Sun. Sep 15th, 2019

ਪੰਜਾਬ ‘ਚ 2.8 ਕਰੋੜ ਵੋਟਰ ਕਰਨਗੇ 278 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ

ਪੰਜਾਬ ‘ਚ 2.8 ਕਰੋੜ ਵੋਟਰ ਕਰਨਗੇ 278 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ

ਪੰਜਾਬ ਦੀਆਂ ਸਾਰੀਆਂ 13 ਤੇ ਚੰਡੀਗੜ੍ਹ ਦੀ ਇਕ ਸੰਸਦੀ ਸੀਟ ‘ਤੇ ਐਤਵਾਰ 19 ਮਈ ਨੂੰ ਵੋਟਾਂ ਪੈਣਗੀਆਂ। ਮਤਦਾਨ ਲਈ ਲਗਪਗ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੋਲਿੰਗ ਪਾਰਟੀਆਂ ਰਵਾਨਾ ਹੋਣ ਲੱਗੀਆਂ ਹਨ। ਪੰਜਾਬ ਦੀਆਂ 13 ਸੰਸਦੀ ਸੀਟਾਂ ਲਈ ਕੁੱਲ੍ਹ 278 ਉਮੀਦਵਾਰ ਚੋਣ ਮੈਦਾਨ ਵਿਚ ਹਨ ਜਿਨ੍ਹਾਂ ਦੀ ਕਿਸਮਤ ਦਾ ਫੈਸਲਾ 2,07,81,211 ਵੋਟਰ ਕਰਨਗੇ। ਇਨ੍ਹਾਂ ਵੋਟਰਾਂ ਵਿਚ ਪੁਰਸ਼ ਵੋਟਰ 1,09,50,735, ਮਹਿਲਾ ਵੋਟਰ 9,82,916 ਅਤੇ ਥਰਡ ਜੈਂਡਰ ਦੇ 560 ਵੋਟਰ ਹਨ। ਇਨ੍ਹਾਂ ਵਿਚੋਂ 3,94,780 ਵੋਟਰ ਪਹਿਲੀ ਵਾਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। 278 ਉਮੀਦਵਾਰਾਂ ‘ਚੋਂ 254 ਪੁਰਸ਼ ਅਤੇ 24 ਔਰਤਾਂ ਹਨ। ਚੋਣ ਅਮਲ ਨੂੰ ਨੇਪਰੇ ਚਾੜਨ ਲਈ 1.25 ਲੱਖ ਮੁਲਾਜ਼ਮ ਅਤੇ 1 ਲੱਖ ਤੋਂ ਵੱਧ ਪੁਲਿਸ ਮੁਲਾਜ਼ਮ ਸਮੇਤ ਨੀਮ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।

ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਜਲੰਧਰ (ਰਿਜ਼ਰਵ), ਹੁਸ਼ਿਆਰਪੁਰ (ਰਿਜ਼ਰਵ), ਸ੍ਰੀ ਅਨੰਦਪੁਰ ਸਾਹਿਬ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ (ਰਿਜ਼ਰਵ), ਫ਼ਰੀਦਕੋਟ (ਰਿਜ਼ਰਵ), ਫਿਰੋਜ਼ਪੁਰ, ਬਠਿੰਡਾ, ਸੰਗਰੂਰ, ਪਟਿਆਲਾ ਤੇ ਚੰਡੀਗੜ੍ਹ ਵਿਚ ਸੱਤਵੇਂ ਗੇੜ ਵਿਚ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਮਤਦਾਨ ਹੋਵੇਗਾ। ਇਨ੍ਹਾਂ ਵਿਚ 9 ਆਮ ਵਰਗ ਅਤੇ 4 ਸੀਟਾਂ ਰਾਖਵੀਆਂ ਹਨ। ਪੰਜਾਬ ਵਿਚ ਕੁੱਲ 2,08,92,674 ਵੋਟਰ ਹਨ, ਜਿਨ੍ਹਾਂ ਵਿਚੋਂ 1,10,59,828 ਪੁਰਸ਼ ਵੋਟਰ; 98,32,286 ਮਹਿਲਾ ਵੋਟਰ ਅਤੇ 560 ਮਤਦਾਤਾ ਥਰਡ ਜੈਂਡਰ ਦੇ ਹਨ।

Leave a Reply

Your email address will not be published. Required fields are marked *

%d bloggers like this: