ਪੰਜਾਬ ‘ਚ ਕਣਕ ਦੀ ਖ਼ਰੀਦ ਲਈ ਰਿਜ਼ਰਵ ਬੈਂਕ ਵੱਲੋਂ ਕੈਸ਼ ਕ੍ਰੈਡਿਟ ਲਿਮਟ ਪ੍ਰਵਾਨ

ss1

ਪੰਜਾਬ ‘ਚ ਕਣਕ ਦੀ ਖ਼ਰੀਦ ਲਈ ਰਿਜ਼ਰਵ ਬੈਂਕ ਵੱਲੋਂ ਕੈਸ਼ ਕ੍ਰੈਡਿਟ ਲਿਮਟ ਪ੍ਰਵਾਨ

ਪੰਜਾਬ ‘ਚ ਕਣਕ ਦੀ ਖਰੀਦ ਲਈ ਰਿਜ਼ਰਵ ਬੈਂਕ ਨੇ ਨਕਦ ਹੱਦ ਕਰਜ਼ਾ (ਕੈਸ਼ ਕ੍ਰੈਡਿਟ ਲਿਮਟ) ਪ੍ਰਵਾਨ ਕਰ ਲਈ ਹੈ | ਪੰਜਾਬ ਸਰਕਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਣਕ ਦੀ ਖਰੀਦ ਲਈ ਰਿਜ਼ਰਵ ਬੈਂਕ ਨੇ ਹੱਦ ਕਰਜ਼ੇ ਦੀ ਰਾਸ਼ੀ ਦੀ ਅਦਾਇਗੀ ਨੂੰ ਹਰੀ ਝੰਡੀ ਦੇ ਦਿੱਤੀ ਹੈ ਅਤੇ ਬੁੱਧਵਾਰ ਤੱਕ ਸੂਬਾ ਸਰਕਾਰ ਦੇ ਖਜ਼ਾਨੇ ‘ਚ ਪਹੁੰਚ ਜਾਣ ਦੀ ਆਸ ਹੈ | ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿੱਜੀ ਮੁਲਾਕਾਤ ਅਤੇ ਕਈ ਵਾਰ ਟੈਲੀਫ਼ੋਨ ‘ਤੇ ਗੱਲਬਾਤ ਤੋਂ ਬਾਅਦ ਕੇਂਦਰ ਸਰਕਾਰ ਨਾਲ ਨਗਦ ਹੱਦ ਕਰਜ਼ੇ ਦਾ ਮਸਲਾ ਹੱਲ ਹੋਇਆ ਹੈ ਜਿਨ੍ਹਾਂ ਨੇ ਰਿਜ਼ਰਵ ਬੈਂਕ ਨੂੰ ਰਾਸ਼ੀ ਜਾਰੀ ਕਰਨ ਦੀ ਹਦਾਇਤ ਕੀਤੀ |

Share Button

Leave a Reply

Your email address will not be published. Required fields are marked *