ਪੰਜਾਬ ਦੇ ਲੋਕ 2017 ਵਿੱਚ ਅਕਾਲੀ-ਭਾਜਪਾ ਦਾ ਬਿਸਤਰਾ ਗੋਲ ਕਰ ਦੇਣਗੇ-ਧਾਲੀਵਾਲ

ss1

ਪੰਜਾਬ ਦੇ ਲੋਕ 2017 ਵਿੱਚ ਅਕਾਲੀ-ਭਾਜਪਾ ਦਾ ਬਿਸਤਰਾ ਗੋਲ ਕਰ ਦੇਣਗੇ-ਧਾਲੀਵਾਲ
ਕਰਜ਼ਾ ਕੁਰਕੀ ਖਤਮ, ਫਸਲ ਦੀ ਪੂਰੀ ਰਕਮ ਮੁਹਿੰਮ ਤਹਿਤ ਭਰੇ ਫਾਰਮ

vikrant-bansal-2ਭਦੌੜ 14 ਅਕਤੂਬਰ (ਵਿਕਰਾਂਤ ਬਾਂਸਲ) ਕਿਸਾਨ ਖੇਤ ਮਜਦੂਰ ਸੈਲ ਦੇ ਸੂਬਾ ਪੈ੍ਰਸ ਸਕੱਤਰ ਸੁਖਵਿੰਦਰ ਸਿੰਘ ਧਾਲੀਵਾਲ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ‘ਕਰਜਾ ਕੁਰਕੀ ਖਤਮ, ਫਸਲ ਦੀ ਪੂਰੀ ਰਕਮ’ ਮੁਹਿੰਮ ਤਹਿਤ ਬਲਾਕ ਸ਼ਹਿਣਾ ਦੇ ਪਿੰਡ ਮੌੜ ਨਾਭਾ, ਬੁਰਜ ਫਤਿਹਗੜ, ਬੱਲੋਕੇ, ਜੰਡਸਰ, ਮੌੜ ਪਟਿਆਲਾ ਵਿਖੇ ਕਿਸਾਨਾਂ ਦੇ ਫਾਰਮ ਭਰੇ ਗਏ ਅਤੇ ਮੌਕੇ ਤੇ ਹੀ ਕਿਸਾਨਾਂ ਨੂੰ ਰਸੀਦਾਂ ਵੀ ਦਿੱਤੀਆਂ ਤਾਂ ਜੋ ਵਿਧਾਨ ਸਭਾ ਚੋਣਾਂ ਉਪਰੰਤ ਪੰਜਾਬ ‘ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਣਨ ਤੇ ਇਸ ਮੁਹਿੰਮ ਦਾ ਲਾਭ ਖੇਤੀ ਨਾਲ ਸਬੰਧਤ ਲੋਕਾਂ ਨੂੰ ਦਿਤਾ ਜਾ ਸਕੇ ਇਸ ਉਪਰੰਤ ਧਾਲੀਵਾਲ ਨੇ ਦੱਸਿਆ ਕਿ ‘ਕਰਜਾ ਕੁਰਕੀ ਖਤਮ, ਫਸਲ ਦੀ ਪੂਰੀ ਰਕਮ’ ਮੁਹਿੰਮ ਤਹਿਤ ਚੋਣਾਂ ਉਪਰੰਤ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਤਿੰਨ ਮਹੀਨੇ ਦੇ ਅੰਦਰ-ਅੰਦਰ ਫਾਰਮ ਭਰਨ ਵਾਲੇ ਲੋਕਾਂ ਨੂੰ ਫੋਨ ਕਰਕੇ ਸਕੀਮ ਦਾ ਲਾਭ ਲੈਣ ਲਈ ਬੁਲਾਇਆ ਜਾਵੇਗਾ ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਆਉਣ ਤੇ ਕਰਜ਼ਈ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੁਰਕੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਫਸਲ ਦੀ ਪੂਰੀ ਰਕਮ ਦਿੱਤੀ ਜਾਵੇਗੀ ਉਨਾਂ ਕਿਹਾ ਕਿ ਪੰਜਾਬ ਦੇ ਲੋਕ 2017 ‘ਚ ਪੰਜਾਬ ਦੀ ਵਾਂਗਡੋਰ ਕੈਪਟਨ ਅਮਰਿੰਦਰ ਸਿੰਘ ਦੇ ਹੱਥਾਂ ‘ਚ ਦੇਣ ਲਈ ਉਤਾਵਲੇ ਹੋਏ ਬੈਠੇ ਹਨ ਅਤੇ ਪੰਜਾਬ ਦੀ ਜਨਤਾ ਆਉਂਦੀਆਂ ਵਿਧਾਨ ਸਭਾ ਚੋਣਾਂ ‘ਚ ਅਕਾਲੀ-ਭਾਜਪਾ ਗੱਠਜੋੜ ਦਾ ਬਿਸਤਰਾ ਗੋਲ ਕਰਕੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਗੱਦੀ ਤੇ ਬਿਠਾਉਣਗੇ

Share Button

Leave a Reply

Your email address will not be published. Required fields are marked *