍ਰਾਈਵੇਟ ਮੈਡੀਕਲ ਸੰਸਥਾਵਾਂ ਦੇ ਫੀਸ ਢਾਂਚੇ ਅਤੇ ਹੋਰ ਮਾਮਲੇ ਘੋਖਣ ਲਈ 3 ਮੈਂਬਰੀ ਕਮੇਟੀ ਕਾਇਮ

ਪ੍ਰਾਈਵੇਟ ਮੈਡੀਕਲ ਸੰਸਥਾਵਾਂ ਦੇ ਫੀਸ ਢਾਂਚੇ ਅਤੇ ਹੋਰ ਮਾਮਲੇ ਘੋਖਣ ਲਈ 3 ਮੈਂਬਰੀ ਕਮੇਟੀ ਕਾਇਮ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਦੇ ਫੀਸ ਢਾਂਚੇ ਅਤੇ ਸਮੱਸਿਆਵਾਂ ਦੀ ਘੋਖ ਕਰਨ ਅਤੇ ਇਸ ਨੂੰ ਤਰਕਸੰਗਤ ਬਣਾਉਣ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।
ਇਹ ਕਮੇਟੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਅਧਾਰਿਤ ਹੈ।
ਮੰਤਰੀ ਮੰਡਲ ਨੇ ਪ੍ਰਾਈਵੇਟ ਸੰਸਥਾਵਾਂ ਵੱਲੋਂ ਮੈਡੀਕਲ ਦੇ ਵਿਦਿਆਰਥੀਆਂ ਪਾਸੋਂ ਵੱਧ ਫੀਸ ਵਸੂਲਣ ਦੇ ਮਾਮਲੇ ਦਾ ਨੋਟਿਸ ਲਿਆ ਅਤੇ ਕਮੇਟੀ ਨੂੰ ਇਸ ਮਾਮਲੇ ਸਮੇਤ ਇਨ੍ਹਾਂ ਸੰਸਥਾਵਾਂ ਜੋ ਪਿਛਲੇ ਸਾਲਾਂ ਵਿੱਚ ਵੱਡੀ ਗਿਣਤੀ ਵਿੱਚ ਹੋਂਦ ਵਿੱਚ ਆਈਆਂ ਹਨ, ਨਾਲ ਜੁੜੇ ਹੋਰ ਮਸਲਿਆਂ ਦੀ ਘੋਖ ਕਰਨ ਦੀ ਹਦਾਇਤ ਕੀਤੀ ਗਈ।
ਅੱਜ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸ੍ਰੀ ਚੰਨੀ ਨੇ ਕਿਹਾ ਕਿ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਵਿਦਿਆਰਥੀਆਂ ਅਤੇ ਨੌਕਰੀਆਂ ਲਈ ਰਾਖਵਾਂਕਰਨ ਲਾਗੂ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਮੇਟੀ ਨੂੰ ਇਸ ਸਬੰਧ ਵਿੱਚ ਇਨ੍ਹਾਂ ਸੰਸਥਾਵਾਂ ਦੇ ਸੁਝਾਅ ਅਤੇ ਵਿਚਾਰ ਹਾਸਲ ਕਰਨ ਲਈ ਆਖਿਆ।

Leave a Reply

Your email address will not be published. Required fields are marked *

%d bloggers like this: