Sat. Jul 20th, 2019

ਪੰਜਾਬ ਆਨਲਾਈਨ ਰਜਿਸਟਰੀਆਂ ਕਰਨ ਵਾਲਾ ਪਹਿਲਾ ਸੂਬਾ ਬਣਿਆ

ਪੰਜਾਬ ਆਨਲਾਈਨ ਰਜਿਸਟਰੀਆਂ ਕਰਨ ਵਾਲਾ ਪਹਿਲਾ ਸੂਬਾ ਬਣਿਆ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ 27 ਜੂਨ ਨੂੰ ਜ਼ਿਲ੍ਹਾ ਅੰਮ੍ਰਿਤਸਰ ਤੋਂ ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਨੂੰ ਵੀਡੀਓ ਕਾਨਫਰੰਸ ਰਾਹੀਂ ਸ਼ੁਰੂ ਕਰਨਗੇ ਅਤੇ ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਕਲਾਊਡ-ਬੇਸਡ ਐਨ.ਜੀ. ਡੀ.ਆਰ. ਐਸ (ਨੈਸ਼ਨਲ ਜੈਨਰਿਕ ਡਾਕੂਮੈਂਟ ਰਜਿਸਟ੍ਰੇਸ਼ਨ ਸਿਸਟਮ) ਪ੍ਰਣਾਲੀ ਰਾਹੀਂ ਹੋਣ ਵਾਲੀਆਂ ਆਨਲਾਈਨ ਰਜਿਸਟਰੀਆਂ ਨਾਲ ਆਮ ਲੋਕਾਂ ਨੂੰ ਖੱਜਲ-ਖੁਆਰੀ ਅਤੇ ਦਫਤਰਾਂ ਦੇ ਵਾਧੂ ਚੱਕਰਾਂ ਤੋਂ ਨਿਜਾਤ ਮਿਲੇਗੀ। ਮੁੱਖ ਮੰਤਰੀ ਨੇ ਆਨਲਾਈਨ ਰਜਿਸਟਰੀਆਂ ਦੇ ਪਾਇਲਟ ਪ੍ਰਾਜੈਕਟ ਦੀ ਸ਼ੁਰੂਆਤ ਪਿਛਲੇ ਸਾਲ ਨਵੰਬਰ ਮਹੀਨੇ ਮੋਗਾ ਅਤੇ ਆਦਮਪੁਰ ਤੋਂ ਕੀਤੀ ਸੀ ਅਤੇ ਅੱਠ ਮਹੀਨਿਆਂ ਦੇ ਸਮੇਂ ਵਿਚ ਇਸ ਪ੍ਰਾਜੈਕਟ ਨੂੰ 21 ਜ਼ਿਲ੍ਹਿਆਂ ਦੇ 162 ਸਬ-ਰਜਿਸਟਰਾਰ ਦਫ਼ਤਰਾਂ ਵਿਚ ਲਾਗੂ ਕੀਤਾ ਜਾ ਚੁੱਕਾ ਹੈ। ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸ਼ੁਰੂ ਹੋਣ ਬਾਅਦ ਇਸ ਪ੍ਰਾਜੈਕਟ ਅਧੀਨ ਸਾਰਾ ਪੰਜਾਬ ਆ ਜਾਵੇਗਾ। ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਕਾਗਜ਼ ਮੁਕਤ ਅਤੇ ਲੋਕ ਪੱਖੀ ਇਸ ਪ੍ਰਾਜੈਕਟ ਨਾਲ ਪਾਰਦਰਸ਼ਤਾ ਆਈ ਹੈ। ਉਨ੍ਹਾਂ ਦੱਸਿਆ ਕਿ ਜਾਇਦਾਦ ਦੀ ਰਜਿਸਟਰੀ ਲਈ ਸਮਾਂ ਲੈਣ ਦੀ ‘ਤਤਕਾਲ’ ਸੁਵਿਧਾ ਵੀ ਜਲਦ ਸ਼ੁਰੂ ਕੀਤੀ ਜਾਵੇਗੀ।

Leave a Reply

Your email address will not be published. Required fields are marked *

%d bloggers like this: