Wed. Jul 24th, 2019

ਪੰਜਾਬ ‘ਚ ਸਰਕਾਰ ਨਾਂ ਦੀ ਕੋਈ ਸ਼ੈਅ ਨਹੀ, ਝੂਠੇ ਪਰਚੇ ਦਰਜ ਕਰਕੇ ਵਰਕਰਾਂ ਨੂੰ ਡਰਾਇਆ ਧਮਕਾਇਆ ਜਾ ਰਿਹੈ – ਸੁਖਬੀਰ ਬਾਦਲ

ਪੰਜਾਬ ‘ਚ ਸਰਕਾਰ ਨਾਂ ਦੀ ਕੋਈ ਸ਼ੈਅ ਨਹੀ, ਝੂਠੇ ਪਰਚੇ ਦਰਜ ਕਰਕੇ ਵਰਕਰਾਂ ਨੂੰ ਡਰਾਇਆ ਧਮਕਾਇਆ ਜਾ ਰਿਹੈ – ਸੁਖਬੀਰ ਬਾਦਲ
ਵਰਕਰ ਮਿਲਣੀ ਪ੍ਰੋਗਰਾਮ ਤਹਿਤ ਪਹੁੰਚੇ ਫਿਰੋਜ਼ਪੁਰ ਸ਼ਹਿਰੀ ਹਲਕੇ ‘ਚ
ਸੁਖਪਾਲ ਨੰਨੂ ਦੀ ਅਗਵਾਈ ਵਿੱਚ ਸੈਂਕੜੇ ਵਰਕਰਾਂ ਨੇ ਕੀਤਾ ਗਰਮਜੋਸ਼ੀ ਨਾਲ ਸਵਾਗਤ

ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਸ਼ੈਅ ਨਜ਼ਰ ਨਹੀ ਆ ਰਹੀ ਜਦ ਕਿ ਸਿਆਸੀ ਰੰਜਿਸ਼ਬਾਜੀ ਦੇ ਚੱਲਦਿਆਂ ਵਿਰੋਧੀਆਂ ਖਿਲਾਫ ਧੜਾਧੜ ਪਰਚੇ ਦਰਜ ਕਰਕੇ ਅਕਾਲੀ ਭਾਜਪਾ ਵਰਕਰਾਂ ਨੂੰ ਡਰਾਇਆ ਜਾ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਅੱਜ  ਏਥੇ ਪ੍ਰਗਟ ਕੀਤੇ। ਸ੍ਰ: ਬਾਦਲ ਅੱਜ ਏਥੇ ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਅਕਾਲੀ ਭਾਜਪਾ ਵਰਕਰਾਂ ਨਾਲ ਨਿੱਜੀ ਮਿਲਣੀ ਅਤੇ ਵਰਕਰਾਂ ਦੀਆਂ ਦੁੱਖ ਤਕਲੀਫਾਂ ਸੁਣਨ ਲਈ ਆਏ ਹੋਏ ਸਨ। ਅਕਾਲੀ ਸੁਪਰੀਮੋ ਦਾ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿੱਚ ਆਉਣ ‘ਤੇ ਭਾਜਪਾ ਦੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ਼ ਸੁਖਪਾਲ ਸਿੰਘ ਨੰਨੂ ਦੀ ਅਗਵਾਈ ਵਿੱਚ ਹਜ਼ਾਰਾਂ ਨੌਜਵਾਨਾਂ ਨੇ ਸ਼੍ਰ: ਨੰਨੂ ਦੀ ਕੋਠੀ ਦੇ ਬਾਹਰ ਪੂਰੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਸੈਂਕੜੇ ਮੋਟਰ ਸਾਈਕਲਾਂ ਦੇ ਕਾਫਲੇ ਨਾਲ ਫ਼ਿਰੋਜ਼ਪੁਰ ਸ਼ਹਿਰ ਵਿਖੇ ਰੋਡ ਸ਼ੋਅ ਕੀਤਾ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਅਸੀਸਪ੍ਰੀਤ ਸਿੰਘ ਸਾਈਆਂ ਵਾਲਾ ਅਤੇ ਸਮੁੱਚੀ ਟੀਮ ਵੱਲੋਂ ਸਨਮਾਨਿਤ ਵੀ ਕੀਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਾਦਲ ਪਰਿਵਾਰ ਦੇ ਕਿਸੇ ਮੈਂਬਰ ਵੱਲੋਂ ਫ਼ਿਰੋਜ਼ਪੁਰ ਲੋਕ ਸਭਾ ਸੀਟ ਲੜਨ ਸਬੰਧੀ ਪੁੱਛੇ ਸਵਾਲ ‘ਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕਿਹਾ ਕਿ ਹਾਲੇ ਕਿਸੇ ਵੀ ਸੀਟ ਬਾਰੇ ਕੁਝ ਕਹਿਣਾ ਸਮੇਂ ਤੋਂ ਪਹਿਲਾਂ ਦੀ ਗੱਲ ਹੈ ਅਤੇ ਸਮਾਂ ਆਉਣ ‘ਤੇ ਦੋਹਾਂ ਪਾਰਟੀਆਂ ਵੱਲੋਂ ਸਾਂਝੇ ਤੌਰ ‘ਤੇ ਉਮੀਦਵਾਰ ਖੜੇ ਕਰਨ ਦਾ ਫੈਸਲਾ ਕੀਤਾ ਜਾਵੇਗਾ। ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਵੱਲੋਂ ਉਹਨਾਂ ‘ਤੇ ਲਾਏ ਜਾ ਰਹੇ ਇਲਜ਼ਾਮਾਂ ਬਾਰੇ ਸੁਖਬੀਰ ਬਾਦਲ ਨੇ ਇੱਕ ਟੁੱਕ ਜਵਾਬ ਦਿੱਤਾ ਕਿ ‘ਕੌਣ ਕੁਲਬੀਰ? ‘ ਮੈਂ ਕਿਸੇ ਨੂੰ ਨਹੀ ਜਾਣਦਾ। ਅਕਾਲੀ ਪ੍ਰਧਾਨ ਸੁਖਬੀਰ ਬਾਦਲ ਨੇ ਵਰਕਰਾਂ ਨਾਲ ਵੱਖ ਵੱਖ ਟੇਬਲਾਂ ‘ਤੇ ਜਾ ਉਹਨਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਅਤੇ ਪਾਰਟੀ ਵਰਕਰਾਂ ਨੂੰ ਹੌਸਲਾ ਦਿੰਦਿਆਂ ਆ ਰਹੀਆਂ ਚੋਣਾਂ ਦੀ ਤਿਆਰੀ ਲਈ ਜੀਅ ਜਾਨ ਨਾਲ ਡੱਟ ਜਾਣ ਲਈ ਕਿਹਾ। ਇਸ ਮੌਕੇ ਉਹਨਾਂ ਨਾਲ  ਸੁਖਪਾਲ ਸਿੰਘ ਨੰਨੂ, ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ, ਸਾਬਕਾ ਵਿਧਾਇਕ ਜੁਗਿੰਦਰ ਸਿੰਘ ਜਿੰਦੂ, ਵਰਦੇਵ ਸਿੰਘ ਨੋਨੀ ਮਾਨ, ਅਵਤਾਰ ਸਿੰਘ ਜ਼ੀਰਾ, ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਸੀਸਪ੍ਰੀਤ ਸਿੰਘ ਸਾਈਆਂਵਾਲਾ, ਯੂਥ ਦਿਹਾਤੀ ਪ੍ਰਧਾਨ ਸੁਰਿੰਦਰ ਸਿੰਘ ਬੱਬੂ, ਸੀਨੀਅਰ ਅਕਾਲੀ ਆਗੂ ਰਤਿੰਦਰ ਸਿੰਘ ਸਾਈਆਂਵਾਲਾ, ਦਿਹਾਤੀ ਮੰਡਲ ਪ੍ਰਧਾਨ ਕਿੱਕਰ ਸਿੰਘ ਕੁਤਬੇ ਵਾਲਾ, ਗੁਰਜੀਤ ਸਿੰਘ ਚੀਮਾ, ਦਿਲਬਾਗ ਸਿੰਘ ਵਿਰਕ, ਕੰਵਲਜੀਤ ਸਿੰਘ ਢੋਲੇਵਾਲ, ਪੂਰਨ ਸਿੰਘ ਜੋਸਨ ਕੌਸਲਰ, ਬੇਅੰਤ ਸਿੰਘ ਕੌਸਲਰ, ਨਾਇਬ ਸਿੰਘ ਗਿੱਲ, ਸੁਖਮਿੰਦਰ ਸਿੰਘ ਲਾਡੂ, ਬਲਕਾਰ ਸਿੰਘ ਢਿੱਲੋਂ, ਪੱਪੂ ਕਤਵਾਲ, ਅੰਗਰੇਜ਼ ਸਿੰਘ ਮਿੰਟੂ ਦੁਲਚੀ ਕੇ, ਬਲਵਿੰਦਰ ਸਿੰਘ ਬਸਤੀ ਰਾਮ ਲਾਲ, ਹੀਰਾ ਪੁੱਗਲ ਸਾਬਕਾ ਜ਼ਿਲ੍ਹਾ ਪ੍ਰਧਾਨ ਕਿਸਾਨ ਮੋਰਚਾ, ਗਗਨ ਸਿੰਘ ਸਾਬਕਾ ਸਰਪੰਚ, ਰਾਜਬੀਰ ਸਿੰਘ ਉੱਪਲ, ਲਖਵੀਰ ਸਿੰਘ, ਸੁਖਦੇਵ ਸਿੰਘ ਭੱਦਰੂ, ਅੰਗਰੇਜ਼ ਸਿੰਘ ਕੋਟੀਆ, ਸੁਖਦੇਵ ਸਿੰਘ ਲਾਇਲਪੁਰੀ, ਲਾਲ ਸਿੰਘ ਜੋਸਨ, ਚੰਦੂ ਰਾਮ ਕੌਸਲਰ ਆਦਿ ਵੱਡੀ ਗਿਣਤੀ ਵਿੱਚ ਅਕਾਲੀ ਭਾਜਪਾ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *

%d bloggers like this: