Sun. Aug 25th, 2019

ਪੰਜਾਬ ‘ਚ ਆਨੰਦ ਮੈਰਿਜ ਐਕਟ ਲਾਗੂ ਹੋਣ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾਵੇ : ਸਿਰਸਾ

ਪੰਜਾਬ ‘ਚ ਆਨੰਦ ਮੈਰਿਜ ਐਕਟ ਲਾਗੂ ਹੋਣ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾਵੇ : ਸਿਰਸਾ

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿਚ ਆਨੰਦ ਮੈਰਿਜ ਐਕਟ ਲਾਗੂ ਕਰਨ ਅਤੇ ਇਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਤਾਂ ਜੋ ਕਿ ਸਿੱਖ ਭਾਈਚਾਰੇ ਦੇ ਮੈਂਬਰ ਇਸ ਐਕਟ ਦੇ ਤਹਿਤ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਕਰਵਾ ਸਕਣ। ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ 19 ਦਸੰਬਰ 2016 ਨੂੰ ਇਹ ਐਕਟ ਨੋਟੀਫਾਈ ਕਰ ਦਿੱਤਾ ਸੀ ਪਰ ਹਾਲੇ ਤੱਕ ਇਹ ਪੂਰੀ ਤਰ੍ਹਾਂ ਲਾਗੂ ਨਹੀਂ ਹੋ ਸਕਿਆ ਤੇ ਇਸ ਐਕਟ ਦੇ ਤਹਿਤ ਪੰਜਾਬ ਰਾਜ ਵਿਚ ਵਿਆਹਾਂ ਦੀ ਰਜਿਸਟਰੇਸ਼ਨ ਨਹੀਂ ਹੋ ਰਹੀ। ਉਹਨਾਂ ਕਿਹਾ ਕਿ ਭਾਵੇਂ ਨੋਟੀਫਿਕੇਸ਼ਨ ਨੂੰ ਕਾਫੀ ਚਿਰ ਹੋ ਗਿਆ ਹੈ ਪਰ ਮੀਡੀਆ ਰਿਪੋਰਟਾਂ ਵਿਚ ਸਾਹਮਣੇ ਆਇਆ ਹੈ ਕਿ ਲੋਕ ਹਾਲੇ ਵੀ ਇਸ ਪ੍ਰਤੀ ਜਾਗਰੂਕ ਨਹੀਂ ਹਨ। ਉਹਨਾਂ ਕਿਹਾ ਕਿ ਹਰਿਆਣਾ ਵਰਗੇ ਰਾਜ ਵਿਚ ਵੀ ਇਹ ਐਕਟ ਲਾਗੂ ਹੋ ਚੁੱਕਾ ਹੈ ਤੇ ਇਸ ਐਕਟ ਦੇ ਤਹਿਤ ਵਿਆਹਾਂ ਦੇ ਰਜਿਸਟਰੇਸ਼ਨ ਸਰਟੀਫਿਕੇਟ ਜਾਰੀ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੂੰ ਇਸ ਮਾਮਲੇ ‘ਤੇ ਤੁਰੰਤ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਐਕਟ ਲਾਗੂ ਕਰਨ ਦੀ ਅਪੀਲ ਕਰਦਿਆਂ ਸ੍ਰੀ ਸਿਰਸਾ ਨੇ ਕਿਹਾ ਕਿ ਵਿਦੇਸ਼ ਜਾਣ ਵਾਲੇ ਸਿੱਖ ਭਾਈਚਾਰੇ ਦੇ ਮੈਂਬਰ ਜੋ ਇਹ ਦੱਸਦੇ ਹਨ ਕਿ ਉਹ ਸਿੱਖ ਭਾਈਚਾਰੇ ਨਾਲ ਸਬੰਧਤ ਹਨ, ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਉਹਨਾਂ ਨੂੰ ਆਨੰਦ ਮੈਰਿਜ ਐਕਟ ਤਹਿਤ ਵਿਆਹਾਂ ਦੇ ਰਜਿਸਟਰੇਸ਼ਨ ਸਰਟੀਫਿਕੇਟ ਜਾਰੀ ਨਹੀਂ ਹੁੰਦੇ। ਉਹਨਾਂ ਕਿਹਾ ਕਿ ਇਸ ਮਾਮਲੇ ‘ਤੇ ਯੋਜਨਾਬੱਧ ਮੁਹਿੰਮ ਚਲਾਉਣਾ ਸਮੇਂ ਦੀ ਜ਼ਰੂਰਤ ਹੈ ਤਾਂ ਕਿ ਲੋਕਾਂ ਨੂੰ ਇਸ ਵਿਵਸਥਾ ਤੋਂ ਜਾਣੂ ਕਰਵਾਇਆ ਜਾ ਸਕੇ ਤੇ ਸਿੱਖਾਂ ਨੂੰ ਆਨੰਦ ਮੈਰਿਜ ਐਕਟ ਦੇ ਤਹਿਤ ਸਰਟੀਫਿਕੇਟ ਜਾਰੀ ਕੀਤੇ ਜਾ ਸਕਣ।

Leave a Reply

Your email address will not be published. Required fields are marked *

%d bloggers like this: