ਪੰਜਾਬ ਦੀ ਅਮਨ ਕਾਨੂੰਨ ਦੀ ਵਿਵਸਥਾ ਬੇਕਾਬੂ ਹੋ ਚੁਕੀ ਹੈ : ਮਜੀਠੀਆ

ss1

ਪੰਜਾਬ ਦੀ ਅਮਨ ਕਾਨੂੰਨ ਦੀ ਵਿਵਸਥਾ ਬੇਕਾਬੂ ਹੋ ਚੁਕੀ ਹੈ : ਮਜੀਠੀਆ

ਮਜੀਠੀਆ ਅਤੇ ਰਣੀਕੇ ਨੇ ਅਕਾਲੀ ਸਰਪੰਚ ਸ: ਗੁਰਪਿੰਦਰ ਸਿੰਘ ਲਾਲੀ ਦੇ ਗ੍ਰਹਿ ਵਿਖੇ ਪਰਿਵਾਰਕ ਮੈਂਬਰਾਂ ਨਾਲ ਦੁਖ ਸਾਂਝਾ ਕੀਤਾ

ਸਾਬਕਾ ਮੰਤਰੀ ਅਤੇ ਹਲਕਾ ਮਜੀਠਾ ਦੇ ਵਿਧਾਇਕ ਸ: ਬਿਕਰਮ ਸਿੰਘ ਮਜੀਠੀਆ ਨੇ ਰਾਜ ‘ਚ ਅਮਨ ਕਾਨੂੰਨ ਦੀ ਦਿਨੋਂ ਦਿਨ ਵਿਗੜ ਰਹੀ ਹਾਲਤ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਤਹਿਤ ਅਕਾਲੀ ਵਰਕਰਾਂ ‘ਤੇ ਕੀਤੇ ਜਾ ਰਹੇ ਹਮਲਿਆਂ ਨੂੰ ਰੋਕਣ ਪ੍ਰਤੀ ਸੰਜੀਦਗੀ ਦੀ ਅਣਹੋਂਦ ਅਤੇ ਗੁੰਡਾਗਰਦੀ ਨੂੰ ਸਰਪ੍ਰਸਤੀ ਦੇਣ ਕਾਰਨ ਅੱਜ ਪੰਜਾਬ ਦੀ ਅਮਨ ਕਾਨੂੰਨ ਦੀ ਵਿਵਸਥਾ ਬੇਕਾਬੂ ਹੋ ਚੁੱਕੀ ਹੈ।
ਸ: ਮਜੀਠੀਆ ਅਤੇ ਸਾਬਕਾ ਮੰਤਰੀ ਸ: ਗੁਲਜ਼ਾਰ ਸਿੰਘ ਰਣੀਕੇ ਅੱਜ ਪਿੰਡ ਝੀਤਾ ਕਲਾਂ ਵਿਖੇ ਬੀਤੇ ਦਿਨੀਂ ਸਿਆਸੀ ਰੰਜਸ਼ ਤਹਿਤ ਮਾਰੇ ਗਏ ਅਕਾਲੀ ਸਰਪੰਚ ਸ: ਗੁਰਪਿੰਦਰ ਸਿੰਘ ਲਾਲੀ ਦੇ ਗ੍ਰਹਿ ਵਿਖੇ ਉਹਨਾਂ ਦੇ ਪਿਤਾ ਸ: ਗੁਰਦਿਆਲ ਸਿੰਘ ਅਤੇ ਪਰਿਵਾਰਕ  ਮੈਂਬਰਾਂ ਨਾਲ ਦੁਖ ਸਾਂਝਾ ਕਰਨ ਆਏ ਸਨ ਨੇ ਸ: ਲਾਲੀ ਸਰਪੰਚ ਦੇ ਦਿਨ ਦਿਹਾੜੇ ਹੋਏ ਕਤਲ ਪ੍ਰਤੀ ਗਹਿਰੇ ਦੁਖ ਦਾ ਪ੍ਰਗਟਾਵਾ ਕਰਦਿਆਂ ਉਕਤ ਕਤਲ ਦੀ ਸਖ਼ਤ ਨਿੰਦਾ ਕੀਤੀ । ਸ: ਮਜੀਠੀਆ ਨੇ ਪੀੜਤ ਪਰਿਵਾਰ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਮੈਂ ਅਤੇ ਅਕਾਲੀ ਦਲ ਦੀ ਪੂਰੀ ਪਾਰਟੀ ਪਰਿਵਾਰ ਨਾਲ ਖੜੀ ਹੈ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਨਿੱਜੀ ਤੌਰ ‘ਤੇ ਇਸ ਕੇਸ ਨੂੰ ਹੱਥ ‘ਚ ਲੈਂਦਿਆਂ ਉੱਚ ਅਦਾਲਤ ਤਕ ਕਾਨੂੰਨੀ ਚਾਰਾਜੋਈ ਕੀਤੀ ਜਾਵੇਗੀ ਅਤੇ ਹਰ ਹਾਲ ਵਿੱਚ ਇਨਸਾਫ਼ ਲਿਆ ਜਾਵੇਗਾ। ਉਹਨਾਂ ਕਾਂਗਰਸੀਆਂ ਵੱਲੋਂ ਦੋਸ਼ੀਆਂ ਨੂੰ ਬਚਾਉਣ ਪ੍ਰਤੀ ਸਾਜ਼ਿਸ਼ਾਂ ਦੀ ਨਿਖੇਧੀ ਕਰਦਿਆਂ ਉਕਤ ਕਤਲ ਕੇਸ ਵਿੱਚ ਕਾਂਗਰਸ ਦੀ ਸ਼ਮੂਲੀਅਤ ਨਾ ਹੋਣ ਪ੍ਰਤੀ ਉਹਨਾਂ ਦੇ ਬਿਆਨਾਂ ਨੂੰ ਮੁੱਢੋਂ ਖਾਰਜ ਕਰਦਿਆਂ ਕਿਹਾ ਕਿ ਉਹ ਕਾਂਗਰਸੀਆਂ ਦੀਆਂ ਚਾਲਾਂ ਨੂੰ ਚੰਗੀ ਤਰਾਂ ਸਮਝ ਦੇ ਹਨ । ਪਰ ਜੇ ਕਾਂਗਰਸੀ ਸੱਚੇ ਹਨ ਤਾਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਅਤੇ ਉਹਨਾਂ ਨੂੰ ਸਖ਼ਤ ਸਜਾਵਾਂ ਦਿਵਾਉਣ ਲਈ ਇਹਨਾਂ ਨੂੰ ਅਕਾਲੀ ਦਲ ਨਾਲ ਮਿਲ ਕੇ ਧਰਨਾ ਦੇਣ ਲਈ ਅੱਗੇ ਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਪਤਾ ਹੈ ਕਿ ਕਾਂਗਰਸੀ ਅਜਿਹਾ ਨਹੀਂ ਕਰਨਗੇ।  ਸ: ਮਜੀਠੀਆ ਨੇ ਮੌਕੇ ‘ਤੇ ਐੱਸ ਐੱਸ ਪੀ ਅੰਮ੍ਰਿਤਸਰ ਦਿਹਾਤੀ ਨਾਲ ਫੋਨ ‘ਤੇ ਗਲ ਕਰਦਿਆਂ ਦੋਸ਼ੀਆਂ ਨੂੰ ਤੁਰੰਤ ਗਰਿਫਤਾਰ ਕਰਨ ਦੀ ਮੰਗ ਕੀਤੀ , ਇਸ ਮੌਕੇ ਪੁਲੀਸ ਮੁਖੀ ਨੇ ਵਿਸ਼ਵਾਸ ਦਿਵਾਇਆ ਕਿ ਦੋਸ਼ੀਆਂ ਨੂੰ ਫੜਨ ‘ਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਬਣਦੀ ਸਜਾ ਦਿਵਾਈ ਜਾਵੇਗੀ।

