ਪ੍ਰੋ: ਬਲਜਿੰਦਰ ਕੌਰ ਨੂੰ ਟਿਕਟ ਮਿਲਣ ‘ਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ

ss1

ਪ੍ਰੋ: ਬਲਜਿੰਦਰ ਕੌਰ ਨੂੰ ਟਿਕਟ ਮਿਲਣ ‘ਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ
ਪ੍ਰੋ: ਬਲਜਿੰਦਰ ਕੌਰ ਭਾਰੀ ਗਿਣਤੀ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ : ਬੀਬਾ ਮਨਦੀਪ ਕੌਰ

19-28
ਰਾਮਪੁਰਾ ਫੂਲ 20 ਅਗਸਤ (ਕੁਲਜੀਤ ਸਿੰਘ ਢੀਗਰਾਂ) ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਗਈ ਦੂਜੀ ਸੂਚੀ ਵਿੱਚ ਹਲਕਾ ਤਲਵੰਡੀ ਸਾਬੋ ਤੋਂ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਪ੍ਰੋ: ਬਲਜਿੰਦਰ ਕੌਰ ਨੂੰ ਟਿਕਟ ਦਿੱਤੇ ਜਾਣ ਦੇ ਐਲਾਨ ਤੋਂ ਬਾਅਦ ਆਪ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਸ ਸਬੰਧੀ ਸਰਕਲ ਮਹਿਰਾਜ ਇੰਚਾਰਜ ਬੀਬਾ ਮਨਦੀਪ ਕੌਰ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰੋ: ਬਲਜਿੰਦਰ ਕੌਰ ਬਹੁਤ ਮਿਹਨਤੀ, ਇਮਾਨਦਾਰ ਤੇ ਹਰ ਇੱਕ ਦੇ ਦੁੱਖ-ਸੁੱਖ ਵਿੱਚ ਸ਼ਰੀਕ ਹੋਣ ਵਾਲੇ ਸ਼ਖਸ਼ੀਅਤ ਹਨ ਤੇ 2017 ਵਿਧਾਨ ਸਭਾ ਚੋਣਾ ਵਿੱਚ ਪ੍ਰੋ: ਬਲਜਿੰਦਰ ਕੌਰ ਭਾਰੀ ਗਿਣਤੀ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਅੰਦਰ ਲੋਕਾਂ ਦੇ ਮਿਲ ਰਹੇ ਭਾਰੀ ਸਮਰਥਨ ਕਾਰਨ ਵਿਰੋਧੀ ਪਾਰਟੀਆਂ ਦੀ ਰਾਤਾਂ ਦੀ ਨੀਂਦ ਉੱਡ ਗਈ ਹੈ। ਇਸ ਲਈ ਵਿਰੋਧੀ ਪਾਰਟੀਆਂ ਅਕਾਲੀ ਦਲ (ਬਾਦਲ)-ਭਾਜਪਾ ਸਰਕਾਰ ਤੇ ਕਾਂਗਰਸ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਤਰਾਂ-ਤਰਾਂ ਦੇ ਹੱਥ ਕੰਢੇ ਅਪਣਾ ਰਹੀਆਂ ਹਨ। ਪਰ ਪੰਜਾਬ ਦੇ ਸੁਝਵਾਨ ਲੋਕ ਇਨਾਂ ਪਾਰਟੀਆਂ ਦੀਆਂ ਚਾਲਾਂ ਤੋਂ ਚੰਗੀ ਤਰਾਂ ਜਾਣੂ ਹਨ। ਇਸ ਲਈ ਉਹ ਕਿਸੇ ਵੀ ਝਾਂਸੇ ਵਿੱਚ ਨਹੀਂ ਆਉਣਗੇ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 100 ਤੋਂ ਵੱਧ ਸੀਟਾਂ ‘ਤੇ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਨਦੀਪ ਕੌਰ, ਗੁਰਦੀਪ ਕੌਰ, ਮਨਜੀਤ ਕੌਰ, ਪ੍ਰੀਤਮ ਕੌਰ ਚਰਨਜੀਤ ਕੌਰ, ਹਰਦੇਵ ਕੌਰ , ਸੁਖਪਾਲ ਕੌਰ, ਬਲਜੀਤ ਕੌਰ, ਪ੍ਰਦੀਪ ਸ਼ਰਮਾ, ਭਾਰਤ ਭੂਸ਼ਨ, ਜਗਤਾਰ ਸਿੰਘ ਤਾਰੀ, ਜਤਿੰਦਰ ਸੰਧੂ, ਜੀਤ ਸਿੰਘ, ਪਾਲ ਸਿੰਘ ਆਦਿ ਹਾਜਰ ਸਨ।

Share Button

Leave a Reply

Your email address will not be published. Required fields are marked *