ਪੰਜਾਬ ਦੇ 5 ਜ਼ਿਲ੍ਹਿਆਂ ‘ਚ ਨਵੇਂ ਆਟੋ–ਰਿਕਸ਼ਿਆਂ ਦੀ ਰਜਿਸਟ੍ਰੇਸ਼ਨ ’ਤੇ ਪਾਬੰਦੀ

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਨਵੇਂ ਆਟੋ–ਰਿਕਸ਼ਿਆਂ ਦੀ ਰਜਿਸਟ੍ਰੇਸ਼ਨ ’ਤੇ ਪਾਬੰਦੀ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਸੂਬੇ ਦੇ ਪੰਜ ਜ਼ਿਲ੍ਹਿਆਂ ਵਿੱਚ ਡੀਜ਼ਲ ਤੇ ਪੈਟਰੋਲ ਨਾਲ ਚੱਲਣ ਵਾਲੇ ਨਵੇਂ ਆਟੋ–ਰਿਕਸ਼ਿਆਂ ਦੀ ਰਜਿਸਟ੍ਰੇਸ਼ਨ ’ਤੇ ਪਾਬੰਦੀ ਲਾ ਦਿੱਤੀ ਹੈ। ਇਹ ਪਾਬੰਦੀ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਮੋਹਾਲੀ ਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ 1 ਫ਼ਰਵਰੀ, 2019 ਤੋਂ ਲਾਗੂ ਹੋ ਜਾਵੇਗੀ। ਇਹ ਜਾਣਕਾਰੀ ਬੋਰਡ ਦੇ ਚੇਅਰਮੈਨ ਐੱਸਐੱਸ ਮਰਵਾਹਾ ਵੱਲੋਂ ਜਾਰੀ ਹੁਕਮਾਂ ਰਾਹੀਂ ਦਿੱਤੀ ਗਈ ਹੈ। ਯਕੀਨੀ ਤੌਰ ’ਤੇ ਇਨ੍ਹਾਂ ਹੁਕਮਾਂ ਦਾ ਅਸਰ ਆਮ ਜਨਤਾ, ਖ਼ਾਸ ਕਰਕੇ ਆਟੋ–ਰਿਕਸ਼ਾ ਚਾਲਕਾਂ ’ਤੇ ਵੀ ਪਵੇਗਾ।
ਜਿਹੜੇ ਪੰਜ ਜ਼ਿਲ੍ਹਿਆਂ ‘ਚ ਪੈਟਰੋਲ ਤੇ ਡੀਜ਼ਲ ਨਾਲ ਚੱਲਣ ਵਾਲੇ ਨਵੇਂ ਆਟੋ–ਰਿਕਸ਼ਿਆਂ ਦੀ ਰਜਿਸਟ੍ਰੇਸ਼ਨ ’ਤੇ ਪਾਬੰਦੀ ਲਾਈ ਗਈ ਹੈ, ਉਨ੍ਹਾਂ ਜ਼ਿਲ੍ਹਿਆਂ ਨੂੰ ਪੰਜਾਬ ‘ਚ ਪ੍ਰਦੂਸ਼ਣ ਤੋਂ ਸਭ ਤੋਂ ਵੱਧ ਪ੍ਰਭਾਵਿਤ ਮੰਨਿਆ ਜਾਂਦਾ ਹੈ।
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਟਰਾਂਸਪੋਰਟ ਵਿਭਾਗ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਲਈ ਆਖ ਦਿੱਤਾ ਹੈ। ਇਹ ਪਾਬੰਦੀ ਪ੍ਰਦੂਸ਼ਣ ਰੋਕਥਾਮ ਕਾਨੂੰਨ ਦੀ ਧਾਰਾ 31–ਏ ਅਧੀਨ ਲਾਈ ਜਾ ਰਹੀ ਹੈ।

Share Button

Leave a Reply

Your email address will not be published. Required fields are marked *

%d bloggers like this: