Tue. May 21st, 2019

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਸੁਰਮਈ ਸ਼ਾਮ 1 ਅਪ੍ਰੈਲ ਨੂੰ ਪੰਜਾਬੀ ਭਵਨ ਵਿਖੇ

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਸੁਰਮਈ ਸ਼ਾਮ 1 ਅਪ੍ਰੈਲ ਨੂੰ ਪੰਜਾਬੀ ਭਵਨ ਵਿਖੇ

ਲੁਧਿਆਣਾ (ਪ੍ਰੀਤੀ ਸ਼ਰਮਾ) ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਹਰ ਮਹੀਨੇ ਦੇ ਪਹਿਲੇ ਸ਼ਨੀਵਾਰ ਸੁਰਮਈ ਸ਼ਾਮ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਵਾਰ 1 ਅਪ੍ਰੈਲ ਨੂੰ ਸ਼ਾਮ 6.30 ਵਜੇ 5 ਲਾਈਨਜ਼ (ਪੀ.ਏ.ਯੂ. ਅਤੇ ਗ.ਅ.ਦ.ਵ.ਅ.ਸ.ਯੂ. ਦੇ ਵਿਦਿਆਰਥੀਆਂ ਦਾ ਰੌਕ ਬੈਂਡ) ਦੇ ਨਾਲ ਪੰਜਾਬੀ ਭਵਨ ਵਿਖੇ ਸੁਰਮਈ ਸ਼ਾਮ ਮਨਾਈ ਜਾਵੇਗੀ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸੁਖਦੇਵ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਅਨੂਪ ਸਿੰਘ ਅਤੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਕਿਹਾ ਕਿ ਅਕਾਡਮੀ ਵੱਲੋਂ ਸਰੋਤਿਆਂ ਨੂੰ ਸਾਥ ਸੁਥਰੀ ਗਾਇਕੀ ਪੇਸ਼ ਕਰਨ ਦੇ ਮਕਸਦ ਨਾਲ ਸੁਰਮਈ ਸ਼ਾਮ ਦਾ ਆਯੋਜਨ ਕੀਤਾ ਜਾਂਦਾ ਹੈ। ਉਨਾਂ ਸਮੂਹ ਪੰਜਾਬੀ ਪ੍ਰੇਮੀਆਂ ਨੂੰ ਸੁਰਮਈ ਸ਼ਾਮ ਮੌਕੇ ਪਹੁੰਚਣ ਦੀ ਅਪੀਲ ਕੀਤੀ ਹੈ। ਅਕਾਡਮੀ ਦੇ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ, ਮਨਜਿੰਦਰ ਸਿੰਘ ਧਨੋਆ, ਭੁਪਿੰਦਰ ਸਿੰਘ ਸੰਧੂ ਅਤੇ ਇਸ ਸੁਰਮਈ ਸ਼ਾਮ ਦੇ ਕਨਵੀਨਰ ਡਾ. ਦੇਵਿੰਦਰ ਦਿਲਰੂਪ ਨੇ ਸਮੂਹ ਸੰਗੀਤ ਪ੍ਰੇਮੀਆਂ, ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਨੂੰ ਸੁਰਮਈ ਸ਼ਾਮ ਮੌਕੇ ਪਹੁੰਚਣ ਦਾ ਹਾਰਦਿਕ ਖੁੱਲਾ ਸੱਦਾ ਹੈ।

Leave a Reply

Your email address will not be published. Required fields are marked *

%d bloggers like this: