ਪੰਜਾਬ `ਚ ਗ਼ੈਰ-ਕਾਨੂੰਨੀ ਕਾਲੋਨੀਆਂ ਨੇਮਬੱਧ ਕਰਨ ਦੀ ਨੀਤੀ `ਤੇ ਸਹਿਮਤੀ

ss1

ਪੰਜਾਬ `ਚ ਗ਼ੈਰ-ਕਾਨੂੰਨੀ ਕਾਲੋਨੀਆਂ ਨੇਮਬੱਧ ਕਰਨ ਦੀ ਨੀਤੀ `ਤੇ ਸਹਿਮਤੀ

ਪੰਜਾਬ `ਚ ਗ਼ੈਰ-ਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਤਿਆਰ ਕੀਤੀ ਗਈ ਨਵੀਂ ਨੀਤੀ `ਤੇ ਨਿੱਠ ਕੇ ਹੋਏ ਵਿਚਾਰ-ਵਟਾਂਦਰੇ ਤੋਂ ਬਾਅਦ ਸਹਿਮਤੀ ਹੋ ਗਈ ਹੈ। ਅੱਜ ਇੱਥੇ ਗ਼ੈਰ-ਕਾਨੂੰਨੀ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਮੰਤਰੀਆਂ ਦੇ ਸਮੂਹ ਤੇ ਕਾਲੋਨਾਈਜ਼ਰਾਂ ਨਾਲ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਹੋਈ। ਇਸ ਮੌਕੇ ਕੁਝ ਵਿਧਾਇਕ ਵੀ ਮੌਜੂਦ ਸਨ।

ਮੰਤਰੀ ਨੇ ਦੱਸਿਆ ਕਿ ਵਿਚਾਰ-ਚਰਚਾ ਤੋਂ ਬਾਅਦ ਨੀਤੀ ਵਿੱਚ ਕੁਝ ਤਬਦੀਲੀਆਂ ਕੀਤੀਆਂ ਗਈਆਂ ਅਤੇ ਫਿਰ ਸਹਿਮਤੀ ਹੋ ਗਈ। ਹੁਣ ਇਸ ਨੀਤੀ ਦੇ ਖਰੜੇ ਵਿੱਚ ਲੋੜੀਂਦੀਆਂ ਤਬਦੀਲੀਆਂ ਕਰ ਕੇ ਉਸ ਨੂੰ ਮੁੱਖ ਮੰਤਰੀ ਕੋਲ ਭੇਜਿਆ ਜਾਵੇਗਾ ਅਤੇ ਉਸ ਤੋਂ ਬਾਅਦ ਮੰਤਰੀ ਮੰਡਲ ਦੀ ਪ੍ਰਵਾਨਗੀ ਲਈ ਪੇਸ਼ ਕੀਤਾ ਜਾਵੇਗਾ।

ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਨੀਤੀ ਨੂੰ ਅੰਤਿਮ ਰੂਪ ਦਿੰਦੇ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਤੇ ਚੋਣ ਮੈਨੀਫ਼ੈਸਟੋ ਦੇ ਵਾਅਦਿਆਂ ਨੂੰ ਧਿਆਨ `ਚ ਰੱਖਦਿਆਂ ਆਮ ਲੋਕਾਂ ਦੇ ਹਿਤਾਂ ਅਤੇ ਕਾਲੋਨਾਇਜ਼ਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ।

Share Button

Leave a Reply

Your email address will not be published. Required fields are marked *