ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Thu. Jun 4th, 2020

ਪੰਜਾਬ ਦੀਆਂ ਜ਼ਿਮਨੀ ਚੋਣਾਂ ‘ਚ ਕਾਂਗਰਸ ਦੀ ਹੋਵੇਗੀ ਜਿੱਤ: ਕੈਪਟਨ

ਪੰਜਾਬ ਦੀਆਂ ਜ਼ਿਮਨੀ ਚੋਣਾਂ ‘ਚ ਕਾਂਗਰਸ ਦੀ ਹੋਵੇਗੀ ਜਿੱਤ: ਕੈਪਟਨ

ਲੁਧਿਆਣਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੁਧਿਆਣਾ ਸਥਿਤ ਪੰਜਾਬ ਯੂਨੀਵਰਸਿਟੀ ਵਿੱਚ ਕਿਸਾਨ ਤੇ ਪਸ਼ੂ-ਪਾਲਣ ਮੇਲੇ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਉਨ੍ਹਾਂ ਨੇ ਮੇਲੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਇਸ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਕਿਸਾਨਾਂ ਨੂੰ ਦੇਖ ਕੇ ਬਹੁਤ ਖ਼ੁਸ਼ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਸਰਕਾਰ ਦੇ ਵੱਖੋ-ਵੱਖਰੇ ਕਦਮਾਂ ਰਾਹੀਂ ਨਵੀਆਂ ਤੇ ਵਾਤਾਵਰਣ-ਪੱਖੀ ਤਕਨੀਕਾਂ ਵੱਲ ਅੱਗੇ ਵੱਧ ਰਿਹਾ ਹੈ ।

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਹੈਪੀ ਸੀਡਰ ਦੀ ਵਰਤੋਂ ਕਰਨ ਬਾਰੇ ਕਹਿ ਕੇ ਉਨ੍ਹਾਂ ਨੂੰ ਝੋਨੇ ਦੀ ਪਰਾਲ਼ੀ ਨਾ ਸੜਨ ਦੀ ਸਲਾਹ ਵੀ ਦਿੱਤੀ, ਪਰ ਕੁਝ ਕਿਸਾਨਾਂ ਨੇ ਉਨ੍ਹਾਂ ਦੀ ਇਸ ਸਲਾਹ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ । ਇਸ ਤੋਂ ਇਲਾਵਾ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ 21 ਅਕਤੂਬਰ ਨੂੰ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਵਿੱਚ ਆਸਾਨੀ ਨਾਲ ਜਿੱਤ ਹਾਸਿਲ ਕਰ ਲਵੇਗੀ ।

ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਜਿਵੇਂ ਪੰਜਾਬ ਦੀ ਜਨਤਾ ਨੇ ਵਿਰੋਧੀ ਪਾਰਟੀਆਂ ਨੂੰ ਰੱਦ ਕੀਤਾ ਸੀ, ਉਸੇ ਤਰ੍ਹਾਂ ਹੁਣ ਜ਼ਿਮਨੀ ਚੋਣਾਂ ਵਿੱਚ ਵੀ ਕਾਂਗਰਸ ਪਾਰਟੀ ਨੂੰ ਹੀ ਜਿੱਤ ਹਾਸਿਲ ਹੋਵੇਗੀ । ਦੱਸ ਦੇਈਏ ਕਿ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ । ਜਿਸਦੇ ਲਈ 23 ਸਤੰਬਰ ਤੋਂ ਨਾਮਜ਼ਦਗੀਆਂ ਭਰੀਆਂ ਜਾਣਗੀਆਂ ਤੇ 24 ਅਕਤੂਬਰ ਨੂੰ ਇਨ੍ਹਾਂ ਚੋਣਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ । ਪੰਜਾਬ ਵਿੱਚ ਇਹ ਚੋਣਾਂ ਜਲਾਲਾਬਾਦ, ਫਗਵਾੜਾ, ਦਾਖਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟ ‘ਤੇ ਹੋਣ ਜਾ ਰਹੀਆਂ ਹਨ ।

Leave a Reply

Your email address will not be published. Required fields are marked *

%d bloggers like this: