ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Tue. Jun 2nd, 2020

ਪੰਜਾਬ ‘ਚ ਨਸ਼ਿਆਂ ਦਾ ਕਹਿਰ, ਹੁਣ ਪਠਾਨਕੋਟ ਦਾ ਨੌਜਵਾਨ ਚੜ੍ਹਿਆ ਭੇਟ

ਪੰਜਾਬ ‘ਚ ਨਸ਼ਿਆਂ ਦਾ ਕਹਿਰ, ਹੁਣ ਪਠਾਨਕੋਟ ਦਾ ਨੌਜਵਾਨ ਚੜ੍ਹਿਆ ਭੇਟ

overdose-580x395ਪਠਾਨਕੋਟ: ਪਿਛਲੇ ਕੁਝ ਦਿਨਾਂ ‘ਚ ਹੀ ਪੰਜਾਬ ‘ਚ ਨਸ਼ਿਆਂ ਦੀ ਲਪੇਟ ‘ਚ ਆ ਕੇ ਕਈ ਨੌਜਵਾਨ ਆਪਣੀ ਜਾਨ ਗਵਾ ਚੁੱਕੇ ਹਨ। ਤਾਜ਼ਾ ਮਾਮਲੇ ‘ਚ ਪਠਾਨਕੋਟ ਦੇ ਪਿੰਡ ਕੋਤਰਪੁਰ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਮੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਨੌਜਵਾਨ ਦੀ ਮ੍ਰਿਤਕ ਦੇਹ ਪਿੰਡ ਨੇੜੇ ਹੀ ਝਾੜੀਆਂ ‘ਚੋਂ ਬਰਾਮਦ ਕੀਤਾ ਗਈ ਹੈ। ਉਸ ਕੋਲ ਹੀ ਸਰਿੰਜ ਪਈ ਹੋਈ ਸੀ ਜਿਸ ਤੋਂ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ। ਫਿਲਹਾਲ ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਦੱਸ ਦਈਏ ਕਿ ਪਿਛਲੇ ਹਫਤੇ ‘ਚ ਹੀ ਪੰਜਾਬ ‘ਚ ਲਗਪਗ 10 ਨੌਜਵਾਨਾਂ ਦੀ ਮੌਤ ਨਸ਼ੇ ਦੀ ਵਾਧ-ਘਾਟ ਦੇ ਚੱਲਦਿਆਂ ਹੋਈ ਹੈ। ਪਰ ਸਰਕਾਰ ਇਸ ਮੁੱਦੇ ‘ਤੇ ਅਜੇ ਵੀ ਗੰਭੀਰ ਹੁੰਦੀ ਦਿਖਾਈ ਨਹੀਂ ਦੇ ਰਹੀ। ਹਾਲਾਂਕਿ ਵਿਰੋਧੀ ਧਿਰਾਂ ਲਗਾਤਾਰ ਸਰਕਾਰ ਨੂੰ ਇਸ ਮੁੱਦੇ ‘ਤੇ ਘੇਰ ਰਹੀਆਂ ਹਨ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਗੁਟਕਾ ਸਾਹਿਬ ਹੱਥਾਂ ‘ਚ ਫੜ੍ਹ ਸਹੁੰ ਚੁੱਕੀ ਸੀ ਕਿ ਉਹ 4 ਹਫਤਿਆਂ ‘ਚ ਨਸ਼ੇ ਨੂੰ ਜੜ੍ਹੋਂ ਖਤਮ ਕਰ ਦੇਣਗੇ ਪਰ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਉਨ੍ਹਾਂ ਦੀ ਸਹੁੰ ਵੀ ਚੋਣ ਜਿੱਤਣ ਦਾ ਇਕ ਢਕਵੰਜ ਹੀ ਸਾਬਤ ਹੋਇਆ ਹੈ।

Leave a Reply

Your email address will not be published. Required fields are marked *

%d bloggers like this: