ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ – ਸਾਬਕਾ ਵਿਧਾਇਕ ਨਿਰਮਲ ਨਿੰਮਾ

ss1

ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ – ਸਾਬਕਾ ਵਿਧਾਇਕ ਨਿਰਮਲ ਨਿੰਮਾ
‘ਕਰਜ਼ਾ ਕੁਰਕੀ ਖ਼ਤਮ, ਫਸਲ ਦੀ ਪੂਰੀ ਰਕਮ’ ਮੁਹਿੰਮ ਤਹਿਤ ਖੇਤੀ ਨਾਲ ਸਬੰਧਤ ਲੋਕਾਂ ਦੇ ਭਰੇ ਫਾਰਮ

vikrant-bansal-2ਭਦੌੜ 13 ਅਕਤੂਬਰ (ਵਿਕਰਾਂਤ ਬਾਂਸਲ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ‘ਕਰਜਾ ਕੁਰਕੀ ਖਤਮ, ਫਸਲ ਦੀ ਪੂਰੀ ਰਕਮ’ ਮੁਹਿੰਮ ਤਹਿਤ ਖੇਤੀ ਨਾਲ ਸਬੰਧਤ ਲੋਕਾਂ ਦੇ ਫਾਰਮ ਭਰੇ ਗਏ ਅਤੇ ਮੌਕੇ ‘ਤੇ ਹੀ ਜਿੰਮੀਦਾਰਾਂ ਨੂੰ ਰਸੀਦਾਂ ਵੀ ਦਿੱਤੀਆਂ ਤਾਂ ਜੋ ਵਿਧਾਨ ਸਭਾ ਚੋਣਾਂ ਉਪਰੰਤ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਕਾਂਗਰਸ ਸਰਕਾਰ ਬਣਨ ‘ਤੇ ਇਸ ਮੁਹਿੰਮ ਦਾ ਲਾਭ ਖੇਤੀ ਨਾਲ ਸਬੰਧਤ ਲੋਕਾਂ ਨੂੰ ਦਿਤਾ ਜਾ ਸਕੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਿਰਮਲ ਨਿੰਮਾ ਨੇ ਦੱਸਿਆ ਕਿ ‘ਕਰਜਾ ਕੁਰਕੀ ਖਤਮ, ਫਸਲ ਦੀ ਪੂਰੀ ਰਕਮ’ ਮੁਹਿੰਮ ਤਹਿਤ ਚੋਣਾਂ ਉਪਰੰਤ ਕਾਂਗਰਸ ਪਾਰਟੀ ਦੀ ਸਰਕਾਰ ਬਣਨ ‘ਤੇ ਤਿੰਨ ਮਹੀਨੇ ਦੇ ਅੰਦਰ ਅੰਦਰ ਫਾਰਮ ਭਰਨ ਵਾਲੇ ਲੋਕਾਂ ਨੂੰ ਫੋਨ ਕਰਕੇ ਸਕੀਮ ਦਾ ਲਾਭ ਲੈਣ ਲਈ ਬੁਲਾਇਆ ਜਾਵੇਗਾ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਆਉਣ ‘ਤੇ ਕਰਜ਼ਈ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੁਰਕੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਫਸਲ ਦੀ ਪੂਰੀ ਰਕਮ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ 2017 ਵਿੱਚ ਪੰਜਾਬ ਦੀ ਵਾਂਗਡੋਰ ਕੈਪਟਨ ਅਮਰਿੰਦਰ ਸਿੰਘ ਦੇ ਹੱਥਾਂ ਵਿੱਚ ਦੇਣ ਲਈ ਉਤਾਵਲੇ ਹੋਏ ਬੈਠੇ ਹਨ ਅਤੇ ਪੰਜਾਬ ਦੀ ਜਨਤਾ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ-ਭਾਜਪਾ ਗੱਠਜੋੜ ਦਾ ਬਿਸਤਰਾ ਗੋਲ ਕਰਕੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਗੱਦੀ ‘ਤੇ ਬਿਠਾਉਣਗੇ।

Share Button

Leave a Reply

Your email address will not be published. Required fields are marked *