ਸ: ਮਜੀਠੀਆ ਨੇ ਸਿਆਸੀ ਰੰਜਸ਼ ਕਾਰਨ ਰਾਜ ਦੇ ਕੋਨੇ ਕੋਨੇ ‘ਚ ਅਕਾਲੀ ਵਰਕਰਾਂ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਅਤੇ ਪਾਏ ਜਾ ਰਹੇ ਝੂਠੇ ਕੇਸਾਂ ਪ੍ਰਤੀ ਚਿੰਤਾ ਅਤੇ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਪੁਲੀਸ ਪ੍ਰਸ਼ਾਸਨ ਆਪਣੇ ਫਰਜ਼ਾਂ ਨੂੰ ਨਿਭਾਉਣ ‘ਚ ਅਵੇਸਲੀ ਹੋ ਰਹੀ ਹੈ ਉਹਨਾਂ ਕਿਹਾ ਕਿ ਪੀੜਤਾਂ ਦੇ ਹੱਕ ਅਤੇ ਇੰਕਸ਼ਾਫ਼ ਲਈ ਅਕਾਲੀ ਦਲ ਕਾਨੂੰਨੀ ਚਾਰਾਜੋਈ ਕਰੇਗੀ ਅਤੇ ਗਲਤ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਕਟਹਿਰੇ ‘ਚ ਖੜੇ ਕੀਤੇ ਜਾਣਗੇ।ਉਹਨਾਂ ਕਿਹਾ ਕਿ ਅੱਜ ਲੋਕ ਤੰਗ ਪ੍ਰੇਸ਼ਾਨ ਹਨ ਜੇ ਇਹੀ ਹਾਲ ਅਤੇ ਰਵਈਆ ਰਿਹਾ ਤਾਂ ਲੋਕ ਸਭਾ ਦੀਆਂ ਚੋਣਾਂ ‘ਚ ਲੋਕ ਕਾਂਗਰਸ ਨੂੰ ਸਬਕ ਸਿਖਾ ਦੇਣਗੇ।
ਇਸ ਮੌਕੇ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਸਾਬਕਾ ਮੰਤਰੀ ਤੋਂ ਇਲਾਵਾ ਸ: ਤਲਬੀਰ ਸਿੰਘ ਗਿੱਲ, ਮੇਜਰ ਸ਼ਿਵੀ ਸਮੇਤ ਨੇੜਲੇ ਪਿੰਡਾਂ ਦੇ ਦਰਜਨਾਂ ਪੰਚ ਸਰਪੰਚ ਮੌਜੂਦ ਸਨ।

Share Button

Leave a Reply

Your email address will not be published. Required fields are marked *