ਪ੍ਰੋਫੈਸਰ ਬਲਜਿੰਦਰ ਕੌਰ ਨੂੰ ਆਪ ਵੱਲੋਂ ਟਿਕਟ ਮਿਲਣ ਤੇ ਪਾਰਟੀ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ

ss1

ਪ੍ਰੋਫੈਸਰ ਬਲਜਿੰਦਰ ਕੌਰ ਨੂੰ ਆਪ ਵੱਲੋਂ ਟਿਕਟ ਮਿਲਣ ਤੇ ਪਾਰਟੀ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ

19-33

ਤਲਵੰਡੀ ਸਾਬੋ, 19 ਅਗਸਤ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਵੱਲੋਂ ਪ੍ਰੌਫੈਸਰ ਬਲਜਿੰਦਰ ਕੌਰ ਨੂੰ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਉਮੀਦਵਾਰ ਐਲਾਨੇ ਜਾਣ ‘ਤੇ ਪਾਰਟੀ ਸਮੱਰਥਕਾਂ ਨੇ ਖੁਸ਼ੀ ਵਿੱਚ ਲੱਡੂ ਵੰਡ ਕੇ ਅਤੇ ਪਟਾਖੇ ਚਲਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਪਾਰਟੀ ਦੇ ਸੁਬਾਈ ਲੀਗਲ ਜੁਆਇੰਟ ਸੈਕਟਰੀ ਨੇ ਅਤੇ ਜਰਨਲ ਸੈਕਟਰੀ ਆਰ ਟੀ ਆਈ ਵਿੰਗ ਸ. ਸਤਿੰਦਰ ਸਿੰਘ ਸਿੱਧੂ ਐਡਵੋਕੇਟ ਨੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਅਤੇ ਸ. ਸੁੱਚਾ ਸਿੰਘ ਛੋਟੇਪੁਰ ਸਮੇਤ ਸਾਰੇ ਆਗੂਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਹਲਕਾ ਤਲਵੰਡੀ ਸਾਬੋ ਦੇ ਅਣਥੱਕ ਅਤੇ ਮਿਹਨਤੀ ਪ੍ਰੌਫੈਸਰ ਨੂੰ ਟਿਕਟ ਦ ਕੇ ਇੱਕ ਵਾਰ ਇਹ ਸਾਬਤ ਕਰ ਦਿੱਤਾ ਕਿ ਪਾਰਟੀ ਆਮ ਲੋਕਾਂ ਦੀ ਸਰਕਾਰ ਬਣਾਉਣ ਲਈ ਵਚਨਵੱਧ ਹੈ। ਉਹਨਾਂ ਕਿਹਾ ਕਿ ਤਲਵੰਡੀ ਸਾਬੋ ਸਮੇਤ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਪਾਰਟੀ ਆਮ ਆਦਮੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਵੇਗੀ।
ਇਸ ਮੌਕੇ ਐਡਵੋਕੇਟ ਸਰਬਜੀਤ ਸਿੰਘ, ਐਡਵੋਕੇਟ ਜਸਵੰਤ ਸਿੰਘ, ਐਡਵੋਕੇਟ ਪੀ ਕੇ ਰੰਗਾ, ਐਡਵੋਕੇਟ ਰਮਨਦੀਪ ਸ਼ਰਮਾ ਐਡਵੋਕੇਟ, ਗਮਦੂਰ ਸਿੰਘ ਯੂਥ ਆਗੂ ਕਸ਼ਮੀਰ ਸਿੰਘ ਸੰਗਤ, ਜਸਵਿੰਦਰ ਸਿੰਘ ਪ੍ਰਧਾਨ, ਮੁਨਸ਼ੀ ਸਰਬਜੀਤ ਸਿੰਘ, ਰੇਸ਼ਮ ਸਿੰਘ ਅਤੇ ਗੁਰਸੇਵਕ ਸਿੰਘ ਹਾਜਰ ਸਨ।

Share Button

Leave a Reply

Your email address will not be published. Required fields are marked *