Thu. Feb 20th, 2020

ਪੰਜਾਬ ਵਿਧਾਨ ਸਭਾ ’ਚ CAA ਵਿਰੁੱਧ ਮਤਾ ਪੇਸ਼

ਪੰਜਾਬ ਵਿਧਾਨ ਸਭਾ ’ਚ CAA ਵਿਰੁੱਧ ਮਤਾ ਪੇਸ਼

ਕੇਂਦਰ ਸਰਕਾਰ ਦੇ ਨਾਗਰਿਕਤਾ ਸੋਧ ਕਾਨੂੰਨ (CAA) ਵਿਰੁੱਧ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮਤਾ ਪੇਸ਼ ਕੀਤਾ ਗਿਆ ਹੈ। ਅੱਜ ਇਸ ਸੈਸ਼ਨ ਦਾ ਦੂਜਾ ਤੇ ਆਖ਼ਰੀ ਦਿਨ ਹੈ। ਇਹ ਮਤਾ ਅੱਜ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਪੇਸ਼ ਕੀਤਾ।

ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਹ ਨਵਾਂ ਸੋਧ ਕਾਨੂੰਨ ਮਨੁੱਖੀ ਕਦਰਾਂ–ਕੀਮਤਾਂ ਦੇ ਉਲਟ ਹੈ। ਇਹ ਖ਼ਬਰ ਲਿਖੇ ਜਾਣ ਤੱਕ ਇਸ ਮਤੇ ਉੱਤੇ ਬਹਿਸ ਜਾਰੀ ਸੀ।

ਇਸ ਮਤੇ ਉੱਤੇ ਬਹਿਸ ਦੌਰਾਨ ਬੋਲਦਿਆਂ ਪੰਜਾਬ ਦੇ ਖ਼ਜ਼ਾਨਾ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਕਿਸੇ ਵੀ ਹਾਲਤ ’ਚ ਬੇਇਨਸਾਫ਼ ਪ੍ਰਵਾਨ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਜੇ CAA ਲਾਗੂ ਹੁੰਦਾ ਹੈ, ਤਾਂ ਪੰਜਾਬ ਦੀ ਜਨਤਾ ’ਚ ਆਪਸੀ ਫੁੱਟ ਪੈਦਾ ਹੋ ਜਾਵੇਗੀ।

ਪੰਜਾਬ ਨੇ ਫਿਰਕੂ ਲੀਹਾਂ ਉੱਤੇ ਕੀਤੇ ਜਾਣ ਵਾਲੇ ਵਿਤਕਰੇ ਤੇ ਪੱਖਪਾਤ ਨੂੰ ਸਦਾ ਰੱਦ ਕੀਤਾ ਹੈ। ਚੇਤੇ ਰਹੇ ਕਿ ਇਸ ਤੋਂ ਪਹਿਲਾ ਕੇਰਲ ਵਿਧਾਨ ਸਭਾ ’ਚ ਵੀ CAA ਵਿਰੁੱਧ ਮਤਾ ਪੇਸ਼ ਹੋਇਆ ਸੀ।

ਪੰਜਾਬ ਵਿਧਾਨ ਸਭਾ ’ਚ ਪੇਸ਼ ਹੋਏ ਇਸ ਮਤੇ ਵਿੱਚ ਕਿਹਾ ਗਿਆ ਹੈ ਕਿ ਸੰਸਦ ਵੱਲੋਂ ਪਾਸ ਕੀਤੇ CAA ਕਾਰਨ ਦੇਸ਼ ਭਰ ’ਚ ਰੋਹ ਤੇ ਰੋਸ ਵਾਲਾ ਮਾਹੌਲ ਬਣ ਗਿਆ ਹੈ। ਸਮਾਜਕ ਭਾਈਚਾਰਿਆਂ ’ਚ ਬੇਚੈਨੀ ਪਾਈ ਜਾ ਰਹੀ ਹੈ। ਦੇਸ਼ ਭਰ ’ਚ ਇਸ ਨਵੇਂ ਕਾਨੂੰਨ ਵਿਰੁੱਧ ਰੋਸ ਮੁਜ਼ਾਹਰੇ ਲਗਾਤਾਰ ਹੋ ਰਹੇ ਹਨ।

ਮਤੇ ਵਿੱਚ ਅੱਗੇ ਕਿਹਾ ਗਿਆ ਹੈ ਕਿ CAA ਕਾਰਨ ਭਾਰਤੀ ਸੰਵਿਧਾਨ ਦੇ ਧਰਮ–ਨਿਰਪੱਖ ਤਾਣੇ–ਬਾਣੇ ਨੂੰ ਵੱਡੀ ਢਾਹ ਲੱਗੀ ਹੈ।

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਵਿਧਾਨ ਸਭਾ ‘ਚੋਂ ਵਾਕ–ਆਊਟ ਕੀਤਾ। ਉਨ੍ਹਾਂ ਦਾ ਦੋਸ਼ ਸੀ ਕਿ ਉਨ੍ਹਾਂ ਨੂੰ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ।

ਆਮ ਆਦਮੀ ਪਾਰਟੀ ਰਾਜ ਵਿੱਚ ਬਿਜਲੀ ਦੀਆਂ ਦਰਾਂ ਬਹੁਤ ਜ਼ਿਆਦਾ ਹੋਣ ਵਿਰੁੱਧ ਰੋਸ ਪ੍ਰਦਰਸ਼ਨ ਕਰਦੀ ਆ ਰਹੀ ਹੈ।

CAA ਵਿਰੋਧੀ ਮਤੇ ਦਾ ਪੰਜਾਬ ਵਿਧਾਨ ਸਭਾ ‘ਚ ਆਮ ਆਦਮੀ ਪਾਰਟੀ ਨੇ ਸਮਰਥਨ ਕੀਤਾ, ਜਦ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: