ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sun. Jul 5th, 2020

ਪੰਜਾਬ ‘ਚ 30 ਜੂਨ ਤੱਕ ਵਧਾਇਆ ਲਾਕਡਾਊਨ ,ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਐਲਾਨ

ਪੰਜਾਬ ‘ਚ 30 ਜੂਨ ਤੱਕ ਵਧਾਇਆ ਲਾਕਡਾਊਨ ,ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਸੂਬੇ ਵਿੱਚ ਲਾਕਡਾਊਨ ਵਿੱਚ 4 ਹਫ਼ਤੇ ਦਾ ਵਾਧਾ ਕਰ ਦਿੱਤਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੇ ਅਧੀਨ ਕੁਝ ਹੋਰ ਢਿੱਲ ਦੇ ਨਾਲ ਪੰਜਾਬ ਵਿਚ 30 ਜੂਨ ਤੱਕ ਲਾਕਡਾਊਨ ਦੀ ਮਿਆਦ ਵਧਾ ਦਿੱਤੀ ਹੈ।

ਮੁੱਖ ਮੰਤਰੀ ਨੇ ਸਿਹਤ ਮਾਹਰਾਂ, ਉੱਚ ਅਧਿਕਾਰੀਆਂ ਅਤੇ ਕੈਬਨਿਟ ਮੰਤਰੀਆਂ ਭਾਰਤ ਭੂਸ਼ਣ ਆਸ਼ੂ, ਬਲਬੀਰ ਸਿੰਘ ਸਿੱਧੂ ਅਤੇ ਤ੍ਰਿਪਤ ਸਿੰਘ ਬਾਜਵਾ ਦੇ ਨਾਲ ਵੀਡੀਓ ਕਾਨਫਰੰਸ ਰਾਹੀਂ ਕੋਰੋਨਾ ਸਥਿਤੀ ਦੇ ਜ਼ਮੀਨੀ ਮੁਲਾਂਕਣ ਤੋਂ ਬਾਅਦ ਫ਼ੈਸਲੇ ਦਾ ਐਲਾਨ ਕੀਤਾ। ਇਹ ਕਦਮ ਵੀ ਕੇਂਦਰ ਸਰਕਾਰ ਦੇ ਦੇਸ ਵਿਆਪੀ ਲਾਕਡਾਊਨ 31 ਮਈ ਤੋਂ ਅੱਗੇ ਵਧਾਉਣ ਦੇ ਫੈਸਲੇ ਨਾਲ ਮੇਲ ਖਾਂਦਾ ਹੈ।

ਕੈਪਟਨ ਅਮਰਿੰਦਰ ਨੇ ਬਾਅਦ ਵਿਚ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਕਿਹਾ ਕਿ ਕੋਵਿਡ ਦਾ ਡਰ ਅਜੇ ਖਤਮ ਨਹੀਂ ਹੋਇਆ ਅਤੇ ਜੇ ਜਰੂਰੀ ਹੋਇਆ ਤਾਂ ਉਹ ਪੰਜਾਬੀਆਂ ਦੀ ਜਾਨ ਬਚਾਉਣ ਲਈ ਸਖਤ ਕਦਮ ਚੁੱਕਦੇ ਰਹਿਣਗੇ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: