Mon. Jun 17th, 2019

ਪੰਜਾਬ ‘ਚ ਕਰਜ਼ ਤੋਂ ਪ੍ਰੇਸ਼ਾਨ ਦੋ ਕਿਸਾਨਾਂ ਵੱਲੋਂ ਖੁਦਕੁਸ਼ੀ

ਪੰਜਾਬ ‘ਚ ਕਰਜ਼ ਤੋਂ ਪ੍ਰੇਸ਼ਾਨ ਦੋ ਕਿਸਾਨਾਂ ਵੱਲੋਂ ਖੁਦਕੁਸ਼ੀ

ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਵੱਲੋਂ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਕਰਜ਼ ਮਾਫ ਕਰਨ ਦੇ ਬਾਵਜੂਦ ਵੀ ਕਿਸਾਨਾਂ ਵੱਲੋਂ ਖੁਦਕੁਸ਼ੀ ਰੁਕਣ ਦਾ ਨਾਮ ਨਹੀਂ ਲੈ ਰਹੀ। ਕਿਸਾਨ ਖੁਦਕੁਸ਼ੀ ਦਾ ਮੁੱਦਾ ਪੰਜਾਬ ਸਰਕਾਰ ਲਈ ਚੁਣੌਤੀ ਬਣਿਆ ਹੋਇਆ ਹੈ। ਤਾਜ਼ਾ ਮਾਮਲਾ ਜ਼ਿਲਾ ਬਠਿੰਡਾ ਦੇ ਪਿੰਡ ਵਾਸੀ ਕਿਸਾਨ ਜਗਵਿੰਦਰ ਸਿੰਘ ਨੇ ਸਿਰ ਚੜੇ ਕਰਜ਼ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਭਾਕਿਯੂ ਆਗੂ ਗੰਗਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਜਗਵਿੰਦਰ ਸਿੰਘ ਸਾਢੇ ਤਿੰਨ ਏਕੜ ਜ਼ਮੀਨ ਦਾ ਮਾਲਿਕ ਸੀ ਉਸਤੇ ਸਰਕਾਰੀ ਤੇ ਗੈਰ ਸਰਕਾਰੀ ਤਿੰਨ ਲੱਖ ਰੁਪਏ ਦਾ ਕਰਜ਼ ਸੀ। ਘਰ ਦੀ ਆਰਥਿਕ ਤੰਗੀ ਦੇ ਕਾਰਨ ਉਹ ਸਿਰ ਚੜਿਆ ਕਰਜ਼ ਉਤਾਰਨ ”ਚ ਅਸਮਰਥ ਸੀ। ਇਸੇ ਪ੍ਰੇਸ਼ਾਨੀ ਦੇ ਕਾਰਨ ਉਸਨੇ ਅੱਜ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਇਸਦੇ ਇਲਾਵਾ ਜ਼ਿਲਾ ਹੁਸ਼ਿਆਰਪੁਰ ਦੇ ਹਲਕਾ ਗੜਸ਼ੰਕਰ ਦੇ ਪਿੰਡ ਸਾਧੋਵਾਲ ਵਾਸੀ ਕਿਸਾਨ ਸੀਤਲ ਸਿੰਘ ਨੇ ਵੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਸੀਤਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹ ਪਿਛਲੇ ਦੋ ਸਾਲਾਂ ਤੋਂ ਫਸਲ ਚੰਗੀ ਨਾ ਹੋਣ ਕਾਰਨ ਬੈਂਕਾਂ ਤੇ ਆੜਤੀਆਂ ਦਾ ਚਾਰ ਲੱਖ ਰੁਪਏ ਦੇ ਕਰਜ਼ਦਾਰ ਹੋ ਗਏ ਸਨ। ਇਸੀ ਵਜਾ ਕਾਰਨ ਸੀਤਲ ਸਿੰਘ ਨੇ ਮੌਤ ਗਲੇ ਲਗਾਉਣਾ ਹੀ ਸਹੀ ਸਮਝਿਆ। ਇਹਨਾਂ ਦੋਵਾਂ ਮਾਮਲਿਆਂ ”ਚ ਸਥਾਨਕ ਪੁਲਿਸ ਨੇ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *

%d bloggers like this: