Mon. Sep 23rd, 2019

ਪੰਜਾਬ ਦੇ ਪਾਣੀਆਂ ਨਾਲ ਛੇੜਛਾੜ ਕੀਤੀ ਤਾਂ ਕਿਸਾਨ ਯੂਨੀਅਨ ਕਰੇਗੀ ਸੰਘਰਸ਼

ਪੰਜਾਬ ਦੇ ਪਾਣੀਆਂ ਨਾਲ ਛੇੜਛਾੜ ਕੀਤੀ ਤਾਂ ਕਿਸਾਨ ਯੂਨੀਅਨ ਕਰੇਗੀ ਸੰਘਰਸ਼

ਮਲੋਟ, 19 ਅਗਸਤ (ਆਰਤੀ ਕਮਲ) : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਹਰਦੀਪ ਸਿੰਘ ਦੀ ਅਗਵਾਈ ਵਿਚ ਦਾਣਾ ਮੰਡੀ ਮਲੋਟ ਵਿਖੇ ਹੋਈ । ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕੇਂਦਰ ਸਰਕਾਰ ਦੁਆਰਾ ਪੰਜਾਬ ਦੇ ਪਾਣੀਆਂ ਲਈ ਬਣਾਈ ਕਮੇਟੀ ਦੀ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਅਗਰ ਪੰਜਾਬ ਦੇ ਪਾਣੀਆਂ ਨਾਲ ਛੇੜ ਛਾੜ ਕੀਤੀ ਗਈ ਤਾਂ ਕਿਸਾਨ ਯੂਨੀਅਨ ਸੰਘਰਸ਼ ਕਰੇਗੀ।

ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਵੀ ਮੰਗ ਕੀਤੀ ਕਿ ਪੰਜਾਬ ਅੰਦਰ ਇਸ ਸਮੇਂ ਨਕਲੀ ਕੀੜੇਮਾਰ ਦਵਾਈਆਂ ਦੀ ਵਿਕਰੀ ਜੋਰਾਂ ਤੇ ਹੈ ਜਿਸਨੂੰ ਖੇਤੀਬਾੜੀ ਵਿਭਾਗ ਤੇ ਪੰਜਾਬ ਸਰਕਾਰ ਤੁਰੰਤ ਸਖਤ ਕਦਮ ਚੁੱਕੇ ਅਤੇ ਕੰਟਰੌਲ ਕਰੇ । ਇਸ ਮੌਕੇ ਬਲਦੇਵ ਸਿੰਘ ਅਬੁਲਖੁਰਾਣਾ, ਪੂਰਨ ਸਿੰਘ, ਭਜਨ ਸਿੰਘ, ਹਰਬੰਸ ਸਿੰਘ ਸੰਧੂ, ਮੰਗਲ ਸਿੰਘ, ਕਾਰਜ ਸਿੰਘ ਅਤੇ ਬਖਸ਼ੀਸ਼ ਸਿੰਘ ਆਦਿ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ ।

Leave a Reply

Your email address will not be published. Required fields are marked *

%d bloggers like this: