Sat. Apr 4th, 2020

ਪੰਜਾਬੀ ਫ਼ਿਲਮ ‘ਇੱਕੋ ਮਿੱਕੇ’ ਦਾ ਟਰੇਲਰ ਰਿਲੀਜ਼

ਪੰਜਾਬੀ ਫ਼ਿਲਮ ‘ਇੱਕੋ ਮਿੱਕੇ’ ਦਾ ਟਰੇਲਰ ਰਿਲੀਜ਼

ਚੰਡੀਗੜ੍ਹ (ਸੁਰਜੀਤ ਜੱਸਲ): ਸਤਿੰਦਰ ਸਰਤਾਜ ਦੀ ਬਤੌਰ ਨਾਇਕ 13 ਮਾਰਚ ਨੂੰ ਰਿਲੀਜ਼ ਹੋਣ ਵਾਲੀ ਪਹਿਲੀ ਪੰਜਾਬੀ ਫ਼ਿਲਮ ‘ਇੱਕੋ ਮਿੱਕੇ’ ਦਾ ਟਰੇਲਰ ਅੱਜ ਸਾਗਾ ਮਿਊਜ਼ਿਕ ਵਲੋਂ ਚੰਡੀਗੜ੍ਹ ਦੇ ‘ਪੀ ਵੀ ਆਰ ਸਿਨੇਮਾ ਇਲਾਨਟੇ ਮਾਲ’ ਵਿਖੇ ਰਿਲੀਜ਼ ਕੀਤਾ ਗਿਆ ਇਸ ਮੌਕੇ ਫ਼ਿਲਮ ਦੇ ਅਦਾਕਾਰ ਸਤਿੰਦਰ ਸਰਤਾਜ਼,ਸਾਗਾ ਮਿਊਜ਼ਿਕ ਦੇ ਸੁਮੀਤ ਸਿੰਘ ਅਤੇ ਸਮੁੱਚੀ ਟੀਮ ਵਿਸ਼ੇਸ ਤੌਰ ‘ਤੇ ਪੁੱਜੀ। ਜ਼ਿਕਰਯੋਗ ਹੈ ਕਿ ਇਹ ਫ਼ਿਲਮ ਸਤਿੰਦਰ ਸਰਤਾਜ ਦੀ ਪਹਿਲੀ ਪੰਜਾਬੀ ਫ਼ਿਲਮ ਹੈ ਜਦਕਿ ਇਸ ਤੋਂ ਪਹਿਲਾਂ ਦਰਸ਼ਕ ਸਤਿੰਦਰ ਸਰਤਾਜ ਨੂੰ ਹਾਲੀਵੁੱਡ ਫ਼ਿਲਮ ‘ ਬਲੈਕ ਪ੍ਰਿੰਸ਼ ‘ ਵਿੱਚ ਵੇਖ ਚੁੱਕੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਸਤਿੰਦਰ ਸਰਤਾਜ ਨੇ ਕਿਹਾ ਕਿ 13 ਮਾਰਚ ਨੂੰ ਰਿਲੀਜ਼ ਹੋ ਰਹੀ ਇਹ ਫ਼ਿਲਮ ਪਿਆਰ ਮੁਹੱਬਤਾਂ ਚ ਰੰਗੀ ਸਮਾਜਿਕ ਦਾਇਰੇ ਦੀ ਪਰਿਵਾਰਕ ਕਹਾਣੀ ਅਧਾਰਤ ਹੈ ਜੋ ਦਰਸ਼ਕਾਂ ਨੂੰ ਮਨੋਰੰਜਨ ਦੇ ਨਾਲ ਨਾਲ ਜ਼ਿੰਦਗੀ ਦੇ ਕਈ ਤਜੱਰਬੇ ਸਾਂਝੇ ਕਰੇਗੀ। ਫ਼ਿਲਮ ਦਾ ਗੀਤ ਸੰਗੀਤ ਬਹੁਤ ਵਧੀਆ ਹੈ। ਇਸ ਫ਼ਿਲਮ ਦੇ ਟਰੇਲਰ ਤੋਂ ਪਹਿਲਾਂ ਫ਼ਿਲਮ ਦਾ ਟਾਇਟਲ ਟਰੈਕ ਵੀ ਰਿਲੀਜ਼ ਹੋਇਆ ਹੈ ਜਿਸਨੂੰ ਦਰਸ਼ਕਾਂ ਨੇ ਬਹੁਤ ਪਿਆਰ ਮਿਲ ਰਿਹਾ ਹੈ।
ਫਿਰਦੋਜ਼ ਪ੍ਰੋਡਕਸ਼ਨ,ਸਰਤਾਜ ਫ਼ਿਲਮਜ਼, ਸੈਵਨ ਕਲਰ ਮੋਸ਼ਨ ਪਿਕਚਰਜ਼ ਤੇ ਸਾਗਾ ਮਿਊਜ਼ਿਕ ਦੇ ਬੈਨਰ ਹੇਠ ਬਣੀ ਇਸ ਫ਼ਿਲਮ ਵਿੱਚ ਸਤਿੰਦਰ ਸਰਤਾਜ ਨਾਲ ਅੰਗਰੇਜ’ ਫ਼ਿਲਮ ਵਾਲੀ ਅਦਿੱਤੀ ਸ਼ਰਮਾ ਬਤੌਰ ਨਾਇਕਾ ਨਜ਼ਰ ਆਵੇਗੀ। ਫ਼ਿਲਮ ਦਾ ਲੇਖਕ ਅਤੇ ਨਿਰਦੇਸ਼ਕ ਪੰਕਜ ਵਰਮਾ ਹੈ। ਫ਼ਿਲਮ ਵਿੱਚ ਸਤਿੰਦਰ ਸਰਤਾਜ, ਅਦਿੱਤੀ ਸ਼ਰਮਾ, ਸਰਦਾਰ ਸੋਹੀ, ਮਹਾਂਵੀਰ ਭੁੱਲਰ, ਸਿਵਾਨੀ ਸੈਣੀ, ਵੰਦਨਾ ਸ਼ਰਮਾ, ਬਲਵਿੰਦਰ ਬੇਗੋ,ਵਿਜੇ ਕੁਮਾਰ, ਨਵਦੀਪ ਕਲੇਰ, ਰਾਜ ਧਾਲੀਵਾਲ, ਉਮੰਗ ਸ਼ਰਮਾ , ਨੂਰ ਚਹਿਲ ਤੇ ਮਨਿੰਦਰ ਵੈਲੀ ਨੇ ਅਹਿਮ ਕਿਰਦਾਰ ਨਿਭਾਏ ਹਨ। ਫ਼ਿਲਮ ਦਾ ਸੰਗੀਤ ‘ਸਾਗਾ ਮਿਊਜ਼ਿਕ’ ਵਲੋਂ ਰਿਲੀਜ਼ ਕੀਤਾ ਗਿਆ ਹੈ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: