ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Mon. Jul 6th, 2020

ਪੰਜਾਬ ਨੇ ਡਾਕਟਰੀ ਸਹਾਇਤਾ, ਚਿੰਤਾ ਅਤੇ ਤਣਾਅ ਸਬੰਧੀ ਮੁੱਦਿਆਂ ਬਾਰੇ ਸਲਾਹ ਲਈ ਵਿਸ਼ੇਸ਼ ਸਹਾਇਤਾ ਹੈਲਪਲਾਈਨ ਨੰਬਰ 18001804104 ਦੀ ਕੀਤੀ ਸ਼ੁਰੂਆਤ

ਪੰਜਾਬ ਨੇ ਡਾਕਟਰੀ ਸਹਾਇਤਾ, ਚਿੰਤਾ ਅਤੇ ਤਣਾਅ ਸਬੰਧੀ ਮੁੱਦਿਆਂ ਬਾਰੇ ਸਲਾਹ ਲਈ ਵਿਸ਼ੇਸ਼ ਸਹਾਇਤਾ ਹੈਲਪਲਾਈਨ ਨੰਬਰ 18001804104 ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 16 ਅਪ੍ਰੈਲ: ਪੰਜਾਬ ਸਰਕਾਰ ਵਲੋਂ ਤਾਲਾਬੰਦੀ ਦੌਰਾਨ ਮੈਡੀਕਲ ਅਤੇ ਪਰੇਸ਼ਾਨੀ ਨਾਲ ਜੁੜੇ ਹੋਰ ਮੁੱਦਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਵਾਸਤੇ ਨਾਗਰਿਕਾਂ ਲਈ ਇੱਕ ਵਿਸ਼ੇਸ਼ ਹੈਲਪਲਾਈਨ ਨੰਬਰ 18001804104 ਸ਼ੁਰੂ ਕੀਤਾ ਗਿਆ ਹੈ ਜਿਸ ਨਾਲ ਲੋਕ ਟੈਲੀ-ਕਾਨਫਰੰਸ `ਤੇ ਸੀਨੀਅਰ ਡਾਕਟਰਾਂ ਦੇ ਨੈਟਵਰਕ ਨਾਲ ਜੁੜ ਕੇ ਕੋਵਿਡ -19 ਅਤੇ ਇਸ ਨਾਲ ਸਬੰਧਤ ਹੋਰ ਪਰੇਸ਼ਾਨੀਆਂ ਲਈ ਮੈਡੀਕਲ ਸਲਾਹ ਲੈ ਸਕਦੇ ਹਨ।

ਅੱਜ ਸਵੇਰੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਦੀ ਕੋਵਿਡ ਕੰਟਰੋਲ ਰੂਮ ਟੀਮ ਦੇ ਮੈਂਬਰ ਰਵੀ ਭਗਤ ਨੇ ਕਿਹਾ ਕਿ ਤਾਲਾਬੰਦੀ ਦੇ ਮੱਦੇਨਜ਼ਰ ਚਿੰਤਾ ਨਾਲ ਜੁੜੇ ਮੁੱਦਿਆਂ ਸਬੰਧੀ ਸਲਾਹ ਲਈ ਮਾਹਰ ਡਾਕਟਰਾਂ ਦੇ ਇਕ ਪੈਨਲ ਨੂੰ ਇਸ ਪਲੇਟਫਾਰਮ, ਇਸਦੇ ਪ੍ਰੋਟੋਕੋਲ ਅਤੇ ਕਾਰਜਸ਼ੀਲਤਾਵਾਂ ਸਬੰਧੀ ਪੂਰੀ ਤਰ੍ਹਾਂ ਸਿਖਲਾਈ ਦਿੱਤੀ ਗਈ ਹੈ।

ਹੈਲਪਲਾਈਨ ਦੀ ਮਹੱਤਤਾ `ਤੇ ਜ਼ੋਰ ਦਿੰਦਿਆਂ ਸ੍ਰੀ ਭਗਤ ਨੇ ਕਿਹਾ ਕਿ ਐਮਰਜੈਂਸੀ ਡਾਕਟਰੀ ਸਹਾਇਤਾ ਸਬੰਧੀ ਮਾਮਲਿਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਤਰਜੀਹ ਦੇਣ ਲਈ ਇਕ ਇੰਟੈਲੀਜੈਂਟ ਕੋਰੋਨਾਵਾਇਰਸ ਟ੍ਰਾਈਜਿੰਗ ਸਿਸਟਮ ਵਿਕਸਤ ਕੀਤਾ ਗਿਆ ਹੈ। ਇਹ ਪ੍ਰਣਾਲੀ ਆਈਸੋਲੇਸ਼ਨ, ਘਰੇਲੂ ਕੁਆਰੰਟੀਨ ਅਤੇ ਉਹ ਲੋਕ ਜਿਨ੍ਹਾਂ ਨੂੰ ਡਾਕਟਰੀ ਦੇਖਭਾਲ ਦੀ ਲੋੜ ਹੈ, ਲਈ ਮਾਮਲਿਆਂ ਦੀ ਪਛਾਣ ਕਰਨ ਵਿਚ ਸਹਾਇਤਾ ਕਰੇਗੀ। ਉਨ੍ਹਾਂ ਕਿਹਾ ਕਿ ਅੱਗੇ ਦੀ ਜਾਂਚ ਅਤੇ ਕਾਰਵਾਈ ਲਈ ਕੇਸ ਸਰਕਾਰ ਨੂੰ ਸੂਚਿਤ ਕੀਤੇ ਜਾਣਗੇ।

ਪ੍ਰਸ਼ਾਸਨਿਕ ਸੁਧਾਰ ਅਤੇ ਸ਼ਿਕਾਇਤ ਨਿਵਾਰਨ ਵਿਭਾਗ ਵਲੋਂ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ ਜੋ ਕਿ ਪੰਜਾਬ ਸਰਕਾਰ ਦੇ ਰਾਜ ਕੌਵਿਡ 19 ਕੰਟਰੋਲ ਰੂਮ (ਐਸ.ਸੀ.ਸੀ.ਆਰ.) ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਦੀ ਪੰਜਾਬ ਰਾਜ ਸ਼ਾਖਾ ਨਾਲ ਰਲ਼ਕੇ ਅਮਲ ਵਿਚ ਲਿਆਂਦੀ ਜਾ ਰਹੀ ਹੈ। ਇਸ ਵਿਸ਼ੇਸ਼ਤਾ ਨੂੰ ਐਂਡਰਾਇਡ ਪਲੇਅਸਟੋਰ ਅਤੇ ਆਈਓਐਸ ਐਪਸਟੋਰ `ਤੇ ਉਪਲਬਧ ਕੋਵਾ ਪੰਜਾਬ ਮੋਬਾਇਲ ਐਪਲੀਕੇਸ਼ਨ ਵਿਚ ਵੀ ਸ਼ਾਮਲ ਕੀਤਾ ਗਿਆ ਹੈ।

ਸ੍ਰੀ ਭਗਤ ਨੇ ਅੱਗੇ ਕਿਹਾ ਕਿ ਤਾਲਾਬੰਦੀ ਦੌਰਾਨ ਗੈਰ-ਐਮਰਜੈਂਸੀ ਮਾਮਲਿਆਂ ਵਿੱਚ ਡਾਕਟਰਾਂ ਤੱਕ ਪਹੁੰਚ ਨਾ ਹੋਣ ਕਾਰਨ ਲੋਕਾਂ ਵਿੱਚ ਘਬਰਾਹਟ ਤੇ ਸਹਿਮ ਹੈ। ਉਨ੍ਹਾਂ ਅੱਗੇ ਕਿਹਾ ਕਿ ਡਾਕਟਰਾਂ ਤੋਂ ਪੇਸ਼ੇਵਰ ਡਾਕਟਰੀ ਸਲਾਹ ਲੈਣ ਨਾਲ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਲੱਛਣਾਂ ਨੂੰ ਸਮਝਣ ਵਿਚ ਮਦਦ ਮਿਲੇਗੀ ਅਤੇ ਉਹ ਲੋੜ ਅਨੁਸਾਰ ਆਪਣੇ ਅਤੇ ਆਪਣੇ ਪਰਿਵਾਰ ਦੇ ਭਲੇ ਲਈ ਕੰਮ ਸਕਣਗੇ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: