ਪੰਜਾਬੀ ਭਾਸ਼ਾ ਦੇ ਸਤਿਕਾਰ ਦੇ ਨਾਲ-ਨਾਲ ਇੱਕ ਚੰਗਾ ਸੰਦੇਸ ਵੀ ਦੇਵੇਗੀ ਫ਼ਿਲਮ ‘ਊੜਾ ਆੜਾ’

ਪੰਜਾਬੀ ਭਾਸ਼ਾ ਦੇ ਸਤਿਕਾਰ ਦੇ ਨਾਲ-ਨਾਲ ਇੱਕ ਚੰਗਾ ਸੰਦੇਸ ਵੀ ਦੇਵੇਗੀ ਫ਼ਿਲਮ ‘ਊੜਾ ਆੜਾ’

              ਆਗਾਮੀ 1 ਫਰਵਰੀ ਨੂੰ ਸਿਨੇਮਾਘਰਾਂ ‘ਚ ਦਸਤਕ ਦੇਣ ਜਾ ਰਹੀ ‘ਫਰਾਈਡੇਅ ਰਸ਼ ਮੋਸ਼ਨ ਪਿਕਚਰਜ਼’, ‘ਨਰੇਸ਼ ਕਥੂਰੀਆ ਫ਼ਿਲਮਜ਼’ ਅਤੇ ‘ਸਿਤਿਜ਼ ਚੌਧਰੀ ਫ਼ਿਲਮਜ਼’ ਬੈਨਰ ਹੇਠ ਬਣੀ ਅਤੇ ਨਿਰਮਾਤਾ ਦੀਪਕ ਗੁਪਤਾ, ਰੁਪਾਲੀ ਗੁਪਤਾ,ਸ਼ਿਤਿਜ ਚੌਧਰੀ ਅਤੇ ਨਰੇਸ਼ ਕਥੂਰੀਆ ਵਲੋਂ ਪ੍ਰੋਡਿਊਸ ਪੰਜਾਬੀ ਫ਼ਿਲਮ ‘ਊੜਾ ਆੜਾ’ ਇਨ੍ਹੀਂ ਦਿਨੀਂ ਇਨ੍ਹੀਂ ਦਿਨੀਂ ਕਾਫੀ ਚਰਚਾ ਵਿੱਚ ਹੈ।ਬੀਤੇ ਦਿਨੀਂ ਰਿਲੀਜ਼ ਹੋਏ ਫ਼ਿਲਮ ਦੇ ਟ੍ਰੇੇਲਰ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਜੋ ਕਿ ਹੁਣ ਤੱਕ ਯੂਟਿਊਬ ‘ਤੇ 38 ਲੱਖ ਤੋਂ ਵੀ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਨਿਰਦੇਸ਼ਕ ਸ਼ਿਤਿਜ ਚੌਧਰੀ ਦੇ ਨਿਰਦੇਸ਼ਨ ਹੇਠ ਬਣੀ ਇਸ ਫ਼ਿਲਮ ਵਿੱਚ ਜਿਥੇ ਗਾਇਕ ਤੇ ਨਾਇਕ ਤਰਸੇਮ ਜੱਸੜ ਤੇ ਅਦਾਕਾਰਾ ਨੀਰੂ ਬਾਜਵਾ ਦੀ ਮੁੱਖ ਭੂਮਿਕਾ ਨਿਭਾਅ ਰਹੇ ਹਨ ਉਥੇ ਨਾਮੀ ਅਦਾਕਾਰ ਕਰਮਜੀਤ ਅਨਮੋਲ, ਗੁਰਪ੍ਰੀਤ ਸਿੰਘ ਘੁੱਗੀ ਅਤੇ ਬੀ. ਐੱਨ. ਸ਼ਰਮਾ ਅਹਿਮ ਭੂਮਿਕਾ ‘ਚ ਨਜ਼ਰ ਆਉਣਗੇ। ਲੇਖਕ ਨਰੇਸ਼ ਕਥੂਰੀਆ ਵਲੋਂ ਲਿਖੀ ਇਸ ਫ਼ਿਲਮ ਦੀ ਕਹਾਣੀ ਰਾਹੀਂ ਪੰਜਾਬੀ ਭਾਸ਼ਾ ‘ਤੇ ਪੈ ਰਹੇ ਅੰਗਰੇਜ਼ੀ ਭਾਸ਼ਾ ਦੇ ਪ੍ਰਭਾਵ ਨੂੰ ਦਿਖਾਇਆ ਜਾਵੇਗਾ ਕਿ ਅਜੌਕੇ ਸਮੇਂ ਦੌਰਾਨ ਲੋਕ ਕਿਸ ਤਰਾਂ ਕਾਨਵੈਂਟ ਸਕੂਲਾਂ ਦੇ ਪ੍ਰਭਾਵ ਹੇਠ ਪੰਜਾਬੀ ਭਾਸ਼ਾ ਨੂੰ ਛੱਡ ਅੰਗਰੇਜ਼ੀ ਭਾਸ਼ਾ ਨੂੰ ਵਧੇਰੇ ਤਰਜੀਹ ਦੇਣ ਲੱਗੇ ਹਨ।1 ਫਰਵਰੀ ਨੂੰ 2019 ਰਿਲੀਜ਼ ਹੋਣ ਜਾ ਰਹੀ ਇਸ ਫ਼ਿਲਮ ਦੇ ਡ੍ਰਿਸਟੀਬਿਊਟਰ ‘ਓਮਜ਼ੀ ਗਰੁੱਪ’ ਦੇ ਮੁਨੀਸ਼ ਸਾਹਨੀ ਹਨ।

ਗੁਰਨੈਬ ਸਿੰਘ ਗੀਗਾਮਾਜਰਾ

Share Button

Leave a Reply

Your email address will not be published. Required fields are marked *

%d bloggers like this: