ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅੰਤਰ ਖੇਤਰੀ ਯੁਵਕ ਮੇਲੇ ਦੌਰਾਨ ਖ਼ਾਲਸਾ ਕਾਲਜ ਪਟਿਆਲਾ ਰਿਹਾ ਓਵਰਆਲ ਚੈਂਪੀਅਨ

ss1

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅੰਤਰ ਖੇਤਰੀ ਯੁਵਕ ਮੇਲੇ ਦੌਰਾਨ ਖ਼ਾਲਸਾ ਕਾਲਜ ਪਟਿਆਲਾ ਰਿਹਾ ਓਵਰਆਲ ਚੈਂਪੀਅਨ

27......

ਖ਼ਾਲਸਾ ਕਾਲਜ ਪਟਿਆਲਾ ਵਾਸਤੇ ਇਹ ਬਹੁਤ ਹੀ ਫ਼ਖਰ ਵਾਲੀ ਗੱਲ ਹੈ ਕਿ 26 ਤੋਂ 28 ਅਕਤੂਬਰ 2017 ਤੱਕ ਪੰਜਾਬੀ ਯੂਨੀਵਰਸਿਟੀ­ ਪਟਿਆਲਾ ਵਿਖੇ ਅੰਤਰ ਖੇਤਰੀ ਯੁਵਕ ਮੇਲੇ ਦੌਰਾਨ ਖ਼ਾਲਸਾ ਕਾਲਜ ਓਵਰਆਲ ਚੈਂਪੀਅਨ ਰਿਹਾ। ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ­ ਪ੍ਰਧਾਨ­ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ­ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਕਾਲਜ ਦੇ ਪ੍ਰਿੰਸੀਪਲ­ ਜੇਤੂ ਵਿਦਿਆਰਥੀ­ ਵਿਦਿਆਰਥੀਆਂ ਦੇ ਮਾਪੇ ਅਤੇ ਜੇਤੂ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਵਾਲੇ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੰਦੇ ਹੋਏ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਕਿਹਾ ਵੱਖ ਵੱਖ ਤਰ੍ਹਾਂ ਦੀਆਂ ਵੰਨਗੀਆਂ ਜਿਥੇ ਸਾਨੂੰ ਆਪਣੇ ਸਭਿਆਚਾਰ ਨਾਲ ਜੋੜਦੀਆਂ ਹਨ ਉਥੇ ਇਹ ਅਜੌਕੇ ਸਮੇਂ ਦੇ ਜੀਵਣ ਵਿਚ ਸਾਂਝ ਪੈਦਾ ਕਰਦੀਆਂ ਹਨ ਅਤੇ ਵਿਦਿਆਰਥੀਆਂ ਦੀ ਪ੍ਰਤਿਭਾ ਨਿਖਾਰ ਕੇ ਉਨ੍ਹਾਂ ਦੀ ਸਖਸ਼ੀਅਤ ਦਾ ਬਹੁ-ਪੱਖੀ ਵਿਕਾਸ ਵੀ ਕਰਦੀਆਂ ਹਨ। ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖ਼ਾਲਸਾ ਕਾਲਜ ਪਟਿਆਲਾ ਅੰਤਰ ਖੇਤਰੀ ਯੁਵਕ ਮੇਲੇ ਵਿੱਚ ਓਵਰਆਲ ਚੈਪੀਅਨ ਬਣਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਦੇ 278 ਕਾਲਜਾਂ­ ਯੂਨੀਵਰਸਿਟੀ ਕੈਂਪਸ ਅਤੇ ਨੇਬਰਹੁੱਡ ਕੈਂਪਸ ਵਿਚੋਂ ਸਰਵੋਤਮ ਕਾਲਜ ਬਣਨ ਦਾ ਮਾਣ ਹਾਸਿਲ ਕੀਤਾ ਹੈ ਅਤੇ ਕਾਲਜ ਦੀ ਸਥਾਪਤੀ ਤੋਂ ਲੈ ਕੇ ਹੁਣ ਤੱਕ ਇਹ ਮਾਣ ਪਹਿਲੀ ਵਾਰ ਕਾਲਜ ਦੇ ਇਤਿਹਾਸ ਵਿਚ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਜੇਤੂ ਵਿਦਿਆਰਥੀਆਂ­ ਉਨ੍ਹਾਂ ਦੇ ਮਾਪਿਆਂ ਅਤੇ ਤਿਆਰੀ ਕਰਵਾਉਣ ਵਾਲੇ ਅਧਿਆਪਕ ਸਾਹਿਬਾਨ ਨੂੰ ਮੁਬਾਰਕਬਾਦ ਦਿੰਦਿਆਂ ਹੋਇਆ ਕਿਹਾ ਕਿ ਕਾਲਜ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਅਤੇ ਇਨ੍ਹਾਂ ਪ੍ਰਾਪਤੀਆਂ ਦਾ ਸਿਹਰਾ ਉਨ੍ਹਾਂ ਨੇ ਅਧਿਆਪਕ ਸਾਹਿਬਾਨ ਦੀ ਯੋਗ ਅਗਵਾਈ ਅਤੇ ਸਖ਼ਤ ਮਿਹਨਤ ਨੂੰ ਦਿੱਤਾ। ਡਾ. ਉੱਭਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਿਤੀ 01 ਨਵੰਬਰ­ 2017 ਨੂੰ ਪ੍ਰੋ. ਕਿਰਪਾਲ ਸਿੰਘ ਬਡੂੰਗਰ­ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ­ ਸ੍ਰੀ ਅੰਮ੍ਰਿਤਸਰ ਸਾਹਿਬ ਸਭਿਆਚਾਰਕ ਸਰਗਰਮੀਆਂ ਨਾਲ ਸਬੰਧਤ ਸਾਰੇ ਅਧਿਆਪਕ ਸਾਹਿਬਾਨ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਗੇ।
ਇਨ੍ਹਾਂ ਮੁਕਾਬਲਿਆਂ ਦੌਰਾਨ ਖ਼ਾਲਸਾ ਕਾਲਜ ਪਟਿਆਲਾ ਨੇ ਗਰੁੱਪ ਪੱਛਮੀ ਸੋਲੋ ਗੀਤ­ ਭਾਰਤੀ ਸਮੂਹ ਗੀਤ­ ਭਾਸ਼ਣ ਕਲਾ­ ਭੰਗੜਾ­ ਪ੍ਰਕਸ਼ਨ ਵਿਚ ਪਹਿਲਾ ਸਥਾਨ ਹਾਸਲ ਕੀਤਾ। ਪੱਛਮੀ ਸੋਲੋ ਸਾਜ਼­ ਗਰੁੱਪ ਸ਼ਬਦ­ ਕਲਾਸੀਕਲ ਡਾਂਸ­ ਕੌਲਾਜ਼ ਵਿੱਚ ਦੂਜਾ ਸਥਾਨ ਹਾਸਲ ਕੀਤਾ। ਪੱਛਮੀ ਸਮੂਹ ਗੀਤ ਵਿਚ ਤੀਜਾ ਅਤੇ ਲੋਕ ਗੀਤ­ ਡੀਬੇਟ ਵਿੱਚ ਚੌਥਾ ਸਥਾਨ ਹਾਸਲ ਕੀਤਾ। ਡਾ. ਹਰਵਿੰਦਰ ਕੌਰ, ਡੀਨ, ਸਭਿਆਚਾਰਕ ਸਰਗਰਮੀਆਂ ਨੇ ਕਾਲਜ ਦੀਆਂ ਇਨ੍ਹਾਂ ਪ੍ਰਾਪਤੀਆਂ ਲਈ ਸਮੁੱਚੇ ਪ੍ਰਬੰਧਨ ਦਾ ਧੰਨਵਾਦ ਕਰਦਿਆਂ ਹੋਇਆ ਕਿਹਾ ਕਿ ਸਾਡੀ ਹਮੇਸ਼ਾ ਹੀ ਇਹ ਕੋਸ਼ਿਸ਼ ਰਹੀ ਹੈ ਕਿ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਅਜਿਹੇ ਮੇਲਿਆਂ ਵਿਚ ਉਨ੍ਹਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਈ ਜਾਵੇ ਤਾਂ ਜੋ ਉਨ੍ਹਾਂ ਦੀ ਕਲਾ ਦਾ ਵੱਧ ਤੋਂ ਵੱਧ ਨਿਖਾਰ ਹੋ ਸਕੇ। ਇਸ ਮੌਕੇ ਕਾਲਜ ਦੇ ਵੱਖ ਵੱਖ ਵੰਨਗੀਆਂ ਦੇ ਕਨਵੀਨਰ­ ਜੇਤੂ ਵਿਦਿਆਰਥੀ ਅਤੇ ਕਾਲਜ ਦੇ ਵੱਖ ਵੱਖ ਵਿਭਾਗਾਂ ਦਾ ਸਟਾਫ਼ ਹਾਜ਼ਰ ਸੀ। ਵਿਦਿਆਰਥੀਆਂ ਵੱਲੋਂ ਭੰਗੜਾ ਪਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਅਤੇ ਕਾਲਜ ਪ੍ਰਬੰਧਨ ਵੱਲੋਂ ਲੱਡੂ ਵੰਡੇ ਗਏ।

Share Button

Leave a Reply

Your email address will not be published. Required fields are marked *