Tue. Jan 28th, 2020

ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਦੇ ਘਰ ‘ਚ ਗੂੰਜੀਆਂ ਕਿਲਕਾਰੀਆਂ ,ਤੀਸਰੇ ਬੇਟੇ ਨੇ ਲਿਆ ਜਨਮ

ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਦੇ ਘਰ ‘ਚ ਗੂੰਜੀਆਂ ਕਿਲਕਾਰੀਆਂ ,ਤੀਸਰੇ ਬੇਟੇ ਨੇ ਲਿਆ ਜਨਮ

ਚੰਡੀਗੜ੍ਹ : ਪੰਜਾਬੀ ਫਿਲਮ ਇੰਡਸਟਰੀ ਦੇ ਨਾਮੀ ਅਦਾਕਾਰ ਗਿੱਪੀ ਗਰੇਵਾਲ ਇੱਕ ਫ਼ਿਰ ਪਾਪਾ ਬਣ ਗਏ ਹਨ।ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਕੌਰ ਨੇ ਇਕ ਬੇਟੇ ਨੂੰ ਜਨਮ ਦਿੱਤਾ ਹੈ, ਜਿਸ ਦੀਆਂ ਤਸਵੀਰਾਂ ਗਿੱਪੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ।
ਗਿੱਪੀ ਗਰੇਵਾਲ ਨੇ ਇੰਸਟਾਗ੍ਰਾਮ ‘ਤੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਉਨ੍ਹਾਂ ਦੇ ਤਿੰਨੇ ਬੇਟੇ ਨਜ਼ਰ ਆ ਰਹੇ ਹਨ। ਤਸਵੀਰਾਂ ਨੂੰ ਸ਼ੇਅਰ ਕਰਦਿਆਂ ਗਿੱਪੀ ਨੇ ਕੈਪਸ਼ਨ ‘ਚ ਲਿਖਿਆ, ”Other things may change us, but we start and end with the family🙏🙏🙏 Shukar Datiya”। ਗਿੱਪੀ ਗਰੇਵਾਲ ਨੇ ਆਪਣੇ ਤੀਜੇ ਬੇਟੇ ਦਾ ਨਾਂ ਗੁਰਬਾਜ਼ ਗਰੇਵਾਲ ਰੱਖਿਆ ਹੈ।
ਪੰਜਾਬੀ ਗਾਇਕੀ ਤੇ ਅਦਾਕਾਰੀ ਨਾਲ ਪ੍ਰਸਿੱਧੀ ਖੱਟਣ ਵਾਲੇ ਗਿੱਪੀ ਗਰੇਵਾਲ ਦੀ ਇਸ ਪੋਸਟ ਤੋਂ ਬਾਅਦ ਉਨ੍ਹਾਂ ਦੇ ਘਰ ਅੱਜ ਵਧਾਈਆਂ ਦਾ ਤਾਂਤਾ ਲੱਗਿਆ ਹੋਇਆ ਹੈ। ਪੰਜਾਬੀ ਸੈਲੀਬ੍ਰਿਟੀਜ਼ ਤੇ ਫੈਨਜ਼ ਲਗਾਤਾਰ ਕੁਮੈਂਟਸ ਕਰਕੇ ਗਿੱਪੀ ਗਰੇਵਾਲ ਨੂੰ ਵਧਾਈਆਂ ਦੇ ਰਹੇ ਹਨ।ਇਸ ਤੋਂ ਪਹਿਲਾਂ ਖ਼ਬਰ ਆਈ ਸੀ ਕਿ ਕਪਿਲ ਸ਼ਰਮਾ ਦੇ ਘਰ ਇਕ ਨੰਨ੍ਹੀ ਪਰੀ ਨੇ ਜਨਮ ਲਿਆ ਹੈ।
ਦੱਸ ਦੇਈਏ ਕਿ ਗਿੱਪੀ ਗਰੇਵਾਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ 2010 ‘ਚ ਪੰਜਾਬੀ ਫਿਲਮ ‘ਮੇਲ ਕਰਾਦੇ ਰੱਬਾ’ ਨਾਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ‘ਜੀਹਨੇ ਮੇਰਾ ਦਿਲ ਲੁਟਿਆ’, ‘ਕੈਰੀ ਔਨ ਜੱਟਾ’, ‘ਸਿੰਘ ਵਰਸਿਜ਼ ਕੌਰ’ ਫਿਲਮਾਂ ‘ਚ ਕੰਮ ਕੀਤਾ। ਹੁਣ ਪੰਜਾਬੀ ਅਦਾਕਾਰਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਜਨਮ ਲਿਆ ਹੈ, ਜਿਸ ਦਾ ਨਾਂਅ ਗੁਰਬਾਜ਼ ਗਰੇਵਾਲ ਰੱਖਿਆ ਗਿਆ ਹੈ। ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਦੇ ਦੋ ਬੇਟੇ ਹਨ ,ਜਿਨ੍ਹਾਂ ਦੇ ਨਾਂਅ ਏਕ ਓਮਕਾਰ ਸਿੰਘ ਗਰੇਵਾਲ ਅਤੇ ਗੁਰਫ਼ਤਿਹ ਸਿੰਘ ਗਰੇਵਾਲ ਹੈ।

 

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: