ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਪੰਜਾਬ ਦੇ ਲੋਕਾਂ ਦੀ ਜਿੱਤ ਹੈ, ਕੈਪਟਨ ਸਰਕਾਰ ਵੱਲੋਂ ਪਲਾਜ਼ਮਾ ਵੇਚਣ ਵਾਲਾ ਬੇਤੁਕਾ ਫ਼ੈਸਲਾ ਵਾਪਸ ਲੈਣਾ- ਭਗਵੰਤ ਮਾਨ

ਪੰਜਾਬ ਦੇ ਲੋਕਾਂ ਦੀ ਜਿੱਤ ਹੈ, ਕੈਪਟਨ ਸਰਕਾਰ ਵੱਲੋਂ ਪਲਾਜ਼ਮਾ ਵੇਚਣ ਵਾਲਾ ਬੇਤੁਕਾ ਫ਼ੈਸਲਾ ਵਾਪਸ ਲੈਣਾ- ਭਗਵੰਤ ਮਾਨ

‘ਆਪ’ ਸੰਸਦ ਨੇ ਕੈਪਟਨ ਨੂੰ ਆਤਮ ਚਿੰਤਨ ਕਰਨ ਅਤੇ ਆਰਥਿਕ ਸਲਾਹਕਾਰ ਬਦਲਣ ਦੀ ਸਲਾਹ

ਚੰਡੀਗੜ੍ਹ, 30 ਜੁਲਾਈ 2020: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਵੱਲੋਂ ਦਾਨ ‘ਚ ਲਏ ਪਲਾਜ਼ਮਾ (ਬਲੱਡ ਸੈੱਲ) ਦੀ ਕੋਰੋਨਾ ਮਰੀਜ਼ਾਂ ਕੋਲੋਂ 20 ਹਜ਼ਾਰ ਰੁਪਏ ਪ੍ਰਤੀ ਯੂਨਿਟ ਲੈਣ ਸੰਬੰਧੀ ਫ਼ੈਸਲਾ ਵਾਪਸ ਲਏ ਜਾਣ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਇਸ ਨੂੰ ਲੋਕਾਂ ਦੀ ਜਿੱਤ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ‘ਆਪ’ ਸੰਸਦ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਕਿ ਉਹ ਆਤਮ-ਚਿੰਤਨ ਕਰਕੇ ਅਜਿਹੇ ਹੋਰ ਦਰਜਨਾਂ ਲੋਕ ਮਾਰੂ ਫ਼ੈਸਲਿਆਂ ‘ਤੇ ਵੀ ਨਜ਼ਰਸਾਨੀ ਕਰਨ ਜਿੰਨਾ ਕਰਕੇ ਪੰਜਾਬ ਦੇ ਲੋਕ ਬੁਰੀ ਤਰਾਂ ਪਿਸ ਰਹੇ ਹਨ।

ਵੀਰਵਾਰ ਦੇਰ ਸ਼ਾਮੀ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਰੋਹ ਨੂੰ ਭਾਂਪਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣਾ ਬੇਤੁਕਾ, ਹਾਸੋਹੀਣਾ ਅਤੇ ਤੁਗ਼ਲਕੀ ਫ਼ਰਮਾਨ ਵਾਪਸ ਲੈਣ ਲਈ ਮਜਬੂਰ ਹੋਣਾ ਪੈ ਗਿਆ। ਇਸ ਲਈ ਪੰਜਾਬ ਦੀ ਜਨਤਾ ਅਤੇ ਆਮ ਆਦਮੀ ਪਾਰਟੀ ਦੇ ਸਮੂਹ ਆਗੂ ਅਤੇ ਵਰਕਰ-ਵਲੰਟੀਅਰ ਵਧਾਈ ਦੇ ਪਾਤਰ ਹਨ।

ਭਗਵੰਤ ਮਾਨ ਨੇ ਕਿਹਾ ਕਿ ਜਨਤਾ ਦੇ ਹਿਤਾਂ ਲਈ ਸਰਕਾਰਾਂ (ਪੰਜਾਬ ਅਤੇ ਕੇਂਦਰ) ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਆਮ ਆਦਮੀ ਪਾਰਟੀ ਇੰਜ ਹੀ ਆਪਣਾ ਫ਼ਰਜ਼ ਨਿਭਾਉਂਦੀ ਰਹੇਗੀ।

ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਆਰਥਿਕ ਸਲਾਹਕਾਰ ਬਦਲਣ ਦੀ ਸਲਾਹ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਜੇ ਵੀ ਦਰਜਨਾਂ ਅਜਿਹੇ ਮਾਰੂ ਫ਼ੈਸਲੇ ਹਨ ਜੋ ਆਤਮ-ਚਿੰਤਨ ਮੰਗਦੇ ਹਨ।

ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਚਾਹੀਦਾ ਹੈ ਕਿ ਉਹ ਲੋਕਾਂ ਦੀਆਂ ਜੇਬਾਂ ‘ਤੇ ਭਾਰੂ ਪੈਣ ਵਾਲੇ ਅਜਿਹੇ ਗੈਰ-ਜ਼ਰੂਰੀ ਫ਼ੈਸਲਿਆਂ ਦੀ ਥਾਂ ਬਹੁਭਾਂਤੀ ਮਾਫ਼ੀਆ ਦੀ ਲੁੱਟ ਨੂੰ ਨੱਥ ਪਾਉਣੀ ਚਾਹੀਦੀ ਹੈ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: