ਪੰਜਾਬ ਦੇ ਪਾਣੀਆ ਤੇ ਸਿਰਫ ਪੰਜਾਬ ਦਾ ਹੱਕ-ਸੰਜੇ ਸਿੰਘ

ss1

ਪੰਜਾਬ ਦੇ ਪਾਣੀਆ ਤੇ ਸਿਰਫ ਪੰਜਾਬ ਦਾ ਹੱਕ-ਸੰਜੇ ਸਿੰਘ

ਸੁਨਾਮ ਉਧਮ ਸਿੰਘ ਵਾਲਾ (ਪ.ਪ.): ਆਮ ਆਦਮੀ ਪਾਰਟੀ ਪੰਜਾਬ ਇੰਚਾਰਜ ਸੰਜੇ ਸਿੰਘ ਨੇ ਇੱਥੇ ਪ੍ਰੈਸ ਕਾਨਫਰੰਸ ਵਿਚ ਬੋਲਦੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਸੂਬੇ ਵਿਚੋਂ ਇੰਸਪੈਕਟਰੀ ਰਾਜ ਦਾ ਖਾਤਮਾ ਕਰ ਦਿੱਤਾ ਜਾਵੇਗਾ ਅਤੇ ਸਾਰੇ ਨਸ਼ੇ ਦੇ ਕਾਰੋਬਾਰੀਆਂ ਅਤੇ ਉਨ੍ਹਾਂ ਦੇ ਸਰਗਨਾ ਨੂੰ ਜੇਲਾਂ ਅੰਦਰ ਡੱਕਿਆ ਜਾਵੇਗਾ। ਸੰਜੇ ਸਿੰਘ ਨੇ ਕਿਹਾ ਕਿ ਮਾਝਾ, ਮਾਲਵਾ ਅਤੇ ਦੁਆਬਾ ਵਿਚ ਆਮ ਪਾਰਟੀ ਦੇ ਹੱਕ ਵਿਚ ਹਨ੍ਹੇਰੀ ਚੱਲ ਰਹੀ ਹੈ ਅਤੇ ਆਉਂਦੀਆਂ ਚੋਣਾ ਵਿਚ ਆਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਵੱਡੇ-ਵੱਡੇ ਥੰਮ ਡਿੱਗਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੁਖਬੀਰ ਬਾਦਲ, ਬਿਕਰਮ ਮਜੀਠੀਆ ਖਿਲਾਫ ਉਮੀਦਵਾਰ ਐਲਾਨ ਦਿੱਤੇ ਗਏ ਹਨ ਅਤੇ ਪ੍ਰਕਾਸ਼ ਸਿੰਘ ਬਾਦਲ ਖਿਲਾਫ ਵੀ ਪਾਰਟੀ ਵੱਡਾ ਉਮੀਦਵਾਰ ਖੜ੍ਹਾ ਕਰੇਗੀ।
ਸੰਜੇ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਟਿਕਟਾਂ ਦੀ ਵੰਡ ਨੂੰ ਲੈ ਕੇ ਪੂਰੀ ਤਰ੍ਹਾਂ ਦੋਫਾੜ ਹੋ ਚੁੱਕੀ ਹੈ ਅਤੇ ਉਹ ਹੁਣ ਤੱਕ ਨਵਜੋਤ ਸਿੰਘ ਸਿੱਧੂ, ਡਾ. ਨਵਜੋਤ ਕੌਰ ਸਿੱਧੂ ਅਤੇ ਪਰਗਟ ਸਿੰਘ ਬਾਰੇ ਕੋਈ ਫੈਸਲਾ ਨਹੀਂ ਲੈ ਸਕੀ। ਲੱਗਦਾ ਹੈ ਕਿ ਪਾਰਟੀ ਅੰਦਰ ਸਭ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਅੰਦਰ 100 ਤੋਂ ਵੱਧ ਸੀਟਾਂ ‘ਤੇ ਜਿੱਤ ਪ੍ਰਾਪਤ ਕਰੇਗੀ। ਸੰਜੇ ਸਿੰਘ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਪੰਜਾਬ ਦੇ ਪਾਣੀਆਂ ‘ਤੇ ਸਿਰਫ ਪੰਜਾਬ ਦੇ ਲੋਕਾਂ ਦਾ ਹੱਕ ਹੈ। ਸੂਬੇ ਵਿਚ ਪਾਣੀ ਡੂੰਘੇ ਹੋਣ ਕਾਰਨ ਲੋਕ ਪਹਿਲਾਂ ਹੀ ਬਿਮਾਰੀਆ ਦਾ ਸ਼ਿਕਾਰ ਹੋ ਰਹੇ ਹਨ ਅਤੇ ਪੰਜਾਬ ਨੂੰ ਪਾਣੀ ਦੀ ਬਹੁਤ ਲੋੜ ਹੈ ਅਤੇ ਸੂਬੇ ਕੋਲ ਵਾਧੂ ਪਾਣੀ ਨਹੀਂ ਹੈ।

Share Button

Leave a Reply

Your email address will not be published. Required fields are marked *