Tue. Jan 28th, 2020

ਪੰਜਾਬੀ ਸਿਨਮੇ ਦਾ ਦਸਤਾਰਧਾਰੀ ‘ਸਿੰਘਮ’

ਪੰਜਾਬੀ ਸਿਨਮੇ ਦਾ ਦਸਤਾਰਧਾਰੀ ‘ਸਿੰਘਮ’

ਮਾਡਲਿੰਗ ਤੇ ਵੀਡਿਓ ਨਿਰਦੇਸ਼ਨ ਤੋਂ ਫਿਲ਼ਮਾਂ ਵੱਲ ਆਇਆ ਪਰਮੀਸ਼ ਵਰਮਾ ਅੱਜ ਕਿਸੇ ਜਾਣ ਪਛਾਣ ਦਾ ਮੁਥਾਜ ਨਹੀਂ ਰਿਹਾ। ਪਿਛਲੇ ਸਮਿਆਂ ਵਿੱਚ ਉਸਦੀਆਂ ਬਤੌਰ ਨਾਇਕ ਆਈਆਂ ਫਿਲਮਾਂ ਨੇ ਉਸਨੂੰ ਸਟਾਰ ਕਲਾਕਾਰਾਂ ਦੀ ਕਤਾਰ ਵਿੱਚ ਲਿਆ ਖੜਾਇਆ ਹੈ। ਅੱਜ ਯਾਨੀ 9 ਅਗਸਤ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਨਣ ਜਾ ਰਹੀ ਫਿਲਮ ‘ਸਿੰਘਮ’ ‘ਚ ਪਰਮੀਸ਼ ਵਰਮਾ ਪਹਿਲੀ ਵਾਰ ਦਸਤਾਰਧਾਰੀ ਪੁਲਸ ਅਫ਼ਸਰ ਦੇ ਕਿਰਦਾਰ ਵਿੱਚ ਨਜ਼ਰ ਆਵੇਗਾ। ਜ਼ਿਕਰਯੋਗ ਹੈ ਕਿ ਇਹ ਫਿਲਮ ਅਜੇ ਦੇਵਗਣ ਵਾਲੀ ਬਾਲੀਵੁੱਡ ਫ਼ਿਲਮ ਸਿੰਘਮ’ ਦਾ ਹੀ ਪੰਜਾਬੀ ਰੀਮੇਕ ਹੈ। ਅਜੇ ਦੇਵਗਣ ਫਿਲਮਜ਼,ਗੁਲਸ਼ਨ ਕੁਮਾਰ ਟੀ-ਸੀਰਜ਼ ਦੀ ਪੇਸ਼ਕਸ ਅਤੇ ਏ ਪਨੋਰਮਾ ਸਟੂਡੀਓਜ਼ ਪ੍ਰੋਡਕਸ਼ਨ ਦੇ ਬੈਨਰ ਹੇਠ ਇਸ ਫ਼ਿਲਮ ਵਿੱਚ ਪਰਮੀਸ ਨੇ ਇੱਕ ਜਾਂਬਾਜ਼ ਪੁਲਸ ਅਫ਼ਸਰ ਦਾ ਕਿਰਦਾਰ ਨਿਭਾਇਆ ਹੈ ਜੋ ਸਮਾਜ ਵਿਰੋਧੀ ਅਨਸਰਾਂ ਨੂੰ ਗਿੱਚੀਂਓ ਫੜ ਸਲਾਖਾਂ ਪਿੱਛੇ ਦਿੰਦਾ ਹੈ।
               ਇਸ ਫਿਲਮ ਦੀ ਕਹਾਣੀ ਪੰਜਾਬ ਦੀ ਪਿੱਠ ਭੂਮੀ ਨਾਲ ਜੁੜੀ ਹੋਈ ਹੈ ਜੋ ਬੀਤੇ ਕੱਲ ਅਤੇ ਮੌਜੂਦਾ ਦੌਰ ਦੀ ਗੱਲ ਕਰਦੀ ਹੋਈ ਹੱਕ ਸੱਚ ਦੀ ਆਵਾਜ਼ ਬੁਲੰਦ ਕਰਦੀ ਹੈ। ਇਸ ਦਮਦਾਰ ਕਹਾਣੀ ਅਧਾਰਤ ਸਕਰੀਨ ਪਲੇ ਅਤੇ ਡਾਇਲਾਗ ਧੀਰਜ ਰਤਨ ਨੇ ਲਿਖੇ ਹਨ। ਨਿਰਦੇਸ਼ਕ ਨਵਨੀਅਤ ਸਿੰਘ ਹੈ। ਪਰਮੀਸ਼ ਦੀ ਇਹ ਫਿਲਮ ਐਕਸ਼ਨ ਅਤੇ ਰੁਮਾਂਸ ਦਾ ਸੁਮੇਲ ਹੈ। ਪਰਮੀਸ਼ ਵਰਮਾ, ਸੋਨਮ ਬਾਜਵਾ, ਕਰਤਾਰ ਚੀਮਾ, ਗੁਰਪੀਤ ਕੌਰ ਭੰਗੂ, ਸਰਦਾਰ ਸੋਹੀ, ਮਲਕੀਤ ਰੌਣੀ, ਰਾਜਵਿੰਦਰ ਸਮਰਾਲਾ, ਕ੍ਰਿਸ਼ਨ ਜੋਸ਼ੀ ਆਦਿ ਕਲਾਕਾਰਾਂ ਨੇ ਫਿਲਮ ਵਿੱਚ ਅਹਿਮ ਕਿਰਦਾਰ ਨਿਭਾਏ ਹਨ। ਫਿਲਮ ਦੇ ਨਿਰਮਾਤਾ ਭੂਸ਼ਨ ਕੁਮਾਰ, ਕ੍ਰਿਸ਼ਨ ਕੁਮਾਰ, ਕੁਮਾਰ ਮਾਂਗਟ ਪਾਠਕ ਤੇ ਅਭਿਸ਼ੇਕ ਪਾਠਕ ਹਨ ਤੇ ਆਸੂ ਮੁਨੀਸ਼ ਸਾਹਨੀ, ਸੰਜੀਵ ਜੋਸ਼ੀ ਵਿਨੋਦ ਭਾਂਨੂੰ ਸਾਹਲੀ ਇਸਦੇ ਸਹਿ ਨਿਰਮਾਤਾ ਹਨ।

ਹਰਜਿੰਦਰ ਸਿੰਘ ਜਵੰਦਾ

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: