ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Wed. May 27th, 2020

ਪੰਜਾਬ ਬੋਰਡ ਨੇ 10ਵੀਂ ਤੇ 12ਵੀਂ ਦੇ ਕੰਪਾਰਟਮੈਂਟ ਨਤੀਜੇ ਐਲਾਨੇ

ਪੰਜਾਬ ਬੋਰਡ ਨੇ 10ਵੀਂ ਤੇ 12ਵੀਂ ਦੇ ਕੰਪਾਰਟਮੈਂਟ ਨਤੀਜੇ ਐਲਾਨੇ

PSEB 10th result 2019: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਦੀ ਕੰਪਾਰਟਮੈਂਟ ਦੀ ਪ੍ਰੀਖਿਆ ਦੇ ਨਤੀਜੇ ਜਾਰੀ ਕੀਤੇ ਹਨ। ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀ ਅਧਿਕਾਰਤ ਵੈੱਬਸਾਈਟ pseb.ac.in ਉੱਤੇ ਨਤੀਜੇ ਚੈੱਕ ਕਰ ਸਕਦੇ ਹਨ।

ਦੱਸਣਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਹਰ ਸਾਲ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਕਰਵਾਉਂਦਾ ਹੈ। ਜਿਹੜੇ ਵਿਦਿਆਰਥੀ ਮੁੱਖ ਪ੍ਰੀਖਿਆ ਪਾਸ ਨਹੀਂ ਕਰਦੇ ਉਨ੍ਹਾਂ ਨੂੰ ਕੰਪਾਰਟਮੈਂਟ ਦੀ ਪ੍ਰੀਖਿਆ ਵਿੱਚ ਬੈਠਣਾ ਪੈਂਦਾ ਹੈ।

ਪੀਐਸਈਬੀ ਜੁਲਾਈ 10 ਵਿੱਚ 12ਵੀਂ ਦੀ 12ਵੀਂ ਕੰਪਾਰਟਮੈਂਟ ਦੀ ਪ੍ਰੀਖਿਆ ਕਰਾਉਂਦੀ ਹੈ। ਤੁਹਾਨੂੰ ਦੱਸ ਦਈਏ ਕਿ ਇਸ ਵਾਰ 85.56 ਪ੍ਰਤੀਸ਼ਤ ਨੇ ਮੁੱਖ ਇਮਤਿਹਾਨ ਪਾਸ ਕੀਤਾ ਸੀ। ਇਸ ਦੇ ਨਾਲ ਹੀ 65.97% ਵਿਦਿਆਰਥੀਆਂ ਨੇ 12ਵੀਂ ਦੀ ਪ੍ਰੀਖਿਆ ਪਾਸ ਕੀਤੀ ਸੀ।

ਇੰਝ ਚੈੱਕ ਕਰ ਸਕਦੇ ਹੋ ਨਤੀਜੇ

– pseb.ac.in. ਜਾਓ
– 12ਵੀਂ ਦੇ ਨਤੀਜੇ ਦੇ ਲਿੰਕ ਉੱਤੇ ਕਲਿੱਕ ਕਰੋ।
– ਨਤੀਜਾ ਪੇਜ ਖੁੱਲ੍ਹਣ ‘ਤੇ ਰੋਲ ਨੰਬਰ ਦਰਜ ਕਰੋ।
– ਸਬਮਿਟ ਕਰਨ ‘ਤੇ ਤੁਹਾਡਾ ਨਤੀਜਾ ਸਾਹਮਣੇ ਆ ਜਾਵੇਗਾ

Leave a Reply

Your email address will not be published. Required fields are marked *

%d bloggers like this: