ਪੰਜਾਬੀ ਹਿਤੈਸ਼ੀਆਂ ਨੇ ਚੰਡੀਗੜ੍ਹ ਪ੍ਰਸ਼ਾਸਨ ਖ਼ਿਲਾਫ਼ ਖੋਲ੍ਹਿਆ ਮੋਰਚਾ

ਪੰਜਾਬੀ ਹਿਤੈਸ਼ੀਆਂ ਨੇ ਚੰਡੀਗੜ੍ਹ ਪ੍ਰਸ਼ਾਸਨ ਖ਼ਿਲਾਫ਼ ਖੋਲ੍ਹਿਆ ਮੋਰਚਾ

ਪੰਜਾਬ ਕਲਾ ਪ੍ਰੀਸ਼ਦ ਅਤੇ ਪੰਜਾਬੀ ਲੇਖਕ ਤੇ ਸਹਿਤਕ ਸਭਾਵਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬੀ ਬੋਲੀ ਨੂੰ ਨੁਕਰੇ ਲਗਾ ਕੇ ਸਰਕਾਰੀ ਭਾਸ਼ਾ ਅੰਗਰੇਜ਼ੀ ਥੋਪਣ ਵਿਰੁੱਧ ਸਾਂਝਾ ਮੋਰਚਾ ਖੋਲ੍ਹ ਦਿੱਤਾ ਹੈ।
ਚੰਡੀਗੜ੍ਹ ਪੰਜਾਬੀ ਮੰਚ ਦੀ ਅਪੀਲ ’ਤੇ ਸਮੂਹ ਪੰਜਾਬੀ ਹਿਤੈਸ਼ੀ ਸੰਸਥਾਵਾਂ ਵੱਲੋਂ ਪਹਿਲੀ ਜੁਲਾਈ ਨੂੰ ਪੰਜਾਬ ਕਲਾ ਭਵਨ ਵਿੱਚ ‘ਪੰਚਾਇਤ’ ਲਾ ਕੇ ਅਗਲਾ ਐਲਾਨਨਾਮਾ ਜਾਰੀ ਕੀਤਾ ਜਾਵੇਗਾ। ਇਸ ਕਨਵੈਨਸ਼ਨ ਦੀ ਪ੍ਰਧਾਨਗੀ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਪਦਮਸ੍ਰੀ ਸੁਰਜੀਤ ਪਾਤਰ ਕਰਨਗੇ ਅਤੇ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਸਭਿਆਚਾਰ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਪੁੱਜਣਗੇ, ਜਿਨ੍ਹਾਂ ਨੂੰ ਮੰਗ ਪੱਤਰ ਦੇ ਕੇ ਪੰਜਾਬੀ ਦੇ ਹੋ ਰਹੇ ਘਾਣ ਨੂੰ ਰੋਕਣ ਦੀ ਅਰਜ਼ੋਈ ਕੀਤੀ ਜਾਵੇਗੀ। ਇਸ ਮੌਕੇ ਸੀਨੀਅਰ ਪੱਤਰਕਾਰ ਸਤਨਾਮ ਮਾਣਕ ਤੇ ਜੋਗਾ ਸਿੰਘ ਵਿਸ਼ੇਸ਼ ਭਾਸ਼ਣ ਦੇਣਗੇ।
ਅੱਜ ਇਥੇ ਚੰਡੀਗੜ੍ਹ ਪੰਜਾਬੀ ਮੰਚ ਦੀ ਪੇਂਡੂ ਸੰਘਰਸ਼ ਕਮੇਟੀ ਦੇ ਸਰਪ੍ਰਸਤ ਸਰਪੰਚ ਬਾਬਾ ਸਾਧੂ ਸਿੰਘ ਸਾਰੰਗਪੁਰ, ਗੁਰਦੁਆਰਾ ਸੰਗਠਨ ਦੇ ਸਕੱਤਰ ਜਨਰਲ ਰਘਬੀਰ ਸਿੰਘ ਰਾਮਪੁਰ ਅਤੇ ਗੁਰਨਾਮ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਸਾਲ 2019 ਦੀਆਂ ਚੋਣਾਂ ਤਕ ਇਸ ਸੰਘਰਸ਼ ਨੂੰ ਪੂਰੀ ਤਰਾਂ ਮਘਾ ਕਿ ਪੰਜਾਬੀ ਭਾਸ਼ਾ ਦੇ ਮੁੱਦੇ ਉਪਰ ਝੂਠੇ ਵਾਅਦੇ ਕਰਕੇ ਜਿੱਤਾਂ ਹਾਸਲ ਕਰਦੇ ਰਹੇ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਤੇ ਆਗੂਆਂ ਨੂੰ ਘੇਰਿਆ ਜਾਵੇਗਾ।

Share Button

Leave a Reply

Your email address will not be published. Required fields are marked *

%d bloggers like this: