ਪੰਜਾਬੀ ਮਾਂ ਬੋਲੀ ਤੋਂ ਟੁੱਟਣ ਦੀ ਗਾਥਾ ਨੂੰ ਪਰਦੇ ‘ਤੇ ਪੇਸ਼ ਕਰੇਗੀ ਫ਼ਲਮ ‘ਓ ਅ’, ਟ੍ਰੇਲਰ ਰਿਲੀਜ਼

ਪੰਜਾਬੀ ਮਾਂ ਬੋਲੀ ਤੋਂ ਟੁੱਟਣ ਦੀ ਗਾਥਾ ਨੂੰ ਪਰਦੇ ‘ਤੇ ਪੇਸ਼ ਕਰੇਗੀ ਫ਼ਲਮ ‘ਓ ਅ’, ਟ੍ਰੇਲਰ ਰਿਲੀਜ਼

‘ਫਰਾਈਡੇਅ ਰਸ਼ ਮੋਸ਼ਨ ਪਿਕਚਰਜ਼’, ‘ਨਰੇਸ਼ ਕਥੂਰੀਆ ਫ਼ਿਲਮਜ਼’ ਅਤੇ ‘ਸਿਤਿਜ਼ ਚੌਧਰੀ ਫ਼ਿਲਮਜ਼’ ਬੈਨਰਾਂ ਦੀ ਸਾਂਝੀ ਪੇਸ਼ਕਸ ਆਗਾਮੀ ੧ ਫਰਵਰੀ ਨੂੰ ਸਿਨੇਮਾਘਰਾਂ ‘ਚ ਪਰਦਾਪੇਸ਼ ਹੋਣ ਜਾ ਰਹੀ ਪੰਜਾਬੀ ਫ਼ਿਲਮ ‘ਊੜਾ ਆੜਾ’ ਦਾ ਟ੍ਰੇਲਰ ਰਿਲੀਜ਼ ਹੋ ਚੁੱਕਾ ਹੈ।ਟ੍ਰੇਲਰ ਵਿੱਚ ਗਾਇਕ ਤੇ ਨਾਇਕ ਤਰਸੇਮ ਜੱਸੜ ਤੇ ਅਦਾਕਾਰਾ ਨੀਰੂ ਬਾਜਵਾ ਦੀ ਸ਼ਾਨਦਾਰ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ।ਲੇਖਕ ਨਰੇਸ਼ ਕਥੂਰੀਆ ਵਲੋਂ ਲਿਖੀ ਇਕ ਵੱਖਰੇ ਅਤੇ ਨਵੇਂ ਕੰਸੇਪਟ ਦੀ ਇਹ ਫ਼ਿਲਮ ਪਿੰਡਾਂ ਦੇ ਬੱਚਿਆਂ ਦੀ ਪੜਾਈ ਦੇ ਹਾਲਾਤਾਂ ਨਾਲ ਜੁੜੀ ਹੈ, ਕਿ ਅੱਜ ਕੱਲ ਕਿਵੇਂਂ ਪਿੰਡਾਂ ‘ਚ ਬੱਚਿਆਂ ਨੂੰ ਅੰਗਰੇਜ਼ੀ ਮੀਡੀਅਮ ਸਕੂਲਾਂ ‘ਚ ਪੜਾਉਣ ਦੀ ਹੋੜ ਮੱਚੀ ਹੋਈ ਹੈ। ਜਦੋਂ ਬੱਚਿਆਂ ਦੇ ਮਾਪੇ ਆਪਣੇ ਬੱਚਿਆਂ ਨੂੰ ਕਾਨਵੈਂਟ ਸਕੂਲਾਂ ‘ਚ ਪੜਾਉਣਾ ਸ਼ੁਰੂ ਕਰਦੇ ਹਨ ਤਾਂ ਉਥੇ ਮਾਪਿਆਂ ਨੂੰ ਵੀ ਕਈ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ।ਨਿਰਦੇਸ਼ਕ ਸ਼ਿਤਿਜ ਚੌਧਰੀ ਦੇ ਨਿਰਦੇਸ਼ਨ ਹੇਠ ਬਣੀ ਇਸ ਫ਼ਿਲਮ ਦੇ ਟ੍ਰੇਲਰ ‘ਚ ਦੱਸਿਆ ਗਿਆ ਹੈ ਕਿ ਕਿਵੇਂ ਕਾਨਵੈਂਟ ਸਕੂਲਾਂ ‘ਚ ਆਮ ਵਿਅਕਤੀ ਨੂੰ ਆਪਣੇ ਬੱਚੇ ਪੜਾਉਣ ‘ਚ ਦਿੱਕਤਾਂ ਆਉਂਦੀਆਂ ਹਨ।

ਬੱਚਿਆਂ ਨੂੰ ਅੰਗਰੇਜ਼ੀ ਸਕੂਲਾਂ ‘ਚ ਪੜਾਉਣਾ ਗਰੀਬ ਪਰਿਵਾਰ ਲਈ ਕਿਸ ਹੱਦ ਤੱਕ ਮੁਸ਼ਕਿਲ ਹੁੰਦਾ ਹੈ ਉਹਨਾਂ ਮੁਸ਼ਕਿਲਾਂ ਨੂੰ ਹੀ ਹਸ ਰਸ ਨਾਲ ਭਰਭੂਰ ਇਸ ਫ਼ਿਲਮ ਰਾਹੀਂ ਪਰਦੇ ਤੇ ਪੇਸ਼ ਕੀਤਾ ਜਾਵੇਗਾ। ਨਿਰਮਾਤਾ ਰੁਪਾਲੀ ਗੁਪਤਾ, ਦੀਪਕ ਗੁਪਤਾ, ਸ਼ਿਤਿਜ ਚੌਧਰੀ ਅਤੇ ਨਰੇਸ਼ ਕਥੂਰੀਆ ਵੱਲੋਂ ਪ੍ਰੋਡਿਊਸ ਇਸ ਫ਼ਿਲਮ ‘ਚ ਕਮੇਡੀ ਕਲਾਕਾਰ ਕਰਮਜੀਤ ਅਨਮੋਲ, ਗੁਰਪ੍ਰੀਤ ਸਿੰਘ ਘੁੱਗੀ ਅਤੇ ਬੀ. ਐੱਨ. ਸ਼ਰਮਾ ਵੀ ਨਜ਼ਰ ਆਉਣਗੇ।1 ਫਰਵਰੀ ਨੂੰ 2019 ਵਿਸ਼ਵਪੱਧਰੀ ਰਿਲੀਜ਼ ਹੋਣ ਜਾ ਰਹੀ ਇਸ ਫ਼ਿਲਮ ਦੇ ਡ੍ਰਿਸਟੀਬਿਊਟਰ ‘ਓਮਜ਼ੀ ਗਰੁੱਪ’ ਦੇ ਮੁਨੀਸ਼ ਸਾਹਨੀ ਹਨ।

ਹਰਜਿੰਦਰ ਸਿੰਘ ਜਵੰਦਾ

Share Button

Leave a Reply

Your email address will not be published. Required fields are marked *

%d bloggers like this: