ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਪੰਜਾਬ ਦੇ 1650 ਕਾਲਜ 3 ਲੱਖ ਦਲਿਤ ਵਿਦਿਆਰਥੀਆਂ ਤੋਂ ਫੀਸਾਂ ਮੰਗਣ ਲਈ ਹੋਣਗੇ ਮਜਬੂਰ

ਪੰਜਾਬ ਦੇ 1650 ਕਾਲਜ 3 ਲੱਖ ਦਲਿਤ ਵਿਦਿਆਰਥੀਆਂ ਤੋਂ ਫੀਸਾਂ ਮੰਗਣ ਲਈ ਹੋਣਗੇ ਮਜਬੂਰ

– ਦਲਿਤ ਵਿਦਿਆਰਥੀਆਂ ਦੀ ਸਿੱਖਿਆ ਦਾ ਭਵਿੱਖ ਖਤਰੇ ਵਿੱਚ ਹੋਣ ਦੀ ਸੰਭਾਵਨਾ

ਬਠਿੰਡਾ, 23 ਸਤੰਬਰ: ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਤੋਂ ਦਲਿਤ ਵਿਦਿਆਰਥੀਆਂ ਦੀ ਸਿੱਖਿਆ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਬੰਧੀ ਕੋਈ ਗੰਭੀਰਤਾ ਨਾ ਦਿਖਾਉਣ ਕਰ ਕੇ ਪੰਜਾਬ ਦੇ 1650 ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ 13 ਐਸੋਸੀਏਸ਼ਨਾਂ ਦੀ ਜੁਆਇੰਟ ਐਸੋਸੀਏਸ਼ਨ ਜੈਕ ਵੱਲੋਂ ਅੱਜ ਬਠਿੰਡਾ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ ਜੈਕ ਦੇ ਚੇਅਰਮੈਨ ਡਾ.ਗੁਰਮੀਤ ਸਿੰਘ ਧਾਲੀਵਾਲ , ਕੋ-ਚੇਅਰਮੈਨ ਡਾ. ਅੰਸ਼ੂ ਕਟਾਰੀਆ, ਜਨਰਲ ਸਕੱਤਰ ਐੱਸ.ਐੱਸ.ਚੱਠਾ ਅਤੇ ਸਕੱਤਰ ਰਜਿੰਦਰ ਸਿੰਘ ਧਨੋਆ ਦੀ ਅਗਵਾਈ ਵਿੱਚ ਪ੍ਰੈਸ ਨੂੰ ਸੰਬੋਧਨ ਕਰਦਿਆਂ ਡਾ.ਗੁਰਮੀਤ ਸਿੰਘ ਧਾਲੀਵਾਲ ਨੇ ਦਸਿਆ ਕਿ ਕੇਂਦਰ ਸਰਕਾਰ ਵੱਲੋਂ 2010 ਤੋਂ ਐਸ.ਸੀ. ਵਿਦਿਆਰਥੀਆਂ ਦੀ ਪੜ੍ਹਾਈ ਲਈ ਪੋਸਟ ਮੈਟ੍ਰਿਕ ਸਕਾਰਲਰਸ਼ਿਪ ਸਕੀਮ ਚਾਲੂ ਕੀਤੀ ਗਈ ਸੀ ਜਿਸ ਮੁਤਾਬਕ ਯੋਗ ਐਸ.ਸੀ. ਵਿਦਿਆਰਥੀਆਂ ਦੀ ਪੜ੍ਹਾਈ ਦਾ ਸਾਰਾ ਖਰਚਾ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਕਰਨਾ ਹੁੰਦਾ ਹੈ ਹਰ ਸਾਲ ਲਗਭਗ 3 ਤਿੰਨ ਲੱਖ ਦਲਿਤ ਵਿਦਿਆਰਥੀ ਇਸ ਸਕੀਮ ਦਾ ਲਾਭ ਉਠਾਉਂਦੇ ਰਹੇ ਹਨ|

 ਪੰਜਾਬ ਸਰਕਾਰ ਨੇ ਸਾਰੇ ਕਾਲਜਾਂ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਐਸ.ਸੀ. ਵਿਦਿਆਰਥੀਆਂ ਨੂੰ ਬਿਨਾਂ ਕੋਈ ਫ਼ੀਸ ਲਏ ਆਪਣੀਆਂ ਸੰਸਥਾਵਾਂ ਵਿਚ ਪੜ੍ਹਾਈ ਕਰਵਾਉਣ ਪੰਜਾਬ ਦੀਆਂ 1650 ਸੰਸਥਾਵਾਂ ਨੇ 2010 ਤੋਂ ਲਗਾਤਾਰ ਇਹਨਾਂ ਵਿਦਿਆਰਥੀਆਂ ਨੂੰ ਬਿਨਾਂ ਫ਼ੀਸ ਲਏ ਪੜ੍ਹਾਈ ਕਰਵਾਈ ਜਿਸ ਦੀ ਸਕਾਲਰਸ਼ਿਪ ਕੁਝ ਸਾਲ ਜਾਰੀ ਹੁੰਦੀ ਰਹੀ ਪਰੰਤੂ 2016-17 ਤੋਂ ਹੁਣ ਤੱਕ 1850 ਕਰੋੜ ਰੁਪਿਆ ਸਕਾਲਰਸ਼ਿਪ ਦਾ ਕਾਲਜਾਂ ਨੂੰ ਜਾਰੀ ਹੋਣਾ ਰਹਿੰਦਾ ਹੈ ਜਿਸ ਕਰਕੇ ਪੰਜਾਬ ਵਿਚ ਅਨੇਕਾਂ ਸੰਸਥਾਵਾਂ ਬੰਦ ਹੋ ਚੁੱਕੀਆਂ ਹਨ ਅਤੇ ਬਹੁਤੀਆਂ ਬੈਂਕਾਂ ਦੀਆਂ ਡਿਫਾਲਟਰ ਹੋ ਚੁੱਕੀਆਂ ਹਨ ਅਸਮਰੱਥ ਹੋਈਆਂ ਇਹਨਾਂ 1650 ਸੰਸਥਾਵਾਂ ਦੀ ਸਾਂਝੀ ਐਸੋਸੀਏਸ਼ਨ ਜੈਕ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਨੂੰ ਜਾਰੀ ਕੀਤੇ ਇੱਕ ਪੱਤਰ ਰਾਹੀਂ ਅਪੀਲ ਕੀਤੀ ਹੈ ਕਿ ਪੋਸਟ ਮੈਟਰਿਕ ਸਕਲਾਰਸ਼ਿਪ ਦੀ ਕੇਂਦਰ ਤੋਂ ਜਾਰੀ ਹੋਈ 309 ਕਰੋੜ ਰੁਪਏ ਦੀ ਰਾਸ਼ੀ ਅਤੇ ਬਾਕੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ ਤਾਂ ਜੋ ਸੰਸਥਾਵਾਂ ਵੱਲੋਂ ਮੌਜੂਦਾ ਸਮੇਂ ਵਿਚ ਪੋਸਟ ਮੈਟਰਿਕ ਸਕਲਾਰਸ਼ਿਪ ਤਹਿਤ ਪਿਛਲੇ ਚਾਰ ਸਾਲਾਂ ਤੋਂ ਪੜ੍ਹ ਰਹੇ ਅਤੇ ਪੜ੍ਹ ਚੁੱਕੇ ?????????? ਤੋਂ ਫ਼ੀਸ ਮੰਗਣ ਲਈ ਮਜਬੂਰ ਨਾ ਹੋਣਾ ਪਵੇ

ਜੈਕ ਦੇ ਕੋ-ਚੇਅਰਮੈਨ ਅੰਸ਼ੂ ਕਟਾਰੀਆ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਅਪੀਲ ਕੀਤੀ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਕੇਂਦਰ ਤੋਂ ਸਕੀਮ ਨੂੰ ਪਹਿਲਾਂ ਦੀ ਤਰ੍ਹਾਂ ਜਾਰੀ ਰੱਖਿਆ ਜਾਵੇ ਪਰੰਤੂ ਸਪਸ਼ਟ ਕੀਤਾ ਜਾਵੇ ਕਿ ਇਸ ਸਕੀਮ ਤਹਿਤ ਪੋਸਟ ਮੈਟਰਿਕ ਸਕਾਲਰਸ਼ਿਪ ਦੀ ਅਦਾਇਗੀ ਕੌਣ ਕਰੇਗਾ ਅਜਿਹਾ ਨਾ ਹੋਣ ਦੀ ਸੂਰਤ ਵਿਚ ਸੰਸਥਾਵਾਂ ਫ਼ੈਸਲਾ ਲੈ ਚੁੱਕੀਆਂ ਹਨ ਕਿ ਇਸ ਸ਼ੈਸ਼ਨ ਤੋਂ ਪੋਸਟ ਮੈਟਰਿਕ ਸਕਾਲਰਸ਼ਿਪ ਤਹਿਤ ਕਿਸੇ ਵਿਦਿਆਰਥੀ ਦਾ ਦਾਖਲਾ ਨਹੀਂ ਕੀਤਾ ਜਾਵੇਗਾ ਇਸ ਮੌਕੇ ਜੈਕ ਦੇ ਜਨਰਲ ਸਕੱਤਰ ਐੱਸ.ਐੱਸ. ਚੱਠਾ ਨੇ ਕਿਹਾ ਕਿ ਪੰਜਾਬ ਸਰਕਾਰ ਦਲਿਤ ਵਿਦਿਆਰਥੀਆਂ ਦੀ ਸਿੱਖਿਆ ਪ੍ਰਤੀ ਗੰਭੀਰ ਦਿਖਾਈ ਨਹੀ ਦੇ ਰਹੀ ਅਤੇ ਸਰਕਾਰ ਦੀ ਪਿਛਲੇ ਚਾਰ ਸਾਲਾਂ ਦੀ ਟਾਲ-ਮਟੋਲ ਦੀ ਨੀਤੀ ਨੇ ਵਿਦਿਆਰਥੀਆਂ ਦੇ ਭਵਿੱਖ ਨੂੰ ਖ਼ਤਰੇ ਵਿਚ ਪਾਉਣ ਦੇ ਨਾਲ-ਨਾਲ ਵਿੱਦਿਅਕ ਸੰਸਥਾਵਾਂ ਦਾ ਆਰਥਿਕ ਪੱਖੋ ਲੱਕ ਤੋੜ ਕੇ ਰੱਖ ਦਿਤਾ ਹੈ ਜੇ ਹਲੇ ਵੀ ਸਰਕਾਰ ਨੇ ਵਿਦਿਆਰਥੀਆਂ ਅਤੇ ਵਿੱਦਿਅਕ ਸੰਸਥਾਵਾਂ ਦੀ ਬਾਂਹ ਨਾ ਫੜ੍ਹੀ ਤਾਂ ਪੰਜਾਬ ਦਾ ਵਿੱਦਿਅਕ ਢਾਂਚਾ ਬਰਬਾਦ ਹੋ ਜਾਵੇਗਾਇਸ ਮੌਕੇ ਸਕੱਤਰ ਰਜਿੰਦਰ ਸਿੰਘ ਧਨੋਆ ਨੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸੰਬੰਧੀ ਵਿਵਾਦ ਦੀ 10 ਦਿਨਾਂ ਅੰਦਰ ਇਨਕੁਆਰੀ ਕਰ ਕੇ ਦੋਸ਼ੀਆਂ ਖ਼ਿਲਾਫ ਕਾਰਵਾਈ ਕੀਤੀ ਜਾਵੇ ਪਰੰਤੂ ਇਸ ਇਨਕੁਆਰੀ ਨੂੰ ਬਹਾਨਾ ਬਣਾ ਕੇ ਚਾਰ ਸਾਲਾਂ ਤੋਂ ਲਟਕ ਰਹੀ ਰਾਸ਼ੀ ਨੂੰ ਹੋਰ ਲੇਟ ਨਾ ਕੀਤਾ ਜਾਵੇ । ਜੈਕ ਨੇ ਪੰਜਾਬ ਦੇ ਸਮੂਹ ਐਸ.ਸੀ. ਵਿਦਿਆਰਥੀਆਂ , ਉਨ੍ਹਾਂ ਦੇ ਮਾਤਾ ਪਿਤਾ ਅਤੇ ਦਲਿਤਾਂ ਦੀ ਰਾਖੀ ਕਰਨ ਵਾਲੀਆਂ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਦਲਿਤ ਵਿਦਿਆਰਥੀਆਂ ਦੇ ਹੱਕਾਂ ਦੀ ਰਾਖੀ ਕਰਨ ਕਿਉਂਕਿ ਸੰਸਥਾਵਾਂ ਅਸਮਰੱਥ ਹੋ ਚੁੱਕੀਆਂ ਹਨ ਅਤੇ ਪੰਜਾਬ ਸਰਕਾਰ ਨੂੰ ਇਸ ਸਬੰਧੀ ਲਿਖ ਚੁੱਕੀਆਂ ਹਨ ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: