Fri. Apr 19th, 2019

ਪੰਜਾਬੀ ਮਾਂ ਬੋਲੀ ਨਾਲ ਜੁੜਨ ਦਾ ਸੁਨੇਹਾ ਦੇਵੇਗੀ ਫ਼ਿਲਮ ‘ਊੜਾ ਆੜਾ’

ਪੰਜਾਬੀ ਮਾਂ ਬੋਲੀ ਨਾਲ ਜੁੜਨ ਦਾ ਸੁਨੇਹਾ ਦੇਵੇਗੀ ਫ਼ਿਲਮ ‘ਊੜਾ ਆੜਾ’

ਕੱਲ ਯਾਨੀ ਕਿ 1 ਫਰਵਰੀ ਨੂੰ ਸਿਨੇਮਾਘਰਾਂ ‘ਚ ਪਰਦਾਪੇਸ਼ ਹੋਣ ਜਾ ਰਹੀ ਤਰਸੇਮ ਜੱਸੜ ਅਤੇ ਅਦਾਕਾਰਾ ਨੀਰੂ ਬਾਜਵਾ ਦੀ ਮੁੱਖ ਭੂਮਿਕਾ ਵਾਲੀ ਪੰਜਾਬੀ ਫ਼ਿਲਮ ‘ਊੜਾ ਆੜਾ’ ਪਿਛਲੇ ਕਈ ਦਿਨਾਂ ਤੋਂ ਹਰ ਪਾਸੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਅਤੇ ਦਰਸ਼ਕ ਇਸ ਫ਼ਿਲਮ ਦੀ ਬੇਸਵਰੀ ਨਾਲ ਉਡੀਕ ਕਰਦੇ ਨਜ਼ਰ ਆ ਰਹੇ ਹਨ।’ਫਰਾਈਡੇਅ ਰਸ਼ ਮੋਸ਼ਨ ਪਿਕਚਰਜ਼’, ‘ਨਰੇਸ਼ ਕਥੂਰੀਆ ਫ਼ਿਲਮਜ਼’ ਅਤੇ ‘ਸਿਤਿਜ਼ ਚੌਧਰੀ ਫ਼ਿਲਮਜ਼’ ਤਿੰਨ ਸਾਂਝੇ ਬੈਨਰਾਂ ਹੇਠ ਬਣੀ ਅਤੇ ਨਿਰਮਾਤਾ ਦੀਪਕ ਗੁਪਤਾ, ਰੁਪਾਲੀ ਗੁਪਤਾ,ਸ਼ਿਤਿਜ ਚੌਧਰੀ ਅਤੇ ਨਰੇਸ਼ ਕਥੂਰੀਆ ਵਲੋਂ ਪ੍ਰੋਡਿਊਸ ਇਸ ਫ਼ਿਲਮ ਰਾਹੀਂ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ, ਪਸਾਰ ਅਤੇ ਸਤਿਕਾਰ ਨੂੰ ਉੱਚਾ ਚੁੱਕਣ ਦਾ ਯਤਨ ਕੀਤਾ ਗਿਆ ਹੈ।ਨਰੇਸ਼ ਕਥੂਰੀਆਂ ਵਲੋਂ ਲਿਖੀ ਅਤੇ ਨਿਰਦੇਸ਼ਕ ਸ਼ਿਤਿਜ਼ ਚੌਧਰੀ ਵਲੋਂ ਨਿਰਦੇਸ਼ਿਤ ਇਹ ਫ਼ਿਲਮ ਅਜੌਕੇ ਦੌਰ ਦੀ ਸਿੱਖਿਆ ਪ੍ਰਣਾਲੀ ਤੇ ਮਾਂ ਬੋਲੀ ਦੇ ਘੱਟਦੇ ਸਤਿਕਾਰ ‘ਤੇ ਚਿੰਤਾਂ ਪ੍ਰਗਟਾਉਂਦੀ ਇੱਕ ਵਿਅੰਗਮਈ ਕਾਮੇਡੀ ਫ਼ਿਲਮ ਹੈ ਜੋ ਦਰਸ਼ਕਾਂ ਨੂੰ ਮਨੋਰੰਜਨ ਦੇ ਨਾਲ-ਨਾਲ ਮਾਂ ਬੋਲੀ ਨਾਲ ਜੁੜਨ ਦਾ ਸੁਨੇਹਾ ਦੇਵੇਗੀ।

ਇਹ ਫ਼ਿਲਮ ਪੰਜਾਬ ਦੇ ਡਿਜੀਟਿਲ ਹੋ ਰਹੇ ਵਿੱਦਿਅਕ ਅਦਾਰਿਆਂ ਦੀ ਕਾਰਜ ਪ੍ਰਣਾਲੀ ਤੇ ਮਹਿੰਗੇ ਸਕੂਲਾਂ ਵਿੱਚ ਬੱਚੇ ਪੜਾਉਣ ਦੀ ਦੌੜ ਨੂੰ ਵਿਅੰਗਮਈ ਤਰੀਕੇ ਨਾਲ ਪੇਸ਼ ਕਰੇਗੀ।ਫ਼ਿਲਮ ਵਿੱਚ ਤਰਸੇਮ ਜੱਸੜ ਤੇ ਨੀਰੂ ਬਾਜਵਾ ਤੋਂ ਇਲਾਵਾ ਬੀ ਐਨ ਸ਼ਰਮਾ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ ਆਦਿ ਕਲਾਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ। ਫ਼ਿਲਮ ਦੇ ਡ੍ਰਿਸਟੀਬਿਊਟਰ ‘ਓਮਜ਼ੀ ਗਰੁੱਪ’ ਦੇ ਮੁਨੀਸ਼ ਸਾਹਨੀ ਹਨ।

ਗੁਰਨੈਬ ਸਿੰਘ ਗੀਗਾਮਾਜਰਾ

Share Button

Leave a Reply

Your email address will not be published. Required fields are marked *

%d bloggers like this: